ਨਵੀਂ ਦਿੱਲੀ , 24 ਜੂਨ: ਪੱਕੀ ਜਮਾਨਤ ਦੇ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣ ਵਾਲੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਨੂੰ ਰਾਹਤ ਨਹੀਂ ਮਿਲੀ ਹੈ। ਇਸ ਮਾਮਲੇ ਵਿਚ ਸ਼੍ਰੀ ਕੇਜ਼ਰੀਵਾਲ ਦੀ ਪਿਟੀਸਨ ’ਤੇ ਸੁਣਵਾਈ ਕਰਦੇ ਹੋਏ ਜਸਟਿਸ ਮਨੋਜ਼ ਮਿਸ਼ਰਾ ਐਸ.ਵੀ.ਐਨ ਭੱਟੀ ਦੀ ਅਗਵਾਈ ਵਾਲੀ ਬੈਂਚ ਨੇ ਸੁਣਵਾਈ ਕਰਦੇ ਹੋਏ ਕਿਹਾ ਹੈ ਕਿ ‘‘ਹਾਈਕੋਰਟ ਦੇ ਫੈਸਲੇ ਦਾ ਇੰਤਜਾਰ ਕੀਤਾ ਜਾਵੇ ਤੇ ਉਸਤੋਂ ਬਾਅਦ ਹੀ ਅਗਲੀ ਕਾਰਵਾਈ ਹੋਵੇਗੀ। ’’
ਆਪ ਦਾ ਵੱਡਾ ਦਾਅਵਾ: ਬਾਜਵਾ ਘਰ ਦੀਆਂ 12 ਪੌੜੀਆਂ ਚੜ੍ਹ ਕੇ ਕਦੇ ਵੀ ਭਾਜਪਾ ’ਚ ਹੋ ਸਕਦੇ ਹਨ ਸ਼ਾਮਲ
ਇਸਦੇ ਨਾਲ ਹੀ ਸਰਬਉੱਚ ਅਦਾਲਤ ਨੇ ਸ਼੍ਰੀ ਕੇਜ਼ਰੀਵਾਲ ਨੂੰ ਅੰਤਰਿਮ ਰਿਹਾਈ ਦੇਣ ਦੀ ਮੰਗ ਨੂੰ ਵੀ ਸਵੀਕਾਰ ਕਰਨ ਤੋਂ ਇੰਨਕਾਰ ਕਰ ਦਿੱਤਾ। ਹੁਣ ਇਸ ਉਪਰ 26 ਜੂਨ ਨੂੰ ਸੁਣਵਾਈ ਹੋਵੇਗੀ। ਦਸਣਾ ਬਣਦਾ ਹੈ ਕਿ ਕਥਿਤ ਸਰਾਬ ਘੁਟਾਲੇ ਦੇ ਵਿਚ ਦਿੱਲੀ ਦੀ ਰਾਊਜ਼ ਐਵਨਿਊ ਕੋਰਟ ਨੇ ਲੰੰਘੀ 20 ਜੂਨ ਨੂੰ ਸ਼੍ਰੀ ਕੇਜ਼ਰੀਵਾਲ ਨੂੰ ਪੱਕੀ ਜਮਾਨਤ ’ਤੇ ਰਿਹਾਅ ਕਰਨ ਦੇ ਹੁਕਮ ਜਾਰੀ ਕੀਤੇ ਸਨ ਪ੍ਰੰਤੂ 21 ਜੂਨ ਨੂੰ ਈਡੀ ਨੇ ਇਸਦੇ ਵਿਰੁਧ ਹਾਈਕੋਰਟ ’ਚ ਅਪੀਲ ਪਾ ਕੇ ਤੁਰੰਤ ਇਸਤੇ ਰੋਕ ਲਗਾਊਣ ਦੀ ਮੰਗ ਕੀਤੀ ਸੀ। ਹਾਈਕੋਰਟ ਨੇ ਇਸ ਅਪੀਲ ’ਤੇ ਸੁਣਵਾਈ ਦੌਰਾਨ ਕੇਜ਼ਰੀਵਾਲ ਦੀ ਰਿਹਾਈ ਉੱਪਰ ਰੋਕ ਲਗਾ ਦਿੱਤੀ ਸੀ।