ਬਠਿੰਡਾ, 24 ਜੂਨ : ਪਿਛਲੇ ਦਿਨੀਂ ਦੌਰਾ ਪੈਣ ਕਾਰਨ ਅਚਾਨਕ ਪ੍ਰਵਾਰ ਨੂੰ ਵਿਛੋੜਾ ਦੇ ਗਏ ਸਾਬਕਾ ਅਧਿਆਪਕਾ ਮਨਜੀਤ ਕੌਰ ਬਿੰਦਰਾ ਦੀ ਯਾਦ ’ਚ ਐਤਵਾਰ ਵਾਲੇ ਦਿਨ ਸਥਾਨਕ ਗੁਰਦੂਆਰਾ ਮਾਡਲ ਟਾਊੁਨ ਵਿਖੇ ਸ਼ਰਧਾਂਜਲੀ ਸਮਾਗਮ ਹੋਇਆ, ਜਿੱਥੇ ਵੱਡੀ ਗਿਣਤੀ ਵਿਚ ਪੁੱਜੀਆਂ ਰਾਜਨੀਤਕ, ਸਮਾਜਿਕ, ਧਾਰਮਿਕ ਤੇ ਹੋਰਨਾਂ ਖੇਤਰਾਂ ਨਾਲ ਸਬੰਧਤ ਸਖ਼ਸੀਅਤਾਂ ਵੱਲੋਂ ਸ਼ਰਧਾਂਜਲੀ ਭੇਂਟ ਕੀਤੀ ਗਈ। ਮਾਤਾ ਮਨਜੀਤ ਕੌਰ ਮੁਲਾਜਮ ਯੂਨੀਅਨ ਆਗੂ ਮਹਿੰਦਰ ਸਿੰਘ ਬਿੰਦਰਾ ਦੀ ਧਰਮਪਤਨੀ ਅਤੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਰੁਪਿੰਦਰ ਬਿੰਦਰਾ ਤੇ ਸਥਾਨਕ ਅਦਾਲਤ ਦੇ ਅਧਿਕਾਰੀ ਹਰਪ੍ਰੀਤ ਸਿੰਘ ਬਿੰਦਰਾ ਦੇ ਮਾਤਾ ਸਨ। ਇਸ ਦੌਰਾਨ ਸਵੇਰ ਸਮੇਂ ਸ੍ਰੀ ਅਖੰਡ ਪਾਠ ਦੇ ਭੋਗ ਪਾਉਣ ਤੋਂ ਬਾਅਦ ਰਾਗੀ ਜਥੇ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ ਅਤੇ ਅੰਤਿਮ ਅਰਦਾਸ ਕੀਤੀ ਗਈ।
ਸਰਾਬ ਦੇ ਨਸ਼ੇ ’ਚ ਟੱਲੀ ਥਾਣੇਦਾਰ ਨੇ ਪੀਸੀਆਰ ਟੀਮ ’ਤੇ ਚੜਾਈ ਕਾਰ, ਹੌਲਦਾਰ ਦੀ ਹੋਈ ਮੌਤ, ਇੱਕ ਥਾਣੇਦਾਰ ਜਖਮੀ
ਇਸ ਮੌਕੇ ਮਾਤਾ ਮਨਜੀਤ ਕੌਰ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਐਡਵੋਕੇਟ ਰਾਜਨ ਗਰਗ ਨੇ ਕਿਹਾ ਕਿ ਮਾਤਾ ਮਨਜੀਤ ਕੌਰ ਦੇ ਜਾਣ ਨਾਲ ਪਰਿਵਾਰ ਤੋਂ ਇਲਾਵਾ ਸਮਾਜ ਨੂੰ ਵੀ ਵੱਡਾ ਘਾਟਾ ਪਿਆ। ਉਨ੍ਹਾਂ ਕਿਹਾ ਕਿ ਬੇਸ਼ੱਕ ਮਾਤਾ ਹੁਣ ਸਰੀਰਕ ਤੌਰ ‘ਤੇ ਸਾਡੇ ਵਿਚ ਨਹੀਂ ਰਹੇ ਪ੍ਰੰਤੂ ਉਨ੍ਹਾਂ ਦੀ ਆਤਮਾ ਹਮੇਸ਼ਾ ਪ੍ਰਵਾਰ ਨਾਲ ਰਹੇਗੀ। ਦਿਹਾਤੀ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਖੁਸ਼ਬਾਜ ਸਿੰਘ ਜਟਾਣਾ ਨੇ ਕਿਹਾ ਕਿ ਮਾਤਾ ਮਨਜੀਤ ਕੌਰ ਨੇ ਅਪਣੇ ਪ੍ਰਵਾਰ ਦੇ ਨਾਲ-ਨਾਲ ਅਧਿਆਪਕ ਹੁੰਦਿਆਂ ਸੈਂਕੜੇ ਵਿਦਿਆਰਥੀਆਂ ਨੂੰ ਵਿਦਿਆ ਦਿੱਤੀ ਅਤੇ ਉਨ੍ਹਾਂ ਨੂੰ ਸਮਾਜ ਦਾ ਹਾਣੀ ਬਣਾਇਆ। ਅੰਮ੍ਰਿਤ ਕੌਰ ਗਿੱਲ ਸਪੋਕਸਪਰਸ਼ਨ ਕਾਂਗਰਸ ਪੰਜਾਬ ਨੇ ਪ੍ਰਵਾਰ ਵੱਲੋਂ ਧੰਨਵਾਦ ਕੀਤਾ। ਇਸ ਮੌਕੇ ਸਟੇਜ਼ ਦੀ ਕਾਰਵਾਈ ਕਾਂਗਰਸ ਦੇ ਆਗੂ ਟਹਿਲ ਸਿੰਘ ਸੰਧੂ ਨੇ ਚਲਾਈ।
18ਵੀਂ ਲੋਕ ਸਭਾ ਦਾ ਪਹਿਲਾਂ ਇਜਲਾਜ਼ ਅੱਜ ਤੋਂ ਸ਼ੁਰੂ, ਆਰਜ਼ੀ ਸਪੀਕਰ ਦੇ ਮੁੱਦੇ ’ਤੇ ਹੰਗਾਮੇ ਦੀ ਸੰਭਾਵਨਾ
ਸ਼ਰਧਾਂਜਲੀ ਸਮਾਗਮ ਦੌਰਾਨ ਸਾਬਕਾ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ, ਸਾਬਕਾ ਮੰਤਰੀ ਹਰਮੰਦਰ ਸਿੰਘ ਜੱਸੀ, ਸਾਬਕਾ ਮੰਤਰੀ ਚਿਰੰਜੀ ਲਾਲ ਗਰਗ, ਅਕਾਲੀ ਦਲ ਦੇ ਹਲਕਾ ਇੰਚਾਰਜ਼ ਬਬਲੀ ਢਿੱਲੋਂ, ਵਿਧਾਇਕ ਜਗਰੂਪ ਸਿੰਘ ਗਿੱਲ ਦੀ ਤਰਫ਼ੋਂ ਉਨ੍ਹਾਂ ਦੇ ਭਾਣਜੇ ਕੌਸਲਰ ਸੁਖਦੀਪ ਸਿੰਘ ਢਿੱਲੋਂ, ਸਾਬਕਾ ਜ਼ਿਲ੍ਹਾ ਪ੍ਰਧਾਨ ਅਰੁਣ ਵਧਾਵਨ, ਸੀਨੀਅਰ ਡਿਪਟੀ ਮੇਅਰ ਅਸ਼ੋਕ ਕੁਮਾਰ, ਸਾਬਰਾ ਚੇਅਰਮੈਨ ਕੇਵਲ ਕ੍ਰਿਸ਼ਨ ਅਗਰਵਾਲ ਸਾਬਕਾ ਚੇਅਰਮੈਨ, ਸਾਬਕਾ ਵਿਧਾਇਕ ਗੁਰਜੰਟ ਸਿੰਘ ਕੁੱਤੀਵਾਲ, ਸੀਨੀਅਰ ਆਗੂ ਸੁਖਦੇਵ ਸਿੰਘ ਚਹਿਲ, ਦਰਸ਼ਨ ਸਿੰਘ ਜੀਦਾ, ਅਵਤਾਰ ਸਿੰਘ ਗੋਨਿਆਣਾ, ਮੋਹਨ ਲਾਲ ਝੁੰਬਾ, ਪਵਨ ਮਾਨੀ,ਜਸਵੀਰ ਸਿੰਘ ਮਹਿਰਾਜ , ਗੁਰਮੀਤ ਸਿੰਘ ਚੇਅਰਮੈਨ , ਸਾਬਕਾ ਮੇਅਰ ਬਲਵੰਤ ਰਾਏ ਨਾਥ, ਬਲਾਕ ਪ੍ਰਧਾਨ ਤੇ ਕੌਂਸਲਰ ਬਲਰਾਜ ਸਿੰਘ ਪੱਕਾ ਅਤੇ ਹਰਵਿੰਦਰ ਲੱਡੂ, ਨਵੀਂ ਸਿੱਧੂ ਸਾਬਕਾ ਚੇਅਰਮੈਨ ਆਦਿ ਤੋਂ ਇਲਾਵਾ ਵੱਡੀ ਗਿਣਤੀ ਕਾਂਗਰਸੀ ਵਰਕਰ, ਰਿਸ਼ਤੇਦਾਰ ਅਤੇ ਦੋਸਤ ਆਦਿ ਵੀ ਹਾਜ਼ਰ ਸਨ।