ਚੰਡੀਗੜ੍ਹ, 25 ਜੂਨ: ਪਿਛਲੇ ਦਿਨਾਂ ’ਚ ਹੋਈਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਤੋਂ ਚੁਣੇ ਗਏ 13 ਨਵੇਂ ਲੋਕ ਸਭਾ ਮੈਂਬਰਾਂ ਨੂੰ ਅੱਜ ਮੰਗਲਵਾਰ ਨੂੰ ਸੰਸਦ ਵਿਚ ਸਹੁੰ ਚੁਕਾਈ ਜਾਵੇਗੀ। ਜਾਰੀ ਸਡਿਊਲ ਮੁਤਾਬਕ ਬੇਸ਼ੱਕ ਪੰਜਾਬ ਦੇ ਸਾਰੇ ਮੈਂਬਰ ਪਾਰਲੀਮੈਂਟਾਂ ਦਾ ਨਾਮ ਸ਼ਾਮਲ ਕੀਤਾ ਗਿਆ ਹੈ ਪ੍ਰੰਤੂ ਖਡੂਰ ਸਾਹਿਬ ਤੋਂ ਚੋਣ ਜਿੱਤੇ ਭਾਈ ਅੰਮ੍ਰਿਤਪਾਲ ਸਿੰਘ ਬਾਰੇ ਹਾਲੇ ਤੱਕ ਸਸਪੈਂਸ ਬਰਕਰਾਰ ਹੈ। ਮੌਜੂਦਾ ਸਮੇਂ ਐਨਐਸਏ ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਨੇ ਜੇਲ੍ਹ ’ਚ ਬੈਠਿਆਂ ਹੀ ਦੋ ਲੱਖ ਦੇ ਕਰੀਬ ਵੋਟਾਂ ਦੇ ਅੰਤਰ ਨਾਲ ਜਿੱਤ ਹਾਸਲ ਕੀਤੀ ਹੈ। ਪ੍ਰਵਾਰ ਵੱਲੋਂ ਉਨ੍ਹਾਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ।
ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ.ਨੱਢਾ ਨੂੰ ਮਿਲੀ ਇੱਕ ਹੋਰ ਵੱਡੀ ਜਿੰਮੇਵਾਰੀ
ਇਸਤੋਂ ਇਲਾਵਾ ਉਨ੍ਹਾਂ ਦੇ ਵਕੀਲ ਵੱਲੋਂ ਵੀ ਜਿਲ੍ਹਾ ਮੈਜਿਸਟਰੇਟ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਰਾਹੀਂ ਪੰਜਾਬ ਸਰਕਾਰ ਕੋਲੋਂ ਭਾਈ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਈ ਦੀ ਰਸਮ ਪੂਰੀ ਕਰਨ ਲਈ ਆਰਜ਼ੀ ਰਿਹਾਈ ਦੇ ਲਈ ਅਰਜੀ ਦਿੱਤੀ ਹੋਈ ਹੈ। ਪ੍ਰੰਤੂ ਚੋਣ ਨਤੀਜਿਆਂ ਤੋਂ ਪਹਿਲਾਂ ਹੀ ਉਸਦੀ ਨਜ਼ਰਬੰਦੀ ਵਿਚ ਮੁੜ ਇੱਕ ਸਾਲ ਦਾ ਵਾਧਾ ਕਰ ਦਿੱਤਾ ਗਿਆ ਹੈ। ਨਿਯਮਾਂ ਮੁਤਾਬਕ ਚੁਣੇ ਜਾਣ ਦੇ 60 ਦਿਨਾਂ ਦੇ ਅੰਦਰ-ਅੰਦਰ ਮੈਂਬਰ ਨੂੰ ਸਹੁੰ ਚੁੱਕਣੀ ਹੁੰਦੀ ਹੈ।
ਨਸ਼ਾ ਤਸਕਰਾਂ ਵਿਰੁਧ CM ਦੀ ਸਖ਼ਤੀ: ਸੂਬੇ ਦੇ ਡਿਪਟੀ ਕਮਿਸ਼ਨਰਾਂ ਨੂੂੰ ਕੱਢੀ ਚਿੱਠੀ,ਕਿਹਾ…..
ਦਸਣਾ ਬਣਦਾ ਹੈ ਕਿ 18ਵੀਂ ਲੋਕ ਸਭਾ ਦੇ ਸੋਮਵਾਰ ਨੂੰ ਸ਼ੁਰੂ ਹੋਏ ਪਹਿਲੇ ਇਜਲਾਸ ਦੌਰਾਨ ਕਰੀਬ ਪੌਣੇ ਤਿੰਨ ਸੋ ਮੈਂਬਰਾਂ ਨੂੰ ਬਤੌਰ ਮੈਂਬਰ ਪਾਰਲੀਮੈਂਟ ਸਹੁੰ ਚੁਕਾਈ ਗਈ। ਇਹ ਸਹੁੰ ਦਾ ਅਮਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਸ਼ੁਰੂ ਹੋਈ, ਜਿਸਤੋਂ ਬਾਅਦ ਉਨ੍ਹਾਂ ਦੀ ਕੈਬਨਿਟ ਵੱਲੋਂ ਸਹੁੰ ਚੁੱਕੀ ਗਈ। ਜਦੋਂਕਿ ਅੱਜ ਸਹੁੰ ਚੁੱਕ ਦੇ ਦੂਜੇ ਦਿਨ 263 ਮੈਂਬਰਾਂ ਨੂੰ ਸਹੁੰ ਚੁਕਾਉਣ ਦਾ ਪ੍ਰੋਗਰਾਮ ਹੈ। ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵੀ ਅੱਜ ਸਹੁੰ ਚੁੱਕਣਗੇ।
Share the post "ਪੰਜਾਬ ਦੇ ਐਮ.ਪੀ ਅੱਜ ਚੁੱਕਣਗੇ ਸਹੁੰ, ਅੰਮ੍ਰਿਤਪਾਲ ਸਿੰਘ ਬਾਰੇ ਸਸਪੈਂਸ ਬਰਕਰਾਰ"