ਐਸ.ਬੀ.ਐਸ. ਨਗਰ, 28 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਐਸ.ਬੀ.ਐਸ. ਨਗਰ ਦੇ ਥਾਣਾ ਬੰਗਾ ਸਿਟੀ ਵਿਖੇ ਤਾਇਨਾਤ ਹੈੱਡ ਕਾਂਸਟੇਬਲ (ਹੌਲਦਾਰ) ਅਵਤਾਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਬੰਗਾ ਸ਼ਹਿਰ ਦੀ ਰਹਿਣ ਵਾਲੀ ਰੇਖਾ ਦੇਵੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।
ਮੰਦਭਾਗੀ ਖ਼ਬਰ: ਕੈਨੇਡਾ ’ਚ ਦੋ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌ+ਤ
ਸ਼ਿਕਾਇਤਕਰਤਾ ਔਰਤ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਸੀ ਕਿ ਉਸ ਦੇ ਲੜਕੇ ਵਿਰੁੱਧ ਥਾਣਾ ਬੰਗਾ ਵਿਖੇ ਮੁਕੱਦਮਾ ਦਰਜ ਹੈ ਅਤੇ ਉਕਤ ਪੁਲਿਸ ਮੁਲਾਜ਼ਮ ਅਦਾਲਤ ਵਿੱਚ ਚਲਾਣ ਪੇਸ਼ ਕਰਨ ਮੌਕੇ ਉਸਦੇ ਲੜਕੇ ਦਾ ਪੱਖ ਲੈਣ ਅਤੇ ਅਦਾਲਤ ਵਿਚੋਂ ਉਸ ਨੂੰ ਇਸ ਕੇਸ ਵਿੱਚੋਂ ਬਰੀ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਮੰਗ ਰਿਹਾ ਹੈ। ਜਦੋਂਕਿ ਇਸਤੋਂ ਪਹਿਲਾਂ ਉਹ ਰਿਸ਼ਵਤ ਵਜੋਂ ਕਿਸ਼ਤਾਂ ਵਿੱਚ 5500 ਰੁਪਏ ਲੈ ਚੁੱਕਾ ਹੈ।
ਪਹਿਲੇ ਮੀਂਹ ਤੋਂ ਬਾਅਦ ਦਿੱਲੀ ਜਲ-ਥਲ, ਸੱਦੀ ਐਮਰਜੈਂਸੀ ਮੀਟਿੰਗ
ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਪੁਲਿਸ ਮੁਲਾਜ਼ਮ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।
Share the post "ਅਦਾਲਤ ’ਚ ਚਲਾਨ ਪੇਸ਼ ਕਰਨ ਬਦਲੇ 5,000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਵੱਲੋਂ ਕਾਬੂ"