WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਅਪਰਾਧ ਜਗਤ

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ: ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 83 ਕਿਲੋ ਹੈਰੋਇਨ, 100 ਕੁਇੰਟਲ ਭੁੱਕੀ, 1 ਕੁਇੰਟਲ ਗਾਂਜਾ, 4.52 ਲੱਖ ਨਸ਼ੀਲੀਆਂ ਗੋਲੀਆਂ ਕੀਤੀਆਂ ਨਸ਼ਟ

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਡੇਰਾਬੱਸੀ ਵਿੱਚ ਨਸ਼ਾ ਨਸ਼ਟ ਕਰਨ ਵਾਲੀ ਥਾਂ ਦਾ ਕੀਤਾ ਅਚਨਚੇਤ ਦੌਰਾ

ਚੰਡੀਗੜ੍ਹ, 26 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਨੇ ਅੱਜ ਨਸ਼ਿਆਂ ਦੀ ਦੁਰਵਰਤੋਂ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮੌਕੇ ਸੂਬੇ ਭਰ ਵਿੱਚ 10 ਵੱਖ-ਵੱਖ ਥਾਵਾਂ ’ਤੇ 83 ਕਿਲੋ ਹੈਰੋਇਨ, 10,000 ਕਿਲੋ ਭੁੱਕੀ, 100 ਕਿਲੋਗ੍ਰਾਮ ਗਾਂਜਾ, 4.52 ਲੱਖ ਗੋਲੀਆਂ/ਕੈਪਸੂਲ ਨਸ਼ਟ ਕੀਤੇ।ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਪੂਰਥਲਾ, ਐਸ.ਏ.ਐਸ.ਨਗਰ, ਫਤਹਿਗੜ੍ਹ ਸਾਹਿਬ, ਰੂਪਨਗਰ ਜ਼ਿਲਿ੍ਹਆਂ ਅਤੇ ਸਾਰੀਆਂ ਐਸਟੀਐਫ ਰੇਜਾਂ ਨਾਲ ਸਬੰਧਤ ਨਸ਼ਿਆਂ ਦੀ ਖੇਪ ਦੇ ਚੱਲ ਰਹੇ ਨਿਪਟਾਰੇ ਦੀ ਜਾਂਚ ਕਰਨ ਲਈ ਡੇਰਾਬਸੀ, ਐਸ.ਏ.ਐਸ.ਨਗਰ ਵਿਖੇ ਨਸ਼ਾ ਨਸ਼ਟ ਕਰਨ ਵਾਲੀ ਥਾਂ – ਪੰਜਾਬ ਕੈਮੀਕਲ ਐਂਡ ਕਰੌਪ ਪ੍ਰੋਟੈਕਸ਼ਨ ਲਿਮਟਿਡ – ਦਾ ਅਚਨਚੇਤ ਦੌਰਾ ਕੀਤਾ।

