Punjabi Khabarsaar
ਅਮ੍ਰਿਤਸਰ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਦੀ ਹਮਾਇਤ ਵਾਲੇ ਨਸ਼ਾ ਤਸਕਰੀ ਦੇ ਦੋ ਹੋਰ ਰੈਕੇਟਾਂ ਦਾ ਪਰਦਾਫਾਸ਼

8 ਕਿਲੋ ਹੈਰੋਇਨ ਅਤੇ 3 ਪਿਸਤੌਲਾਂ ਸਮੇਤ ਛੇ ਕਾਬੂ, 30,000 ਰੁਪਏ ਦੀ ਡਰੱਗ ਮਨੀ, ਇਕ ਐਕਟਿਵਾ ਅਤੇ ਦੋ ਮੋਟਰਸਾਈਕਲ ਵੀ ਕੀਤੇ ਬਰਾਮਦ
ਅੰਮ੍ਰਿਤਸਰ, 29 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਰੈਕੇਟ ਨੂੰ ਇੱਕ ਹੋਰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ 6 ਵਿਅਕਤੀਆਂ ਨੂੰ 8 ਕਿਲੋਗ੍ਰਾਮ ਹੈਰੋਇਨ ਅਤੇ ਤਿੰਨ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਪਾਕਿਸਤਾਨ ਦੀ ਹਮਾਇਤ ਵਾਲੇ ਨਸ਼ਾ ਤਸਕਰੀ ਦੇ ਦੋ ਹੋਰ ਰੈਕੇਟਾਂ ਦਾ ਪਰਦਾਫਾਸ਼ ਕੀਤਾ ਹੈ। ਦੱਸਣਯੋਗ ਹੈ ਕਿ ਇਹ ਦੋਵੇਂ ਖੁਫੀਆ ਕਾਰਵਾਈਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਕੀਤੀਆਂ ਗਈਆਂ।ਡੀਜੀਪੀ ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਇਹ ਸਫ਼ਲਤਾ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਤਸਕਰਾਂ ਦੁਆਰਾ ਚਲਾਏ ਜਾ ਰਹੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਦੋ ਰੈਕੇਟਾਂ ਦਾ ਪਰਦਾਫਾਸ਼ ਕਰਕੇ ਤਿੰਨ ਨਸ਼ਾ ਤਸਕਰਾਂ ਨੂੰ 9.2 ਕਿਲੋਗ੍ਰਾਮ ਹੈਰੋਇਨ (8.2 ਕਿਲੋ + 1 ਕਿਲੋਗ੍ਰਾਮ) ਸਮੇਤ ਗ੍ਰਿਫਤਾਰ ਕਰਨ ਤੋਂ ਇੱਕ ਦਿਨ ਬਾਅਦ ਹਾਸਲ ਹੋਈ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੂੰ ਖੂਫੀਆ ਜਾਣਕਾਰੀ ਮਿਲੀ ਸੀ ਕਿ ਹੀਰੋ ਸਪਲੈਂਡਰ ਮੋਟਰਸਾਈਕਲ ’ਤੇ ਸਵਾਰ ਦੋ ਵਿਅਕਤੀ ਨਸ਼ੀਲੇ ਪਦਾਰਥਾਂ ਦੀ ਖੇਪ ਲੈ ਕੇ ਜਾ ਰਹੇ ਹਨ, ਜਿਸ ’ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਦੀਆਂ ਪੁਲਿਸ ਟੀਮਾਂ ਨੇ ਪਿੰਡ ਬਚੀਵਿੰਡ ਵਿਖੇ ਇੱਟਾਂ ਦੇ ਭੱਠੇ ਨੇੜੇ ਉਨ੍ਹਾਂ ਨੂੰ ਘੇਰ ਲਿਆ।

ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ ’ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਵਾਂਗੇ: ਮੁੱਖ ਮੰਤਰੀ

