Punjabi Khabarsaar
ਚੰਡੀਗੜ੍ਹ

ਟ੍ਰਾਂਸਪੋਰਟ ਮੰਤਰੀ ਵੱਲੋਂ ਸਵਾਰੀਆਂ ਨੂੰ ਖੱਜਲ-ਖੁਆਰ ਕਰਨ ਵਾਲੇ ਡਰਾਈਵਰਾਂ ਤੇ ਕੰਡਕਟਰਾਂ ਨੂੰ ਸਖ਼ਤ ਤਾੜਨਾ

ਚੰਡੀਗੜ੍ਹ, 27 ਜੂਨ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਰਕਾਰੀ ਅਤੇ ਪ੍ਰਾਈਵੇਟ ਬੱਸ ਡਰਾਈਵਰਾਂ ਤੇ ਕੰਡਕਟਰਾਂ ਨੂੰ ਸੁਚੇਤ ਕੀਤਾ ਹੈ ਕਿ ਉਹ ਸਵਾਰੀਆਂ ਦੀ ਖੱਜਲ-ਖੁਆਰੀ ਤੁਰੰਤ ਬੰਦ ਕਰਨ। ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਬੇ ’ਚ ਵੱਖ-ਵੱਖ ਥਾਵਾਂ ਦੇ ਦੌਰਿਆ ਦੌਰਾਨ ਅਤੇ ਦਫ਼ਤਰੀ ਫ਼ੋਨ ਤੇ ਈ-ਮੇਲ ਰਾਹੀਂ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਪੰਜਾਬ ਰੋਡਵੇਜ਼, ਪੀ.ਆਰ.ਟੀ.ਸੀ. ਅਤੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਵੱਲੋਂ ਬੱਸਾਂ ਵਿੱਚ ਸਫ਼ਰ ਕਰਨ ਵਾਲੀਆਂ ਸਵਾਰੀਆਂ ਨਾਲ ਮਾੜਾ ਵਿਹਾਰ ਕੀਤਾ ਜਾ ਰਿਹਾ ਹੈ। ਇਹ ਵੀ ਸੁਣਨ ਨੂੰ ਮਿਲਿਆ ਹੈ ਕਿ ਕਈ ਵਾਰ ਤਾਂ ਸਵਾਰੀਆਂ ਨਾਲ ਝਗੜਾ ਵੀ ਕੀਤਾ ਜਾਂਦਾ ਹੈ ਜਿਸ ਸਬੰਧੀ ਆਏ ਦਿਨ ਸੋਸ਼ਲ ਮੀਡੀਆ ’ਤੇ ਵੀਡੀਓਜ਼ ਵੀ ਵਾਇਰਲ ਹੁੰਦੀਆਂ ਹਨ।

ਡੈਮੋਕ੍ਰੇਟਿਕ ਟੀਚਰਜ਼ ਫਰੰਟ ਦਾ ਵਫਦ ਜਿਲਾ ਸਿੱਖਿਆ ਅਫਸਰ ਨੂੰ ਮਿਲਿਆ

ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਇਹ ਵੀ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਹਨ ਕਿ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਦੇ ਡਰਾਈਵਰਾਂ/ਕੰਡਕਟਰਾਂ ਵੱਲੋਂ ਕਈ ਸਟਾਪਜ਼ ’ਤੇ ਬੱਸਾਂ ਵੀ ਨਹੀਂ ਰੋਕੀਆਂ ਜਾਂਦੀਆਂ ਅਤੇ ਸਵਾਰੀਆਂ ਨੂੰ ਬਣਦੇ ਸਟਾਪਜ਼ ਤੋਂ ਅੱਗੇ ਜਾਂ ਪਿੱਛੇ ਉਤਾਰ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਜਿਸ ਨਾਲ ਆਮ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਸਰਕਾਰੀ ਅਤੇ ਪ੍ਰਾਈਵੇਟ ਬੱਸ ਮੁਲਾਜ਼ਮਾਂ ਦੇ ਇਸ ਤਰ੍ਹਾਂ ਦੇ ਵਤੀਰੇ ਕਾਰਨ ਆਮ ਪਬਲਿਕ ਵਿੱਚ ਟਰਾਂਸਪੋਰਟ ਵਿਭਾਗ ਦੇ ਅਕਸ ’ਤੇ ਬੁਰਾ ਪ੍ਰਭਾਵ ਪੈ ਰਿਹਾ ਹੈ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨਿਰੰਤਰ ਚੈਕਿੰਗ ਵਧਾਉਣ ਅਤੇ ਵਿਭਾਗੀ ਪੱਧਰ ’ਤੇ ਸਰਕਾਰੀ ਬੱਸਾਂ ਦੇ ਡਰਾਈਵਰਾਂ/ਕੰਡਕਟਰਾਂ ਨੂੰ ਤੁਰੰਤ ਖੇਤਰੀ ਦਫ਼ਤਰਾਂ ਰਾਹੀਂ ਸਵਾਰੀਆਂ ਨਾਲ ਉਚਿਤ ਵਿਹਾਰ ਕਰਨਾ ਯਕੀਨੀ ਬਣਾਉਣ।

Related posts

ਜਤਿੰਦਰ ਔਲਖ ਨੇ ਚੇਅਰਮੈਨ ਪੀਪੀਐਸਸੀ ਅਤੇ ਇੰਦਰਪਾਲ ਸਿੰਘ ਨੇ ਮੁੱਖ ਸੂਚਨਾ ਕਮਿਸ਼ਨਰ ਦੇ ਅਹੁਦੇ ਲਈ ਚੁੱਕੀ ਸਹੁੰ

punjabusernewssite

ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਕੇਸ ਵਿੱਚ ਇੱਕ ਹੋਰ ਦੋਸ਼ੀ ਗ੍ਰਿਫਤਾਰ

punjabusernewssite

BIG NEWS: ਕਾਂਗਰਸ ਨੇ ਫਿਰੋਜ਼ਪੁਰ ਸੀਟ ਤੋਂ ਐਲਾਨਿਆ ਉਮੀਦਵਾਰ

punjabusernewssite