ਚੰਡੀਗੜ੍ਹ, 29 ਜੂਨ: ਹਰਿਆਣਾ ਦੇ ਪੁਲਿਸ ਡਾਇਰੈਕਟਰ ਜਰਨਲ ਸ਼ਤਰੂਜੀਤ ਕਪੂਰ ਨੇ ਪੁਲਿਸ ਕਮਿਸ਼ਨਰ ਅਤੇ ਪੁਲਿਸ ਸੁਪਰਡੈਂਟਾਂ ਨੂੰ ਆਦੇਸ਼ ਦਿੰਦੇ ਹੋਏ ਕਿਹਾ ਕਿ ਉਹ 1 ਜੁਲਾਈ ਤੋਂ ਲਾਗੂ ਹੋਣ ਵਾਲੇ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲੈਕੇ ਆਮ ਜਨਤਾ ਵਿਚ ਜਾਗਰੂਕਤਾ ਲਿਆਉਣ ਲਈ ਥਾਣਾ ਪੱਧਰ ’ਤੇ ਪ੍ਰੋਗ੍ਰਾਮ ਆਯੋਜਿਤ ਕਰਵਾਉਣਾ ਯਕੀਨੀ ਕਰਨ। ਇਸ ਦੌਰਾਨ ਉਹ ਵੱਧ ਤੋਂ ਵੱਧ ਲੋਕਾਂ ਦੀ ਹਿੱਸੇਦਾਰੀ ਯਕੀਨੀ ਕਰਨ। ਸ੍ਰੀ ਕਪੂਰ ਨੇ ਇਹ ਜਾਣਕਾਰੀ ਸੂਬੇ ਭਰ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਵੀਡਿਓ ਕਾਨਫੈਂਸ ਰਾਹੀਂ ਆਯੋਜਿਤ ਮੀਟਿੰਗ ਵਿਚ ਦਿੱਤੀ। ਉਨ੍ਹਾਂ ਕਿਹਾ ਕਿ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਬਾਰੇ ਆਮ ਜਨਤਾ ਵਿਚ ਜਾਗਰੂਕਤਾ ਲਿਆਉਣ ਅਤਿ ਜ਼ਰੂਰੀ ਹੈ ਤਾਂ ਜੋ ਲੋਕ ਨਵੇਂ ਕਾਨੂੰਨਾਂ ਵਿਚ ਹੋਈ ਬਦਲਾਵਾਂ ਅਤੇ ਇਸ ਨਾਲ ਹੋਣ ਵਾਲੇ ਫਾਇਦੇ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਣ। ਇਸ ਦੌਰਾਨ ਉਹ ਲੋਕਾਂ ਨੂੰ ਨਵੇਂ ਕਾਨੂੰਨਾਂ ਅਨੁਸਾਰ ਪ੍ਰਾਪਤ ਸ਼ਿਕਾਇਤ ਦੇ ਹਲ ਦੀ ਨਿਰਧਾਰਿਤ ਸਮੇਂ ਸੀਮਾ ਬਾਰੇ ਜ਼ਰੂਰ ਦੱਸਣ। ਉਨ੍ਹਾਂ ਦਸਿਆ ਕਿ ਭਾਰਤ ਸਰਕਾਰ ਦੇ ਆਈਗੋਟ ਕਰਮਯੋਗੀ ਪੋਟਰਲ ਰਾਹੀਂ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲੈਕੇ ਆਨਲਾਇਨ ਸਿਖਲਾਈ ਵੀ ਦਿੱਤੀ ਜਾ ਰਿਹਾ ਹੈ।
ਪੰਜਾਬ ਕਾਂਗਰਸ ਨੇ ਜਲੰਧਰ ਪੱਛਮੀ ’ਚ ਝੋਕੀ ਤਾਕਤ, ਪੰਜਾਬ ਪੱਧਰੀ ਮੀਟਿੰਗ ਕਰਕੇ ਲਗਾਈਆਂ ਡਿਊਟੀਆਂ
ਹੁਣ ਤਕ ਇਸ ਲੜੀ ਵਿਚ 3,000 ਤੋਂ ਵੱਧ ਪੁਲਿਸ ਕਰਮਚਾਰੀਆਂ ਨੂੰ ਸਿਖਲਾਈ ਦਿੱਤੀ ਜਾ ਚੁੱਕੀ ਹੈ, ਜਦੋਂ ਕਿ 17,000 ਤੋਂ ਵੱਧ ਪੁਲਿਸ ਕਰਚਮਾਰੀਆਂ ਨੂੰ ਫਿਜੀਕਲੀ ਸਿਖਲਾਈ ਦਿੱਤੀ ਗਈ ਹੈ। ਸ੍ਰੀ ਕਪੂਰ ਨੇ ਦਸਿਆ ਕਿ ਨਵੇਂ ਅਪਰਾਧਿਕ ਕਾਨੂੰਨਾਂ ਲਈ ਬੀਆਰਐਂਡ ਵੱਲੋਂ ਦੋ ਭਾਸ਼ੀ ਕਿਤਾਬ ਵੀ ਤਿਆਰ ਕੀਤੀ ਗਈ ਹੈ। ਉਨ੍ਹਾਂ ਨੇ ਸਾਰੇ ਅਧਿਕਾਰੀਆਂ ਨੂੰ ਆਦੇਸ਼ ਦਿੰਦੇ ਹੋਏ ਕਿਹਾ ਕਿ ਉਹ 1 ਜੁਲਾਈ ਨੂੰ ਆਯੋਜਿਤ ਹੋਣ ਵਾਲੇ ਪ੍ਰੋਗ੍ਰਾਮਾਂ ਵਿਚ ਇਸ ਕਿਤਾਬ ਨੂੰ ਵੰਡ ਜ਼ਰੂਰ ਕਰਵਾਉਣ। ਇਸ ਕਿਤਾਬ ਵਿਚ ਨਵੇਂ ਅਪਰਾਧਿਕ ਕਾਨੂੰਨਾਂ ਬਾਰੇ ਬਹੁਤ ਹੀ ਆਸਾਨ ਢੰਗ ਨਾਲ ਸਮਝਿਆ ਗਿਆ ਹੈ।
Share the post "ਹਰਿਆਣਾ ਦੇ ਡੀਜੀਪੀ ਨੇ ਪੁਲਿਸ ਕਮਿਸ਼ਨਰਾਂ ਤੇ ਐਸ.ਪੀਜ਼ ਨਾਲ ਨਵੇਂ ਕਾਨੂੰਨਾਂ ਸਬੰਧੀ ਕੀਤੀ ਮੀਟਿੰਗ"