Punjabi Khabarsaar
ਚੰਡੀਗੜ੍ਹ

ਪੰਜਾਬ ਦੇ ਇੱਕ ਕੈਬਨਿਟ ਮੰਤਰੀ ਨੇ ਆਪਣੇ ਅਹੁੱਦੇ ਤੋਂ ਦਿੱਤਾ ਅਸਤੀਫ਼ਾ

ਐਮ.ਪੀ ਚੁਣੇ ਜਾਣ ਤੋਂ ਬਾਅਦ ਮੀਤ ਹੇਅਰ ਨੇ ਕੈਬਨਿਟ ਵੀ ਛੱਡੀ
ਚੰਡੀਗੜ੍ਹ, 27 ਜੂਨ: ਪਿਛਲੇ ਦਿਨੀਂ ਹੋਈਆਂ ਲੋਕ ਸਭਾ ਚੋਣਾਂ ਦੌਰਾਨ ਸੰਗਰੂਰ ਤੋਂ ਐਮ.ਪੀ ਚੁਣੇ ਗਏ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਆਪਣੇ ਮੰਤਰੀ ਦੇ ਅਹੁੱਦੇ ਤੋਂ ਵੀ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਬਤੌਰ ਕੈਬਨਿਟ ਮੰਤਰੀ ਦੇ ਅਹੁੱਦੇ ਤੋਂ ਅਸਤੀਫ਼ਾ ਸਰਕਾਰ ਨੂੰ ਭੇਜ ਦਿੱਤਾ ਗਿਆ ਹੈ, ਜਿਸਨੂੰ ਹੁਣ ਮੰਨਜੂਰ ਕਰਨ ਦੇ ਲਈ ਪੰਜਾਬ ਸਰਕਾਰ ਵੱਲੋਂ ਰਾਜਪਾਲ ਨੂੰ ਭੇਜਿਆ ਜਾਵੇਗਾ। ਕੁੱਝ ਦਿਨ ਪਹਿਲਾਂ ਸ਼੍ਰੀ ਹੇਅਰ ਨੇ ਬਰਨਾਲਾ ਹਲਕੇ ਦੀ ਵਿਧਾਨ ਸਭਾ ਦੀ ਮੈਂਬਰੀ ਤੋਂ ਵੀ ਅਸਤੀਫ਼ਾ ਦੇ ਦਿੱਤਾ ਸੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿਖੇ ਨਵੀਂ ਰਿਹਾਇਸ਼ ’ਚ ਲਾਏ ਡੇਰੇ

ਜਿਕਰਯੋਗ ਹੈ ਕਿ ਮੀਤ ਹੇਅਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੈਬਨਿਟ ਵਿਚ ਇੱਕ ਪ੍ਰਭਾਵਸ਼ਾਲੀ ਵਜ਼ੀਰ ਦੇ ਤੌਰ ‘ਤੇ ਜਾਣੇ ਜਾਂਦੇ ਰਹੇ ਹਨ ਤੇ ਉਨ੍ਹਾਂ ਕੋਲ ਕਈ ਮਹੱਤਵਪੂੁਰਨ ਵਿਭਾਗ ਰਹੇ ਹਨ। ਕਾਨੂੰਨੀ ਮਾਹਰਾਂ ਦਾ ਕਹਿਣਾ ਹੈ ਕਿ ਨਿਯਮਾਂ ਮੁਤਾਬਕ ਐਮ.ਪੀ ਚੁਣੇ ਜਾਣ ਦੀ ਸੂਰਤ ਵਿਚ ਵਿਧਾਇਕੀ ਛੱਡਣੀ ਜਰੂਰੀ ਹੁੰਦੀ ਹੈ ਪ੍ਰੰਤੂ ਮੰਤਰੀ ਦੇ ਅਹੁੱਦੇ ਤੋਂ ਅਤਸੀਫ਼ਾ ਦੇਣ ਬਾਰੇ ਅਸਪੱਸ਼ਟ ਹੈ ਅਤੇ ਬਿਨ੍ਹਾਂ ਵਿਧਾਇਕੀ ਦੇ ਵੀ 6 ਮਹੀਨੇ ਮੰਤਰੀ ਰਿਹਾ ਜਾ ਸਕਦਾ ਹੈ। ਪਿਛਲੇ ਦਿਨਾਂ ਦੌਰਾਨ ਹਰਿਆਣਾ ਦੇ ਐਮ.ਪੀ ਹੁੰਦਿਆਂ ਨਾਇਬ ਸਿੰਘ ਸੈਣੀ ਨੇ ਸੂਬੇ ਦੇ ਮੁੱਖ ਮੰਤਰੀ ਦਾ ਅਹੁੱਦਾ ਸੰਭਾਲਿਆ ਸੀ।

 

Related posts

ਸਹੀਦ ਭਗਤ ਸਿੰਘ ਹਰਿਆਵਲ ਲਹਿਰ: ਪੰਜਾਬ ਸਰਕਾਰ 10 ਫੀਸਦ ਜੰਗਲਾਤ ਖੇਤਰ ਨੂੰ ਫਲਾਂ ਦੇ ਬਾਗਾਂ ਵਿੱਚ ਕਰੇਗੀ ਤਬਦੀਲ

punjabusernewssite

Big News: ਕੇਂਦਰ ਵੱਲੋਂ IAS ਪਰਮਪਾਲ ਕੌਰ ਮਲੂਕਾ ਦਾ ਅਸਤੀਫ਼ਾ ਮੰਨਜੂਰ

punjabusernewssite

ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ

punjabusernewssite