Punjabi Khabarsaar
ਬਠਿੰਡਾ

ਜ਼ਿਲ੍ਹਾ ਪ੍ਰਸ਼ਾਸਨ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਤੇ ਯਤਨਸ਼ੀਲ : ਡਿਪਟੀ ਕਮਿਸ਼ਨਰ

ਬਠਿੰਡਾ, 27 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਤੇ ਯਤਨਸ਼ੀਲ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ’ਚ ਲਗਾਏ ਗਏ ਸ਼ਿਕਾਇਤ ਨਿਵਾਰਨ ਕੈਂਪ ਦੌਰਾਨ ਬਠਿੰਡਾ ਵਾਸੀਆਂ ਦੀਆਂ ਸ਼ਿਕਾਇਤਾਂ ਸੁਣਨ ਉਪਰੰਤ ਸਾਂਝੀ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਲਾਭਪਾਤਰੀਆਂ ਨੂੰ ਸਰਟੀਫਿਕੇਟਾਂ ਦੀ ਵੰਡ ਵੀ ਕੀਤੀ।

ਕੈਂਪ ਦੌਰਾਨ ਉਨ੍ਹਾਂ ਨੇ ਲੰਬਿਤ ਜ਼ਮੀਨੀ ਇੰਤਕਾਲ, ਲੰਬਿਤ ਜ਼ਮੀਨ ਦੀ ਹੱਦਬੰਦੀ ਅਤੇ ਲੰਬਿਤ ਸ਼ਿਕਾਇਤਾਂ ਦੀ ਸਮੀਖਿਆ ਕੀਤੀ । ਇਸ ਮੌਕੇ ਉਨ੍ਹਾਂ ਬਠਿੰਡਾ ਸ਼ਹਿਰ ਦੇ ਵਸਨੀਕਾਂ ਦੀਆਂ ਪੁਲਿਸ, ਆਰਟੀਏ/ਆਰਟੀਓ, ਸਿਹਤ, ਬੁਢਾਪਾ ਪੈਨਸ਼ਨ ਅਤੇ ਹੋਰ ਘਰੇਲੂ ਸਮੱਸਿਆਵਾਂ ਨੂੰ ਸੁਣਿਆ।

ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹੇ ਦੀਆਂ ਕੋ-ਆਪਰੇਟਿਵ ਸੁਸਾਇਟੀਆਂ ਅਤੇ ਫਰਮਾਂ ਦੀ ਕੀਤੀ ਅਚਨਚੇਤ ਚੈਕਿੰਗ

ਇਸ ਦੌਰਾਨ ਉਨ੍ਹਾਂ ਜਿਥੇ ਕਈ ਜਾਇਜ਼ ਸਮੱਸਿਆਵਾਂ ਦਾ ਮੌਕੇ ’ਤੇ ਹੱਲ ਕੀਤਾ, ਉਥੇ ਹੀ ਰਹਿੰਦੀਆਂ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਆਦੇਸ਼ ਵੀ ਦਿੱਤੇ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਉਪ ਮੰਡਲ ਪੱਧਰ ’ਤੇ ਹਰੇਕ ਵੀਰਵਾਰ ਕਿਸੇ ਇੱਕ ਪਿੰਡ ’ਚ ਸਪੈਸ਼ਲ ਕੈਂਪ ਲਗਾ ਕੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਜਾਵੇਗਾ, ਜਿਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਮੌਕੇ ’ਤੇ ਹੱਲ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਭਵਿੱਖ ਵਿੱਚ ਲੱਗਣ ਵਾਲੇ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ।

ਇਸ ਮੌਕੇ ਏਡੀਸੀ ਲਤੀਫ਼ ਅਹਿਮਦ, ਏਡੀਸੀ (ਵਿਕਾਸ) ਮੈਡਮ ਲਵਜੀਤ ਕਲਸੀ, ਏਡੀਸੀ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ, ਸਿਖਲਾਈ ਅਧੀਨ ਆਈਏਐਸ ਰਾਕੇਸ਼ ਕੁਮਾਰ ਮੀਨਾ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਆਰਟੀਏ ਮੈਡਮ ਪੂਨਮ ਸਿੰਘ, ਐਸਡੀਐਮ ਬਠਿੰਡਾ ਮੈਡਮ ਇਨਾਯਤ, ਐਸਡੀਐਮ ਤਲਵੰਡੀ ਸਾਬੋ ਹਰਜਿੰਦਰ ਸਿੰਘ ਜੱਸਲ ਅਤੇ ਜ਼ਿਲ੍ਹਾ ਸਿਹਤ ਅਫਸਰ ਮੈਡਮ ਊਸ਼ਾ ਗੋਇਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

Related posts

ਮਜਦੂਰ ਜਥੇਬੰਦੀਆਂ ਵਲੋਂ 12 ਦਸੰਬਰ ਨੂੰ ਰੇਲ੍ਹਾਂ ਰੋਕਣ ਦਾ ਐਲਾਨ

punjabusernewssite

ਉਦਯੋਗਪਤੀਆਂ ਦੇ ਸੁਝਾਵਾਂ ਨੂੰ ਨਵੀਂ ਪਾਲਿਸੀ ਵਿੱਚ ਸ਼ਾਮਲ ਕਰਕੇ ਉਦਯੋਗ ਨੂੰ ਕੀਤਾ ਜਾਵੇਗਾ ਪ੍ਰਫੁੱਲਿਤ : ਸਿੰਬਨ ਸੀ

punjabusernewssite

ਬੱਲੂਆਣਾ ਟੋਲ ਪਲਾਜੇ ਦੇ ਮੁਲਾਜਮਾਂ ‘ਤੇ ਗੁੰਡਾਗਰਦੀ ਦੇ ਲੱਗੇ ਦੋਸ਼, ਨਵੀਂ ਕਾਰ ਭੰਨਣ ’ਤੇ ਪ੍ਰਵਾਰ ਨੇ ਲਗਾਇਆ ਧਰਨਾ

punjabusernewssite