WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਕਿਸਾਨ ਤੇ ਮਜ਼ਦੂਰ ਮਸਲੇ

ਪੰਜਾਬ ਨੇ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਉਲੀਕੀ

ਚੰਡੀਗੜ੍ਹ, 26 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਫ਼ਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਨਾਲ ਰੋਕਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਕਟਾਈ ਦੇ ਸੀਜ਼ਨ-2024 ਦੌਰਾਨ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਮਸ਼ੀਨਰੀ ਅਤੇ ਹੋਰ ਉਪਾਅ ਪ੍ਰਦਾਨ ਕਰਨ ਵਾਸਤੇ 500 ਕਰੋੜ ਰੁਪਏ ਦੀ ਕਾਰਜ ਯੋਜਨਾ ਬਣਾਈ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਨੂੰ ਸਾਉਣੀ ਸੀਜ਼ਨ-2024 ਦੌਰਾਨ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ) ਮਸ਼ੀਨਾਂ ’ਤੇ ਸਬਸਿਡੀ ਪ੍ਰਾਪਤ ਕਰਨ ਦੇ ਇੱਛੁਕ ਕਿਸਾਨਾਂ, ਸਹਿਕਾਰੀ ਸੁਸਾਇਟੀਆਂ, ਐਫ.ਪੀ.ਓਜ਼ ਅਤੇ ਪੰਚਾਇਤਾਂ ਵੱਲੋਂ 21,511 ਅਰਜ਼ੀਆਂ ਪ੍ਰਾਪਤ ਹੋਈਆਂ ਹਨ ਅਤੇ ਕਿਸਾਨਾਂ ਨੇ 63,697 ਮਸ਼ੀਨਾਂ ਲਈ ਅਰਜ਼ੀਆਂ ਦਿੱਤੀਆਂ ਹਨ।

ਕੇਂਦਰ ਵੱਲੋਂ ਸੂਬੇ ਦੇ ਫੰਡ ਜਾਣਬੁੱਝ ਕੇ ਰੋਕਣ ਦਾ ਮੁੱਦਾ ਲੋਕ ਸਭਾ ਵਿਚ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ-ਮੀਤ ਹੇਅਰ

ਉਨ੍ਹਾਂ ਦੱਸਿਆ ਕਿ ਵਿਅਕਤੀਗਤ ਕਿਸਾਨ ਸੀ.ਆਰ.ਐਮ. ਮਸ਼ੀਨਰੀ ‘ਤੇ 50 ਫ਼ੀਸਦ ਸਬਸਿਡੀ ਲੈ ਸਕਦੇ ਹਨ, ਜਦੋਂਕਿ ਇਸ ਯੋਜਨਾ ਦੇ ਨਿਯਮਾਂ ਮੁਤਾਬਕ ਸਹਿਕਾਰੀ ਸੁਸਾਇਟੀਆਂ, ਐਫ.ਪੀ.ਓਜ਼ ਅਤੇ ਪੰਚਾਇਤਾਂ 80 ਫ਼ੀਸਦੀ ਸਬਸਿਡੀ ਲੈ ਸਕਦੀਆਂ ਹਨ।ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਫ਼ਸਲੀ ਰਹਿੰਦ-ਖੂੰਹਦ ਦੇ ਖੇਤਾਂ ਵਿੱਚ ਨਿਪਟਾਰੇ (ਇਨ-ਸੀਟੂ) ਲਈ ਸੁਪਰ ਐਸ.ਐਮ.ਐਸ, ਸੁਪਰ ਸੀਡਰ, ਸਰਫੇਸ ਸੀਡਰ, ਸਮਾਰਟ ਸੀਡਰ, ਹੈਪੀ ਸੀਡਰ, ਪੈਡੀ ਸਟਾਰਅ ਚੌਪਰ, ਸ਼ਰੈਡਰ, ਮਲਚਰ, ਹਾਈਡ੍ਰੌਲਿਕ ਰੀਵਰਸੀਵਲ ਮੋਲਡ ਬੋਰਡ ਪਲੌਅ ਅਤੇ ਜ਼ੀਰੋ ਟਿੱਲ ਡਰਿੱਲ ਅਤੇ ਖੇਤਾਂ ਤੋਂ ਬਾਹਰ (ਐਕਸ-ਸੀਟੂ) ਨਿਪਟਾਰੇ ਲਈ ਬੇਲਰ ਅਤੇ ਰੇਕ ਮਸ਼ੀਨਰੀਆਂ ਸਬਸਿਡੀ ’ਤੇ ਉਪਲਬਧ ਕਰਾਈਆਂ ਜਾ ਰਹੀਆਂ ਹਨ।

 

Related posts

ਖੇਤੀਬਾੜੀ ਅਤੇ ਕਿਸਾਨ ਭਲਾਈ ਵੱਲੋਂ ਪਰਾਲੀ ਨੂੰ ਅੱਗ ਨਾ ਲਾਉਣ ਦਾ ਸਬੰਧੀ ਕਿਸਾਨ ਜਾਗਰੂਕਤਾ ਕੈਂਪ

punjabusernewssite

ਖੇਤੀ ਮੰਤਰੀ ਵੱਲੋਂ ਕਿਸਾਨੀ ਮਸਲਿਆਂ ਸਬੰਧੀ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਨੁਮਾਇੰਦਿਆਂ ਨਾਲ ਮੀਟਿੰਗ

punjabusernewssite

ਰਾਮਪੁਰਾ ’ਚ ਪੁੱਜੇ ਭਾਜਪਾ ਉਮੀਦਵਾਰ ਹੰਸ ਰਾਜ ਦਾ ਕਿਸਾਨਾਂ ਵੱਲੋਂ ਡਟਵਾਂ ਵਿਰੋਧ

punjabusernewssite