Punjabi Khabarsaar
ਜਲੰਧਰ

ਜਲੰਧਰ ’ਚ ਆਪ ਨੂੰ ਮਿਲਿਆ ਵੱਡਾ ਹੁਲਾਰਾ, ਐਸ.ਸੀ ਕਮਿਸ਼ਨ ਦੇ ਮੈਂਬਰ ਸਾਥੀਆਂ ਸਮੇਤ ਹੋਏ ’ਆਪ’ ’ਚ ਸ਼ਾਮਲ

ਜਲੰਧਰ, 29 ਜੂਨ: ਆਗਾਮੀ 10 ਜੁਲਾਈ ਨੂੰ ਹੋਣ ਜਾ ਰਹੀ ਜਲੰਧਰ ਪੱਛਮੀ ਹਲਕੇ ਦੀ ਉਪ ਚੋਣ ਲਈ ਡੇਰਾ ਜਮਾਈ ਬੈਠੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਰ ਰੋਜ਼ ਵਿਰੋਧੀ ਪਾਰਟੀਆਂ ਨੂੰ ਝਟਕੇ ਦਿੱਤੇ ਜਾ ਰਹੇ ਹਨ। ਸ਼ਨੀਵਾਰ ਨੂੰ ਐਸ.ਸੀ ਕਮਿਸ਼ਨ ਪੰਜਾਬ ਦੇ ਮੈਂਬਰ ਰਾਜ ਕੁਮਾਰ ਮਲੋਈ ਆਪਣੇ ਸੈਂਕੜੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸਦੇ ਨਾਲ ਹੀ ਸ਼ਿਵ ਸੈਨਾ ਸਮਾਜਵਾਦੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਕਮਲੇਸ਼ ਭਾਰਦਵਾਜ ਅਤੇ ਰਾਸ਼ਟਰੀ ਚੇਅਰਮੈਨ ਹਨੀ ਭਾਰਦਵਾਜ ਆਪਣੇ ਸੈਂਕੜੇ ਸਾਥੀਆਂ ਨਾਲ ’ਆਪ’ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ’ਤੇ ਸਾਰੇ ਆਗੂਆਂ ਨੂੰ ਪਾਰਟੀ ’ਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ।

ਕੇਜ਼ਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ’ਚ ਬਠਿੰਡਾ ਵਿਚ ਕੀਤਾ ਰੋਸ਼ ਪ੍ਰਦਰਸ਼ਨ

ਸ਼ਾਮਲ ਹੋਏ ਸਾਰੇ ਆਗੂਆਂ ਨੇ ਸੀ.ਐਮ. ਮਾਨ ਨੂੰ ’ਆਪ’ ਉਮੀਦਵਾਰ ਮੋਹਿੰਦਰ ਭਗਤ ਦੀ ਜਿੱਤ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ।ਇਸ ਮੌਕੇ ਆਪਣੇ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਲੰਧਰ ਵਿੱਚ ਆਮ ਆਦਮੀ ਪਾਰਟੀ ਬਹੁਤ ਮਜ਼ਬੂਤ ਹੈ। ਸਾਡੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ’ਆਪ’ ਨਾਲ ਜੁੜ ਰਹੇ ਹਨ ਅਤੇ ਸਾਡਾ ਸਮਰਥਨ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਇੱਥੋਂ ਦੇ ਲੋਕ ਭਾਰੀ ਬਹੁਮਤ ਨਾਲ ’ਆਪ’ ਉਮੀਦਵਾਰ ਮਹਿੰਦਰ ਭਗਤ ਨੂੰ ਜਿਤਾਉਣਗੇ ਅਤੇ ਧੋਖੇਬਾਜ਼ਾਂ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ, ਕਿਉਂਕਿ ਸਾਡਾ ਉਮੀਦਵਾਰ ਬਹੁਤ ਪੜ੍ਹਿਆ-ਲਿਖਿਆ, ਯੋਗ ਅਤੇ ਇਮਾਨਦਾਰ ਹੈ। ਉਨ੍ਹਾਂ ਦੀਆਂ ਦੋ ਪੀੜ੍ਹੀਆਂ ਨੇ ਜਲੰਧਰ ਦੇ ਲੋਕਾਂ ਦੀ ਸੇਵਾ ਕੀਤੀ ਹੈ।

 

Related posts

‘ਆਪ’ ਵਿਧਾਇਕਾ ਦੇ ਪਤੀ ਦਾ ਦਿਲ ਦਾ ਦੌਰਾ ਪੈਣ ਕਰਕੇ ਮੌਤ

punjabusernewssite

ਜਲੰਧਰ ਉਪ ਚੋਣ: ਮੁੱਖ ਮੰਤਰੀ ਦੀ ਪਤਨੀ ਤੇ ਭੈਣ ਵੀ ਮੈਦਾਨ ’ਚ ਡਟੀਆਂ

punjabusernewssite

ਆਮ ਆਦਮੀ ਪਾਰਟੀ ਨੇ ਵਿਰੋਧ ਪ੍ਰਦਰਸ਼ਨ ਕਰ ਨੀਟ ਪ੍ਰੀਖਿਆ ਦੁਬਾਰਾ ਕਰਾਉਣ ਦੀ ਕੀਤੀ ਮੰਗ

punjabusernewssite