ਆਪ ਨੇ ਡਿਪਟੀ ਮੇਅਰ ਵਜੋਂ ਕੰਮ ਕਰਨ ਦੇ ਸਬੰਧ ਵਿੱਚ 5 ਸਵਾਲ ਪੁੱਛ ਕੇ ਕਾਂਗਰਸੀ ਉਮੀਦਵਾਰ ਨੂੰ ਦਿੱਤੀ ਚੁਣੌਤੀ
ਜਲੰਧਰ, 26 ਜੂਨ: ਆਮ ਆਦਮੀ ਪਾਰਟੀ ਨੇ ਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ ਸੁਰਿੰਦਰ ਕੌਰ ਨੂੰ ਘੇਰਦਿਆਂ ਕਿਹਾ ਕਿ ਬਤੋਰ ਡਿਪਟੀ ਮੇਅਰ ਸੁਰਿੰਦਰ ਕੌਰ ਨੇ ਜਲੰਧਰ ਪੱਛਮੀ ਜਾਂ ਜਲੰਧਰ ਸ਼ਹਿਰ ਲਈ ਕੁਝ ਨਹੀਂ ਕੀਤਾ। ਜ਼ਿਆਦਾਤਰ ਸਮਾਂ ਉਨਾਂਂ ਦੇ ਦਫ਼ਤਰ ਨੂੰ ਤਾਲਾ ਲੱਗਿਆ ਰਹਿੰਦਾ ਸੀ ਅਤੇ ਉਹ ਜਲੰਧਰ ਸਮਾਰਟ ਸਿਟੀ ਫੰਡਾਂ ਦੇ ਘੁਟਾਲੇ ਵਿਚ ਵੀ ਉਨ੍ਹਾਂ ਦੀ ਸ਼ਮੂਲੀਅਤ ਸੀ। ਬੁੱਧਵਾਰ ਨੂੰ ਜਲੰਧਰ ‘ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਆਗੂ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੀਡੀਆ ਰਾਹੀਂ ਕਾਂਗਰਸੀ ਉਮੀਦਵਾਰ ਨੂੰ ਪੰਜ ਸਵਾਲ ਪੁੱਛੇ।
ਬਗਾਵਤੀ ਸੁਰਾਂ ਦੌਰਾਨ ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦਾ ਢਾਂਚਾ ਭੰਗ ਕਰਨ ਦੀ ਤਿਆਰੀ!
ਹਰਜੋਤ ਬੈਂਸ ਨੇ ਕਿਹਾ ਕਿ ਸੁਰਿੰਦਰ ਕੌਰ 5 ਸਾਲ ਜਲੰਧਰ ਦੀ ਡਿਪਟੀ ਮੇਅਰ ਅਤੇ ਕਰੀਬ 20 ਸਾਲ ਐਮ.ਸੀ. ਰਹੀ ਪਰ ਸਵਾਲ ਇਹ ਹੈ ਕਿ ਐਮਸੀ ਅਤੇ ਡਿਪਟੀ ਮੇਅਰ ਰਹਿੰਦਿਆਂ ਉਨ੍ਹਾਂ ਨੇ ਜਲੰਧਰ ਪੱਛਮੀ ਅਤੇ ਇੱਥੋਂ ਦੇ ਲੋਕਾਂ ਲਈ ਕੀ ਕੀਤਾ? ‘ਆਪ’ ਮੰਤਰੀ ਨੇ ਸੁਰਿੰਦਰ ਕੌਰ ਤੋਂ ਸਮਾਰਟ ਸਿਟੀ ਫੰਡਾਂ ਦੇ ਘਪਲੇ ਬਾਰੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਉਹ ਲੋਕਾਂ ਨੂੰ ਦੱਸਣ ਕਿ ਕੀ ਉਹ ਉਸ ਘੁਟਾਲੇ ਵਿੱਚ ਸ਼ਾਮਲ ਸੀ ਜਾਂ ਨਹੀਂ ਅਤੇ ਜੇਕਰ ਨਹੀਂ ਤਾਂ ਉਹ 760 ਕਰੋੜ ਦੇ ਘੁਟਾਲੇ ’ਤੇ ਚੁੱਪ ਕਿਉਂ ਰਹੇ। ਅੱਜ ਜਲੰਧਰ ਦੀਆਂ ਸੜਕਾਂ, ਗਲੀਆਂ ਅਤੇ ਸੀਵਰੇਜ ਦੀ ਹਾਲਤ ਖਸਤਾ ਹੈ, ਸਾਰਾ ਪੈਸਾ ਕਿੱਥੇ ਗਿਆ?
ਕੇਂਦਰ ਵੱਲੋਂ ਸੂਬੇ ਦੇ ਫੰਡ ਜਾਣਬੁੱਝ ਕੇ ਰੋਕਣ ਦਾ ਮੁੱਦਾ ਲੋਕ ਸਭਾ ਵਿਚ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ-ਮੀਤ ਹੇਅਰ
ਬੈਂਸ ਨੇ ਕਿਹਾ ਕਿ ਸ਼ਹਿਰ ਦੀਆਂ ਸੜਕਾਂ, ਗਲੀਆਂ, ਸਟਰੀਟ ਲਾਈਟਾਂ, ਸੀਵਰੇਜ ਸਿਸਟਮ ਆਦਿ ਦੀ ਸਾਂਭ-ਸੰਭਾਲ ਦੀ ਜਿੰਮੇਵਾਰੀ ਜਿੱਥੇ ਸ਼ਹਿਰ ਦੀ ਲੋਕਲ ਬਾਡੀ ’ਤੇ ਆਉਂਦੀ ਹੈ, ਉੱਥੇ ਸੁਰਿੰਦਰ ਕੌਰ ਲੋਕਾਂ ਦੀ ਉਮੀਦਾਂ ਤੇ ਪੂਰੀ ਤਰ੍ਹਾਂ ਫੇਲ ਹੋ ਗਈ। ਉਨ੍ਹਾਂ ਕਿਹਾ ਕਿ ਉਹ ਆਪਣੇ ਦਫ਼ਤਰ ਵੀ ਨਹੀਂ ਗਏ, ਕਦੇ ਕੌਂਸਲਰਾਂ ਨਾਲ ਇਨ੍ਹਾਂ ਮੁੱਦਿਆਂ ਦੇ ਹੱਲ ਲਈ ਕੋਈ ਮੀਟਿੰਗ ਨਹੀਂ ਕੀਤੀ। ਉਹ ਇਸ ਅਸਫਲਤਾ ਲਈ ਲੋਕਾਂ ਨੂੰ ਸਪੱਸ਼ਟੀਕਰਨ ਦੇਣ। ਆਪ ਆਗੂ ਨੇ ਕਿਹਾ ਕਿ ਸੁਰਿੰਦਰ ਕੌਰ ਨੇ ਡਿਪਟੀ ਮੇਅਰ ਹੁੰਦਿਆਂ ਜਲੰਧਰ ਪੱਛਮੀ ਨੂੰ ਸਿਰਫ਼ ਇੱਕ ਤੋਹਫ਼ਾ ਦਿੱਤਾ ਹੈ ਜੋ ਵਰਿਆਣਾ ਵਿੱਚ ਕੂੜੇ ਦਾ ਵੱਡਾ ਪਹਾੜ ਹੈ। ਇਸ ਪ੍ਰੈਸ ਕਾਨਫਰੰਸ ਵਿੱਚ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਪਵਨ ਕੁਮਾਰ ਟੀਨੂੰ ਵੀ ਮੌਜੂਦ ਸਨ।