ਪੁਲਿਸ ਟੀਮਾਂ ਨੇ ਅੰਮ੍ਰਿਤਸਰ ਦੇ ਪਿੰਡ ਮੰਝ ਦੇ ਰਹਿਣ ਵਾਲੇ ਗੁਰਭੇਜ ਸਿੰਘ ਅਤੇ ਜਸਕਰਨ ਸਿੰਘ ਨਾਮੀ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਉਨ੍ਹਾਂ ਦੇ ਕਬਜ਼ੇ ਵਿੱਚੋਂ 6 ਕਿਲੋ ਹੈਰੋਇਨ ਅਤੇ ਤਿੰਨ ਪਿਸਤੌਲ, ਜਿਨ੍ਹਾਂ ਵਿੱਚ ਇੱਕ 9 ਐਮਐਮ ਗਲੌਕ ਅਤੇ ਦੋ .32 ਬੋਰ ਪਿਸਤੌਲ ਸ਼ਾਮਲ ਹਨ, ਬਰਾਮਦ ਕਰਕੇ ਮੁਲਜ਼ਮਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ। ਇਸ ਸਬੰਧੀ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ 21-ਸੀ, 25 ਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਲੋਪੋਕੇ, ਅੰਮ੍ਰਿਤਸਰ ਵਿਖੇ ਮੁਕੱਦਮਾ ਨੰਬਰ 134 ਮਿਤੀ 29/06/2024 ਦਰਜ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇੱਕ ਹੋਰ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਦੀਆਂ ਪੈਟਰੋਲਿੰਗ ਟੀਮਾਂ ਨੇ ਥਾਣਾ ਲੋਪੋਕੇ ਦੀ ਹਦੂਦ ਅੰਦਰ ਪੈਂਦੇ ਪਿੰਡ ਨੂਰਪੁਰ ਨੇੜੇ 2 ਕਿਲੋ ਹੈਰੋਇਨ ਦੀ ਖੇਪ ਦੀ ਡੀਲ ਕਰਦਿਆਂ ਪਿਉ-ਪੁੱਤ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।ਨਸ਼ਿਆਂ ਦੀ ਖੇਪ ਪਹੁੰਚਾਉਣ ਜਾ ਰਹੇ ਦੋਵੇਂ ਵਿਅਕਤੀਆਂ ਦੀ ਪਛਾਣ ਬਲਬੀਰ ਸਿੰਘ ਅਤੇ ਉਸ ਦਾ ਪੁੱਤਰ ਆਕਾਸ਼ਦੀਪ ਸਿੰਘ ਦੋਵੇਂ ਵਾਸੀ ਕੋਹਾਲੀ, ਅੰਮ੍ਰਿਤਸਰ ਵਜੋਂ ਹੋਈ ਹੈ, ਜਦੋਂਕਿ ਗ੍ਰਿਫਤਾਰ ਕੀਤੇ ਗਏ ਦੋ ਹੋਰ ਵਿਅਕਤੀਆਂ, ਜੋ ਖੇਪ ਲੈਣ ਆਏ ਸਨ, ਦੀ ਪਛਾਣ ਫਿਲਪਸ ਅਤੇ ਜੋਬਨਜੀਤ ਸਿੰਘ ਵਾਸੀ ਪਿੰਡ ਮੂਲਚੱਕ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਕੋਲੋਂ 2 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੇ ਕਬਜ਼ੇ ’ਚੋਂ 30,000 ਰੁਪਏ ਦੀ ਡਰੱਗ ਮਨੀ ਅਤੇ ਉਨ੍ਹਾਂ ਦਾ ਐਕਟਿਵਾ ਸਕੂਟਰ ਤੇ ਇੱਕ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ।ਇਸ ਸਬੰਧੀ ਥਾਣਾ ਲੋਪੋਕੇ ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21-ਸੀ, 25, 27-ਏ ਅਤੇ 29 ਤਹਿਤ ਮੁਕੱਦਮਾ ਨੰਬਰ 132 ਮਿਤੀ 28/06/2024 ਦਰਜ ਕੀਤਾ ਗਿਆ ਹੈ।

Related posts

ਜਗਦੀਪ ਸਿੰਘ ਨਕਈ ਦੀ ਪ੍ਰੇਰਨਾ ਹੇਠ ਸਾਬਕਾ ਵਿਧਾਇਕ ਡਾ ਵੇਰਕਾ ਅਤੇ ਕੈਰੋ ਦੇ ਸਲਾਹਕਾਰ ਰਹੇ ਬਲੇਅਰ ਭਾਜਪਾ ਵਿੱਚ ਸ਼ਾਮਿਲ

punjabusernewssite

ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਨੂੰ ਅੰਮ੍ਰਿਤਸਰ ਵਿਚ ਭਰਵਾਂ ਹੁੰਗਾਰਾ

punjabusernewssite

ਭਗਵੰਤ ਮਾਨ ਨੂੰ ਅਕਾਲੀ ਦਲ ਦੇ ਇਤਿਹਾਸ ਬਾਰੇ ਨਹੀਂ ਪਤਾ: ਸੁਖਬੀਰ ਬਾਦਲ

punjabusernewssite