WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਰਾਸ਼ਟਰੀ ਅੰਤਰਰਾਸ਼ਟਰੀ

ਕੇਂਦਰ ਵੱਲੋਂ ਸੂਬੇ ਦੇ ਫੰਡ ਜਾਣਬੁੱਝ ਕੇ ਰੋਕਣ ਦਾ ਮੁੱਦਾ ਲੋਕ ਸਭਾ ਵਿਚ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ-ਮੀਤ ਹੇਅਰ

ਨਵੀਂ ਦਿੱਲੀ, 26 ਜੂਨ: ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੇ ਸੂਬੇ ਦੇ ਵਿੱਤੀ ਹਿੱਤਾਂ ਨੂੰ ਢਾਅ ਲਾਉਣ ਲਈ ਮਨਸੂਬੇ ਤਹਿਤ ਕੰਮ ਕਰਨ ਦਾ ਦੋਸ਼ ਲਾਉਂਦਿਆਂ ਲੋਕ ਸਭਾ ਹਲਕਾ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਉਹ ਕੇਂਦਰ ਵੱਲੋਂ ਪੇਂਡੂ ਵਿਕਾਸ ਫੰਡ ਅਤੇ ਮੰਡੀ ਵਿਕਾਸ ਫ਼ੰਡ ਦਾ 7 ਹਜ਼ਾਰ ਕਰੋੜ ਤੇ ਕੌਮੀ ਸਿਹਤ ਮਿਸ਼ਨ, ਸਰਵ ਸਿੱਖਿਆ ਅਭਿਆਨ ਅਤੇ ਹੋਰ ਕੇਂਦਰੀ ਸਕੀਮਾ ਤਹਿਤ ਸੂਬੇ ਦੇ ਫੰਡਾਂ ਨੂੰ ਕੇਂਦਰ ਦੁਆਰਾ ਜਾਣਬੁਝ ਰੋਕਣ ਦਾ ਮੁੱਦਾ ਪਾਰਲੀਮੈਂਟ ਵਿਚ ਜ਼ੋਰਦਾਰ ਤਰੀਕੇ ਉਠਾਉਣਗੇ। ਅੱਜ ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਕੇਂਦਰ ਵੱਲੋਂ ਪੰਜਾਬ ਦੇ ਵਿੱਤੀ ਹੱਕਾਂ ’ਤੇ ਕੇਂਦਰ ਦੇ ਹੋ ਰਹੇ ਇਸ ਹਮਲੇ ਖਿਲਾਫ ਜ਼ੋਰਦਾਰ ਆਵਾਜ਼ ਉਠਾਉਣਗੇ ਜਦੋਂ ਤੱਕ ਸੂਬੇ ਨੂੰ ਇਨਸਾਫ਼ ਨਹੀਂ ਮਿਲ ਜਾਂਦਾ।

ਰਾਹੁਲ ਗਾਂਧੀ ਬਣੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ

ਲੋਕ ਸਭਾ ਦੇ ਸਪੀਕਰ ਦੀ ਚੋਣ ਨੂੰ ਲੈ ਕੇ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਮੀਤ ਹੇਅਰ ਨੇ ਕਿਹਾ ਕਿ ਭਾਰਤੀ ਲੋਕਤੰਤਰ ਵਿਚ ਰਵਾਇਤ ਰਹੀ ਹੈ ਕਿ ਲੋਕ ਸਭਾ ਵਿਚ ਸਪੀਕਰ ਸੱਤਾਧਾਰੀ ਧਿਰ ਦਾ ਰਿਹਾ ਹੈ ਜਦ ਕਿ ਡਿਪਟੀ ਸਪੀਕਰ ਹਮੇਸ਼ਾ ਵਿਰੋਧੀ ਧਿਰ ਨਾਲ ਸਬੰਧਤ ਰਿਹਾ ਹੈ ਪਰ ਭਾਜਪਾ ਇਸ ਲੋਕਤੰਤਰ ਪੱਖੀ ਰਵਾਇਤ ਨੂੰ ਤੋੜ ਰਹੀ ਹੈ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਉਹਨਾਂ ਨੂੰ ਲੋਕ ਸਭਾ ਵਿਚ ਚੁਣਕੇ ਭੇਜਿਆ ਹੈ ਅਤੇ ਉਹ ਸੂਬੇ ਦੇ ਹੱਕਾਂ ਨੂੰ ਹਰ ਪੱਖੋਂ ਮਹਿਫੂਜ਼ ਰੱਖਣ ਲਈ ਕੇਂਦਰ ਦੇ ਪੰਜਾਬ ਵਿਰੋਧੀ ਹਰ ਫੈਸਲੇ ਦਾ ਜ਼ੋਰਦਾਰ ਵਿਰੋਧ ਕਰਨਗੇ।

 

Related posts

ਕੇਂਦਰ ਨੇ ਪਰਾਲੀ ਸਾੜਣ ਤੋਂ ਰੋਕਣ ਲਈ ਪੰਜਾਬ ਤੇ ਦਿੱਲੀ ਸਰਕਾਰ ਦੁਆਰਾ ਬਣਾਈ ਯੋਜਨਾ ਤਹਿਤ ਵਿੱਤੀ ਸਹਾਇਤਾ ਦੇਣ ਤੋਂ ਹੱਥ ਪਿੱਛੇ ਖਿੱਚੇ

punjabusernewssite

ਨਵਜੋਤ ਸਿੰਘ ਵਿਰੁਧ ਰੋਡਰੇਜ ਮਾਮਲਾ: ਸੁਪਰੀਮ ਕੋਰਟ ਵਲੋਂ ਫੈਸਲਾ ਸੁਰੱਖਿਅਤ

punjabusernewssite

ਰਿਸ਼ਤਿਆਂ ਦਾ ਕਤਲ: ਦਿੱਲੀ ’ਚ ਪਤਨੀ ਨੇ ਪਤੀ ਦੇ 22 ਟੁਕੜੇ ਕਰਕੇ ਫ਼ਰਿੱਜ ’ਚ ਰੱਖੇ

punjabusernewssite