ਵਿਸ਼ਵ ਖੂਨਦਾਨ ਦਿਵਸ਼ ਦੇ ਸਬੰਧ ਵਿੱਚ ਸਵੈ ਸੇਵੀ ਸੰਸਥਾਵਾਂ ਅਤੇ ਸਵੈ ਇਛੁੱਕ ਖੂਨਦਾਨੀਆਂ ਨੂੰ ਕੀਤਾ ਸਨਮਾਨਿਤ
ਬਠਿੰਡਾ, 24 ਜੂਨ: ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ 14 ਜੂਨ ਤੋਂ 30 ਜੂਨ ਤੱਕ ਸਵੈ—ਇਛੁਕ ਖੂਨਦਾਨ ਮਹੀਨਾ ਮਨਾਇਆ ਜਾ ਰਿਹਾ।ਇਸ ਦੌਰਾਨ ਸਿਵਲ ਸਰਜ਼ਨ ਡਾ ਤੇਜਵੰਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਸਿਹਤ ਵਿਭਾਗ ਅਤੇ ਸਵੈ ਸੇਵੀ ਸੰਸਥਾਵਾਂ ਵੱਲੋਂ ਆਮ ਜਨਤਾ ਨੂੰ ਖੂਨਦਾਨ ਕਰਨ ਅਤੇ ਜਾਗਰੂਕ ਕਰਨ ਲਈ ਸਹੁੰ ਚੁੱਕ ਸਮਾਗਮ ਕੀਤਾ ਗਿਆ ਅਤੇ ਇੰਨ੍ਹਾਂ ਸੰਸਥਾਵਾਂ ਸਹਿਤ ਖੂਨਦਾਨੀਆਂ ਨੂੰ ਸਰਟੀਫਿਕੇਟ ਅਤੇ ਪਲਾਂਟ ਦੇ ਕੇ ਸਨਮਾਨਿਤ ਕੀਤਾ ਗਿਆ। ਸਿਵਲ ਸਰਜਨ ਡਾ ਢਿੱਲੋਂ ਨੇ ਦਸਿਆ ਕਿ ਸਵੈ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਅਤੇ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।
ਅਰਵਿੰਦ ਕੇਜ਼ਰੀਵਾਲ ਨੂੰ ਸੁਪਰੀਮ ਕੋਰਟ ਵਿਚੋਂ ਵੀ ਨਹੀਂ ਮਿਲੀ ਰਾਹਤ
ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ ਸਤੀਸ਼ ਜਿੰਦਲ ਨੇ ਦੱਸਿਆ ਕਿ ਸਿਵਲ ਹਸਪਤਾਲਾਂ ਵਿੱਚ ਐਂਮਰਜੈਂਸੀ ਸਮੇਂ ਖੂਨ ਦੀ ਲੋੜ ਪੈਣ ਤੇ ਕਈ ਵਾਰ ਖੂਨ ਨਾ ਉਪਲਬਧ ਹੋਣ ਕਰਕੇ ਜਾਨੀ ਨੁਕਸਾਨ ਦਾ ਡਰ ਰਹਿੰਦਾ ਹੈ। ਇਸ ਲਈ ਖੂਨਦਾਨ ਕੈਂਪ ਲਗਾ ਕੇ ਖੂਨ ਇਕੱਤਰ ਕੀਤਾ ਜਾਂਦਾ ਹੈ। ਉਹਨਾਂ ਦੱਸਿਆ ਕਿ ਬਲੱਡ ਬੈਂਕ ਸਿਵਲ ਹਸਪਤਾਲ ਬਠਿੰਡਾ ਦੀ ਟੀਮ ਵੱਲੋਂ 14 ਜੂਨ ਤੋਂ ਹੁਣ ਤੱਕ 311 ਯੂਨਿਟ ਖੂਨ ਇਕੱਤਰ ਕੀਤਾ ਜਾ ਚੁੱਕਾ ਹੈ। ਉਹਨਾਂ ਦੱਸਿਆ ਕਿ ਵਹਿਮਾਂ ਭਰਮਾਂ ਤੋਂ ਬਾਹਰ ਨਿਕਲ ਕੇ ਵੱਧ ਤੋਂ ਵੱਧ ਖੂਨਦਾਨ ਕਰਨਾ ਚਾਹੀਦਾ ਹੈ। ਇਸ ਮੌਕੇ ਡਾ ਰੀਤਿਕਾ ਬੀ.ਟੀ.ਓ, ਨਰਿੰਦਰ ਕੁਮਾਰ ਜਿਲ੍ਹਾ ਬੀ.ਸੀ.ਸੀ, ਨੀਲਮ ਰਾਣੀ ਐਮ.ਐਲ.ਟੀ, ਰਮੇਸ ਕੁਮਾਰ ਐਮ.ਐਲ.ਟੀ ਅਤੇ ਸਵੈ ਸੇਵੀ ਸੰਸਥਾਵਾਂ ਹਾਜ਼ਰ ਸਨ।
Share the post "ਸਿਹਤ ਵਿਭਾਗ ਵਲੋਂ ਮਨਾਇਆ ਜਾ ਰਿਹਾ ਵਿਸ਼ਵ ਸਵੈ ਇੱਛੁਕ ਖੂਨ ਦਾਨ ਮਹੀਨਾ: ਸਿਵਲ ਸਰਜਨ"