18 Views
ਭਾਈ ਅੰਮ੍ਰਿਤਪਾਲ ਸਿੰਘ ਦਾ ਸੰਸਦ ਵਿੱਚ ਗੁੰਜਿਆ ਨਾਅ
ਕਿਸੇ ਨੇ ਬੁਲਾਈ ਫ਼ਤਿਹ, ਕਿਸੇ ਨੇ ਕਿਹਾ ਇੰਨਕਲਾਬ ਜਿੰਦਾਬਾਦ
ਨਵੀਂ ਦਿੱਲੀ, 25 ਜੂਨ: 18 ਵੀਂ ਲੋਕ ਸਭਾ ਲਈ ਪੰਜਾਬ ਤੋਂ ਚੁਣੇ ਗਏ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਵੱਲੋਂ ਅੱਜ ਸਹੁੰ ਚੁੱਕੀ ਗਈ। ਹਾਲਾਂਕਿ ਇਸ ਦੌਰਾਨ ਖੰਡੂਰ ਸਾਹਿਬ ਹਲਕੇ ਤੋਂ ਅਜ਼ਾਦ ਉਮੀਦਵਾਰ ਵਜੋਂ ਜਿੱਤੇ ਭਾਈ ਅੰਮ੍ਰਿਤਪਾਲ ਸਿੰਘ ਦਾ ਨਾਮ ਵੀ ਬੋਲਿਆ ਗਿਆ ਪ੍ਰੰਤੂ ਉਹ ਹਾਜ਼ਰ ਨਹੀਂ ਸੀ। ਜ਼ਿਕਰਯੋਗ ਹੈ ਕਿ ਐਨ ਐਸ ਏ ਦੇ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਆਸਾਮ ਦੀ ਡਿੱਬਰੂਗੜ ਜੇਲ੍ਹ ਵਿੱਚ ਬੰਦ ਕੀਤਾ ਹੋਇਆ ਹੈ ਪ੍ਰੰਤੂ ਸਹੁੰ ਚੁੱਕਣ ਲਈ ਉਨ੍ਹਾਂ ਨੂੰ ਹਾਲੇ ਤੱਕ ਪੈਰੋਲ ਨਹੀਂ ਮਿਲੀ ਹੈ।
ਉਧਰ ਅੱਜ ਪੰਜਾਬ ਤੋਂ ਨਵੇਂ ਬਣੇ ਲੋਕ ਸਭਾ ਮੈਂਬਰਾਂ ਵੱਲੋਂ ਪੰਜਾਬੀ ਭਾਸ਼ਾ ਵਿਚ ਸਹੁੰ ਚੁੱਕੀ ਗਈ। ਇਸ ਦੌਰਾਨ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਫਰੀਦਕੋਟ ਤੋਂ ਅਜ਼ਾਦ ਜਿੱਤੇ ਸਰਬਜੀਤ ਸਿੰਘ ਖਾਲਸਾ ਅਤੇ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਨੇ ਸਹੁੰ ਤੋਂ ਬਾਅਦ ਵਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਬੁਲਾਈ।ਇਸੇ ਤਰ੍ਹਾਂ ਆਪ ਦੇ ਮੈਂਬਰਾਂ ਨੇ ਇਨਕਲਾਬ ਜ਼ਿੰਦਾਬਾਦ ਅਤੇ ਕਾਂਗਰਸੀ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਜੈ ਜਵਾਨ ਜੈ ਕਿਸਾਨ ਕਿਹਾ। ਜ਼ਿਕਰਯੋਗ ਹੈ ਕਿ ਪੰਜਾਬ ਤੋਂ ਲੋਕ ਸਭਾ ਦੇ 13 ਮੈਂਬਰ ਚੁਣੇ ਜਾਂਦੇ ਹਨ ਅਤੇ ਅੱਜ 12 ਮੈਂਬਰਾਂ ਨੇ ਸਹੁੰ ਚੁੱਕੀ।