Punjabi Khabarsaar
ਮਾਨਸਾ

ਸ਼੍ਰੋਮਣੀ ਕਮੇਟੀ ਵੱਲੋਂ ਫਫੜੇ ਭਾਈਕੇ ਵਿਖੇ ਵਿਸ਼ਾਲ ਗੁਰਮਤਿ ਸਮਾਗਮ ’ਚ 3200 ਬੱਚਿਆਂ ਨੇ ਕੀਤੀ ਸ਼ਮੂਲੀਅਤ

ਬੱਚਿਆਂ ਨੂੰ ਸਿੱਖ ਵਿਰਸੇ ਨਾਲ ਜੋੜਨ ਲਈ ਸ਼ਰੋਮਣੀ ਕਮੇਟੀ ਦਾ ਉਪਰਾਲਾ ਸ਼ਲਾਘਾਯੋਗ- ਗਿਆਨੀ ਹਰਪ੍ਰੀਤ ਸਿੰਘ
ਮਾਨਸਾ, 29 ਜੂਨ: ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਨਸਾ ਜ਼ਿਲ੍ਹੇ ਦੇ ਹਲਕਾ ਜੋਗਾ ਵਿਖੇ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਦੇ ਯਤਨਾਂ ਨਾਲ ਪਿਛਲੇ ਇਕ ਮਹੀਨੇ ਤੋਂ ਵੱਖ-ਵੱਖ ਪਿੰਡਾਂ ਵਿਚ ਲਗਾਏ ਗਏ ਗੁਰਮਤਿ ਕੈਂਪਾਂ ਵਿਚ ਭਾਗ ਲੈਣ ਵਾਲੇ ਬੱਚਿਆਂ ਦਾ ਸਨਮਾਨ ਸਮਾਰੋਹ ਅੱਜ ਗੁਰਦੁਆਰਾ ਭਾਈ ਬਹਿਲੋ ਜੀ ਫਫੜੇ ਭਾਈਕੇ ਵਿਖੇ ਆਯੋਜਤ ਕੀਤਾ ਗਿਆ। ਇਸ ਮੁੱਖ ਸਮਾਗਮ ਵਿਚ 54 ਪਿੰਡਾਂ ਤੋਂ ਕੈਂਪ ਲਗਾ ਕੇ ਆਏ 3200 ਤੋਂ ਵੱਧ ਬੱਚਿਆਂ ਦੇ ਸ਼ਮੂਲੀਅਤ ਕੀਤੀ ਅਤੇ ਵੱਖ-ਵੱਖ ਧਾਰਮਿਕ ਮੁਕਾਬਲਿਆਂ ਵਿਚ ਭਾਗ ਲਿਆ। ਇਸ ਮੌਕੇ ਉਨ੍ਹਾਂ 540 ਬੱਚਿਆਂ ਦਾ ਗੁਰਮਤਿ ਸਬੰਧੀ ਲਿਖਤੀ ਪੇਪਰ ਵੀ ਲਿਆ ਗਿਆ, ਜੋ ਪਿੰਡਾਂ ਵਿਚ ਲੱਗੇ ਗੁਰਮਤਿ ਕੈਂਪਾਂ ਦੌਰਾਨ ਅਵੱਲ ਆਏ ਸਨ। ਇਹ ਕੈਂਪ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਲਗਾਏ ਗਏ ਸਨ।ਸਨਮਾਨ ਸਮਾਰੋਹ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਉਨ੍ਹਾਂ ਸਮਾਗਮ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਗੁਰਬਾਣੀ ਦੀ ਸਿੱਖਿਆ ਦਾ ਮਨੁੱਖੀ ਜੀਵਨ ਲਈ ਵੱਡਾ ਮਹੱਤਵ ਹੈ ਅਤੇ ਖੁਸ਼ੀ ਦੀ ਗੱਲ ਹੈ ਕਿ ਗੁਰਮਤਿ ਕੈਂਪਾਂ ਵਿਚ ਸਿੱਖਿਆ ਲੈ ਕੇ ਬੱਚੇ ਅੱਗੇ ਸਮਾਜ ਨੂੰ ਵੀ ਆਪਣੇ ਸ਼ਾਨਾਂਮੱਤੇ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕਰ ਰਹੇ ਹਨ।

