“ਆਪ ਦੀ ਸਰਕਾਰ ਆਪ ਦੇ ਦੁਆਰ”ਮੁਹਿੰਮ ਤਹਿਤ 27 ਜੂਨ ਨੂੰ ਲਗਾਇਆ ਜਾਵੇਗਾ ਸਪੈਸ਼ਲ ਕੈਂਪ:ਡੀਸੀ

Date:

spot_img

ਬਠਿੰਡਾ, 26 ਜੂਨ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਤੇ ਯਤਨਸ਼ੀਲ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ “ਆਪ ਦੀ ਸਰਕਾਰ ਆਪ ਦੇ ਦੁਆਰ”ਮੁਹਿੰਮ ਦੇ ਮੱਦੇਨਜ਼ਰ ਬਠਿੰਡਾ ਸ਼ਹਿਰ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਦੇ ਹੱਲ੍ਹ ਲਈ 27 ਜੂਨ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ’ਚ ਸਵੇਰੇ 9:30 ਤੋਂ ਦੁਪਹਿਰ 11:30 ਤੱਕ ਸਪੈਸ਼ਲ ਕੈਂਪ ਲਗਾਇਆ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਬਰਸਾਤੀ ਮੌਸਮ ਦੇ ਮੱਦੇਨਜ਼ਰ ਆਗਾਊਂ ਤਿਆਰੀਆਂ ਸਬੰਧੀ ਕੀਤੀ ਸਮੀਖਿਆ ਮੀਟਿੰਗ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹਿਣਗੇ ਤਾਂ ਜੋ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ ਕੀਤਾ ਜਾ ਸਕੇ। ਕੈਂਪ ਦੌਰਾਨ ਮਾਲ ਵਿਭਾਗ, ਸਥਾਨਕ ਸਰਕਾਰਾਂ, ਜ਼ਿਲ੍ਹਾ ਸਮਾਜਿਕ ਸੁਰੱਖਿਆ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ, ਜ਼ਿਲ੍ਹਾ ਪ੍ਰੋਗਰਾਮ, ਜ਼ਿਲ੍ਹਾ ਭਲਾਈ, ਪੀਐਸਪੀਸੀਐਲ ਅਤੇ ਟਰਾਂਸਪੋਰਟ ਆਦਿ ਵਿਭਾਗਾਂ ਨਾਲ ਸਬੰਧਤ ਸਮੱਸਿਆਵਾਂ ਨੂੰ ਸੁਣਿਆ ਜਾਵੇਗਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਕੈਂਪ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਲਾਹਾ ਲਿਆ ਜਾਵੇ।

 

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने किया विभागीय पत्रिका ‘जल संजीवनी’ का विमोचन

👉‘जल संजीवनी’ पत्रिका को जन स्वास्थ्य अभियांत्रिकी विभाग के...

Bathinda Police ਦੀ ਵੱਡੀ ਸਫਲਤਾ: ਖੁਫੀਆ ਕੈਮਰੇ ਲਗਾਉਣ ਵਾਲੇ ਦੋ ਵਿਅਕਤੀ ਗ੍ਰਿਫਤਾਰ

Bathinda News: Bathinda Police ਵੱਲੋ ਮਾੜੇ ਅਨਸਰਾਂ ਖਿਲਾਫ ਚਲਾਈਆਂ...