ਖਤਰਨਾਕ ਕੀਟਨਾਸ਼ਕਾਂ ਅਤੇ ਦਵਾਈਆਂ ਦੀ ਵਰਤੋਂ ਨੂੰ ਘਟਾਉਣ ਦਾ ਸਮਾਂ ਆਇਆ: ਕੁਲਤਾਰ ਸਿੰਘ ਸੰਧਵਾਂ

ਇਸ ਮੌਕੇ ਡੀਜੀਪੀ ਦੇ ਨਾਲ ਸਪੈਸ਼ਲ ਡੀਜੀਪੀ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਕੁਲਦੀਪ ਸਿੰਘ, ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਰੂਪਨਗਰ ਰੇਂਜ ਨੀਲਾਂਬਰੀ ਜਗਦਲੇ ਅਤੇ ਐਸਏਐਸ ਨਗਰ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਡਾਕਟਰ ਸੰਦੀਪ ਗਰਗ ਵੀ ਮੌਜੂਦ ਸਨ।ਡੀਜੀਪੀ ਗੌਰਵ ਯਾਦਵ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਦੇ 33 ਜ਼ਿਲਿ੍ਹਆਂ/ਕਮਿਸ਼ਨਰੇਟਾਂ ਅਤੇ ਯੂਨਿਟਾਂ ਵੱਲੋਂ ਸੂਬੇ ਭਰ ਵਿੱਚ 10 ਵੱਖ-ਵੱਖ ਥਾਵਾਂ ’ਤੇ 626 ਐਨਡੀਪੀਐਸ ਕੇਸਾਂ ਨਾਲ ਸਬੰਧਤ ਨਸ਼ਿਆਂ ਦੀ ਇਸ ਵੱਡੀ ਖੇਪ ਦਾ ਪਾਰਦਰਸ਼ੀ ਢੰਗ ਨਾਲ ਨਿਪਟਾਰਾ ਕੀਤਾ ਜਾ ਰਿਹਾ ਹੈ।ਉਨ੍ਹਾਂ ਵੈਬੈਕਸ ਮੀਟਿੰਗ ਜ਼ਰੀਏ ਬਾਕੀ ਜ਼ਿਲਿ੍ਹਆਂ/ਯੂਨਿਟਾਂ ‘ਤੇ ਚੱਲ ਰਹੇ ਨਸ਼ਿਆਂ ਦੇ ਨਿਪਟਾਰੇ/ਨਸ਼ਟ ਕਰਨ ਦੀ ਪ੍ਰਕਿਰਿਆ ਦਾ ਜਾਇਜ਼ਾ ਵੀ ਲਿਆ।

ਮਹਿਲਾ ਕੈਦੀਆਂ ਦੇ ਜੀਵਨ ਵਿੱਚ ਵੱਡਾ ਬਦਲਾਅ ਲਿਆਵੇਗਾ: ਰਾਜ ਲਾਲੀ ਗਿੱਲ

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਘੱਟੋ-ਘੱਟ 2700 ਕਿਲੋਗ੍ਰਾਮ ਹੈਰੋਇਨ, 3450 ਕਿਲੋ ਅਫੀਮ, 1.77 ਲੱਖ ਕਿਲੋ ਭੁੱਕੀ, 1.40 ਕਰੋੜ ਗੋਲੀਆਂ/ਕੈਪਸੂਲ ਅਤੇ 2 ਲੱਖ ਟੀਕਿਆਂ ਨੂੰ ਨਸ਼ਟ ਕੀਤਾ ਹੈ। ਪੰਜਾਬ ਵਿੱਚ ਨਸ਼ਿਆਂ ਨੂੰ ਨਸ਼ਟ ਕਰਨ ਸਬੰਧੀ ਆਖਰੀ ਕਾਰਵਾਈ 7 ਜੂਨ 2024 ਨੂੰ ਕੀਤੀ ਗਈ ਸੀ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ-ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ) ਅਪਣਾਈ ਗਈ ਹੈ।ਜ਼ਿਕਰਯੋਗ ਹੈ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਪੁੱਟਣ ਲਈ ਪੰਜਾਬ ਪੁਲਿਸ ਦੇ ਠੋਸ ਯਤਨਾਂ ਸਦਕਾ, ਹੈਰੋਇਨ ਦੀ ਬਰਾਮਦਗੀ ਵਿੱਚ 2017 ਤੋਂ 6.83 ਗੁਣਾ (683 ਫੀਸਦੀ) ਵਾਧਾ ਹੋਇਆ ਹੈ।

 

Related posts

ਬਠਿੰਡਾ ਪੁਲਿਸ ਵਲੋਂ ਲੁੱਟ-ਖੋਹ ਕਰਨ ਵਾਲੇ ਗਿਰੋਹ ਕਾਬੂ, 7 ਮੋਬਾਇਲ, ਕਈ ਮੋਟਰਸਾਈਕਲ, ਸਕੂਟੀ ਤੇ ਕਾਰ ਦੇ ਪੁਰਜੇ ਬਰਾਮਦ

punjabusernewssite

ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀ ਜਾਵੇਗਾ: ਜਿਲ੍ਹਾ ਪੁਲਿਸ ਮੁਖੀ

punjabusernewssite

ਗੈਗਸਟਰ ਲਾਰੈਂਸ ਬਿਸ਼ਨੋਈ ਨੂੰ ਮਿਲਣ ਲਈ ਦਿੱਲੀ ਤੋਂ ਬਠਿੰਡਾ ਜੇਲ੍ਹ ਤੱਕ ਪੁੱਜੀਆਂ ਦੋ ਨਾਬਾਲਿਗ ਲੜਕੀਆਂ

punjabusernewssite