ਪਹਿਲੇ ਹੀ ਦਿਨ 10 ਗ੍ਰਾਂਮ ਹੈਰੋਇਨ ਤੇ 1 ਲੱਖ 90 ਹਜ਼ਾਰ ਦੀ ਡਰੱਗ ਮਨੀ ਕੀਤੀ ਬਰਾਮਦ
ਬਠਿੰਡਾ, 27 ਜੂਨ: ਪਿਛਲੇ ਦਿਨੀਂ ਜ਼ਿਲ੍ਹਾ ਪੁਲਿਸ ਕਪਤਾਨ ਦੀਪਕ ਪਾਰੀਕ ਵੱਲੋਂ ਵੱਖ-ਵੱਖ ਥਾਣਿਆਂ ਤੇ ਚੌਕੀਆਂ ਦੇ ਵਿਚ ਕੀਤੀ ਗਈ ਰੱਦੋਬਦਲ ਦੇ ਤਹਿਤ ਥਾਣੇਦਾਰ ਰਾਜਪਾਲ ਸਿੰਘ ਨੂੰ ਥਾਣਾ ਸੰਗਤ ਅਧੀਨ ਆਉਂਦੀ ਪੁਲਿਸ ਚੌਂਕੀ ਦਾ ਇੰਚਾਰਜ਼ ਲਗਾਇਆ ਗਿਆ। ਰਾਜਪਾਲ ਸਿੰਘ ਨੇ ਪਥਰਾਲਾ ਚੌਕੀ ਦੇ ਇੰਚਾਰਜ਼ ਵਜੋਂ ਅਹੁੱਦਾ ਸੰਭਾਲਦਿਆਂ ਹੀ ਮਾੜੇ ਅਨਸਰਾਂ ਨੂੰ ਸਖ਼ਤ ਤਾੜਣਾ ਕਰਦਿਆਂ ਕਿਹਾ ਕਿ ਨਸ਼ਾ ਤਸਕਰਾਂ ਅਤੇ ਗੈਰ-ਕਾਨੂੰਨੀ ਕੰਮ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸਿਆਂ ਨਹੀਂ ਜਾਵੇਗਾ।
ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫ਼ਿਰਾਕ ’ਚ ਬਿਸ਼ਨੋਈ ਤੇ ਗੋਲਡੀ ਬਰਾੜ ਦੇ ਤਿੰਨ ਸਾਥੀ ਕਾਬੂ
ਥਾਣੇਦਾਰ ਰਾਜਪਾਲ ਸਿੰਘ ਨੇ ਕਿਹਾ ਕਿ ਪੁਲਿਸ ਲੋਕਾਂ ਦੀ ਰੱਖਿਆ ਲਈ ਹੈ, ਜਿਸਦੇ ਚੱਲਦੇ ਜਨਤਾ ਵੀ ਪੁਲਿਸ ਨਾਲ ਸਹਿਯੋਗ ਕਰੇ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਨਸ਼ਾ ਤਸਕਰਾਂ ਦੀ ਜਾਣਕਾਰੀ ਜਰੂਰੀ ਦਿੱਤੀ ਜਾਵੇ ਤਾਂ ਕਿ ਸਾਡੀ ਨੌਜਵਾਨ ਪੀੜੀ ਨੂੰ ਬਚਾਇਆ ਜਾ ਸਕੇ। ਇਸ ਦੌਰਾਨ ਉਨ੍ਹਾਂ ਦੀ ਅਗਵਾਈ ਹੇਠ ਪੁਲਿਸ ਵੱਲੋਂ ਕੀਤੀ ਗਈ ਇੱਕ ਵੱਡੀ ਕਾਰਵਾਈ ਕਰਦਿਆਂ 10 ਗ੍ਰਾਂਮ ਹੈਰੋਇਨ ਅਤੇ 1 ਲੱਖ 90 ਹਜ਼ਾਰ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੌਰਾਨ ਕਾਬੂ ਕੀਤੇ ਦੋ ਵਿਅਕਤੀਆਂ ਦੀ ਪਹਿਚਾਣ ਸੂਰਜ ਪ੍ਰਤਾਪ ਤੇ ਮਨਪ੍ਰੀਤ ਸਿੰਘ ਵਾਸੀ ਤਰਨਤਾਰਨ ਦੇ ਤੌਰ ‘ਤੇ ਹੋਈ ਹੈ।
Share the post "ਥਾਣੇਦਾਰ ਰਾਜਪਾਲ ਸਿੰਘ ਨੇ ਪਥਰਾਲਾ ਚੌਕੀ ਦੇ ਇੰਚਾਰਜ਼ ਵਜੋਂ ਸੰਭਾਲੀ ਜਿੰਮੇਵਾਰੀ"