ਵਧੀਕ ਡਿਪਟੀ ਕਮਿਸ਼ਨਰ ਨੇ ਨਗਰ ਪੰਚਾਇਤ ਕੋਟ ਸ਼ਮੀਰ ਦਾ ਕੀਤਾ ਦੌਰਾ

ਇਸ ਤੋਂ ਪਹਿਲਾਂ ਸ਼ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੇ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ ਅਤੇ ਕੈਂਪ ਵਿਚ ਸਹਿਯੋਗ ਦੇਣ ਵਾਲੇ ਗ੍ਰੰਥੀ ਸਿੰਘਾਂ, ਹਲਕਾ ਨਿਵਾਸੀਆਂ ਅਤੇ ਕੈਂਪ ’ਚ ਸ਼ਾਮਲ ਰਹੇ ਬੱਚਿਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਕਾਰਜ ਲਗਾਤਾਰ ਜਾਰੀ ਰੱਖਿਆ ਜਾਵੇਗਾ ਅਤੇ ਇਸ ਦੇ ਨਾਲ ਹੀ ਸਮੇਂ-ਸਮੇਂ ’ਤੇ ਹਲਕੇ ਦੇ ਸਕੂਲਾਂ ਅੰਦਰ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਜਥੇ ਭੇਜ ਕੇ ਗੁਰਮਤਿ ਬਾਰੇ ਜਾਣਕਾਰੀ ਦਿੱਤੀ ਜਾਂਦੀ ਰਹੇਗੀ। ਸਮਾਗਮ ਸਮੇਂ ਵੱਖ-ਵੱਖ ਮੁਕਾਬਲਿਆਂ ਅਤੇ ਲਈ ਗਈ ਧਾਰਮਿਕ ਪ੍ਰੀਖਿਆ ਵਿੱਚੋਂ ਅੱਵਲ ਆਏ ਬੱਚਿਆਂ ਨੂੰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਬੀਬੀ ਜਸਪਾਲ ਕੌਰ, ਮੈਬਰ ਸ. ਸੁਰਜੀਤ ਸਿੰਘ ਰਾਏਪੁਰ, ਬੀਬੀ ਜੋਗਿੰਦਰ ਕੌਰ ਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਇਨਾਮ ਵਜੋਂ ਸਾਈਕਲ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਕੈਂਪਾਂ ਦੌਰਾਨ ਭਾਗ ਲੈਣ ਵਾਲੇ ਬੱਚਿਆਂ ਨੂੰ ਵੀ ਮੈਡਲ, ਸਨਮਾਨ ਪੱਤਰ ਦੇ ਕੇ ਸਨਮਾਨ ਦਿੱਤਾ ਗਿਆ। ਇਸ ਮੌਕੇ ਗਤਕਾ ਟੀਮਾਂ ਵੱਲੋਂ ਗੱਤਕੇ ਦੇ ਜੌਹਰ ਵੀ ਵਿਖਾਏ।ਇਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਤਿਆਰ ਕੀਤੀ ਗਈ ਡਿਉੜੀ ਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਉਦਘਾਟਨ ਕੀਤਾ ਗਿਆ।ਇਸ ਮੌਕੇ ਗੁਰਮੇਲ ਸਿੰਘ ਫਫੜੇ ਜਿਲ੍ਹਾ ਪ੍ਰਧਾਨ ਸ਼ਰੋਮਣੀ ਅਕਾਲੀ ਦਲ, ਹਰਦੇਵ ਸਿੰਘ ਬਾਦਲ ਪ੍ਰਧਾਨ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ, ਸੁਖਦੇਵ ਸਿੰਘ ਮੀਤ ਪ੍ਰਧਾਨ, ਬਲਜੀਤ ਸਿੰਘ ਅਤਲਾ, ਨਵਤੇਜ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ, ਮੈਨੇਜਰ ਅਜੈਬ ਸਿੰਘ ਜੋਗਾ, ਸੋਹਣ ਸਿੰਘ, ਇੰਚਾਰਜ ਭੋਲਾ ਸਿੰਘ, ਸਹਾਇਕ ਇੰਚਾਰਜ ਜਸਬੀਰ ਸਿੰਘ ਜੱਸੀ ਲੌਂਗੋਵਾਲ, ਪ੍ਰਿੰਸੀਪਲ ਜਸਵਿੰਦਰ ਸਿੰਘ, ਬਾਬਾ ਸੁਖਦੇਵ ਸਿੰਘ, ਪ੍ਰਚਾਰਕ ਭਾਈ ਅਮਰੀਕ ਸਿੰਘ, ਭਾਈ ਸਵਿੰਦਰ ਸਿੰਘ, ਭਾਈ ਗੁਰਪ੍ਰੀਤ ਸਿੰਘ ਅਤੇ ਵੱਡੀ ਗਿਣਤੀ ਵਿਚ ਬੱਚੇ ਮੌਜੂਦ ਸਨ।

Related posts

ਸ਼ਹਿਰ ਦੇ ਵਾਰਡਾਂ ’ਚ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਹੋਣ ਲੱਗੇ

punjabusernewssite

ਟਿਕਰੀ ਬਾਰਡਰ ‘ਤੇ ਕਿਸਾਨ ਯੂਨੀਅਨ ਉਗਰਾਹਾਂ ਮਨਾਏਗੀ ਸੰਗਰਾਮੀ ਤੀਆਂ

punjabusernewssite

ਮਾਨਸਾ ’ਚ ਬਿਨ੍ਹਾਂ ਪ੍ਰਚਾਰ ਕੀਤੇ ਵਾਪਸ ਹੋਈ ਕੇਂਦਰੀ ਮੰਤਰੀ

punjabusernewssite