Punjabi Khabarsaar
ਮੁਲਾਜ਼ਮ ਮੰਚ

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ 5 ਜੁਲਾਈ ਨੂੰ ਜਲੰਧਰ ਵਿਖੇ ਰੋਸ਼ ਪ੍ਰਦਰਸ਼ਨ ਦਾ ਐਲਾਨ

ਪਟਿਆਲਾ, 30 ਜੂਨ: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੀ ਸੂਬਾ ਪੱਧਰੀ ਮੀਟਿੰਗ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿੱਚ ਹੋਈ, ਜਿਸ ਵਿੱਚ ਪਿਛਲੇ ਸੰਘਰਸ਼ਾਂ ਦਾ ਰੀਵਿਊ ਕਰਨ ਉਪਰੰਤ ਅਗਲੇ ਸੰਘਰਸ਼ ਦਾ ਐਲਾਨ ਕੀਤਾ। ਇਸ ਸਮੇਂ ਹਾਜ਼ਿਰ ਮੋਰਚੇ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ,ਬਲਿਹਾਰ ਸਿੰਘ ਕਟਾਰੀਆ,ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਜਸਵੀਰ ਸਿੰਘ ਜੱਸੀ,ਜਸਪ੍ਰੀਤ ਸਿੰਘ ਗਗਨ,ਜਗਸੀਰ ਸਿੰਘ ਭੰਗੂ,ਖੁਸ਼ਦੀਪ ਸਿੰਘ ਬਠਿੰਡਾ,ਹਾਕਮ ਸਿੰਘ ਧਨੇਠਾ,ਟੇਕ ਚੰਦ ਆਦਿ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ’ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਸਬ-ਕਮੇਟੀਆਂ ਦਾ ਗਠਨ ਕਰਕੇ ਲਾਰੇ-ਲੱਪਿਆਂ ਨਾਲ਼ ਆਪਣਾ ਸਮਾਂ ਲੰਘਾ ਰਹੀ ਹੈ।

ਭਾਰਤ ਨੇ 17 ਸਾਲਾਂ ਬਾਅਦ ਮੁੜ ਜਿੱਤਿਆ ਟੀ-20 ਵਿਸ਼ਵ ਕੱਪ

’ਆਪ ਸਰਕਾਰ’ ਵੱਲੋਂ ਆਪਣੇ ਢਾਈ ਸਾਲਾਂ ਦੇ ਕਾਰਜ਼ਕਾਲ ਵਿੱਚ ਹਾਲੇ ਤੱਕ ਇੰਨ੍ਹਾਂ ਮੁਲਾਜਮਾਂ ਲਈ ਕੋਈ ਵੀ ਨੀਤੀ ਨਹੀਂ ਬਣਾਈ ਗਈ। ਇਸਦੇ ਇਲਾਵਾ ਵੱਖ ਵੱਖ ਸੰਘਰਸ਼ਾਂ ਉਪਰੰਤ 21 ਵਾਰ ਮੁੱਖ ਮੰਤਰੀ ਨਾਲ਼ ਪੈਨਲ ਮੀਟਿੰਗ ਕਰਵਾਉਣ ਦੇ ਦਿੱਤੇ ਲਿਖਤੀ ਭਰੋਸੇ ਦੇ ਬਾਵਜੂਦ ਵੀ ’ਮੁੱਖ ਮੰਤਰੀ ਪੰਜਾਬ’ ਵੱਲੋਂ ਇੱਕ ਵੀ ਮੀਟਿੰਗ ਨਹੀਂ ਕੀਤੀ ਗਈ।ਜਿਸ ਦੇ ਵਿਰੋਧ ਵਜੋਂ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਵੱਲੋਂ 5 ਜੁਲਾਈ ਨੂੰ ਜਲੰਧਰ ਵਿਖੇ ਪੰਜਾਬ ਸਰਕਾਰ ਦੇ ਖ਼ਿਲਾਫ਼ ਸੂਬਾ ਪੱਧਰੀ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ।

Related posts

ਸਿਹਤ ਮਨੀਸਟਰੀਅਲ ਕਾਮਿਆ ਨੇ 10ਵੇਂ ਦਿਨ ਵੀ ਰਖਿੱਆ ਕੰਮ ਠੱਪ

punjabusernewssite

ਐਸ ਐਮ ਓ ਤਲਵੰਡੀ ਸਾਬੋ ਵਿਰੁਧ ਰਿਸ਼ਵਤਖੋਰੀ ਦੀ ਸਿਕਾਇਤ: ਮੁਲਾਜਮ ਆਗੂ ਜਾਂਚ ਤੋਂ ਹੋਏ ਅਸਤੰਸੁਟ

punjabusernewssite

ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਭਲਕੇ ਬਠਿੰਡਾ ’ਚ: ਹਰਗੋਬਿੰਦ ਕੌਰ

punjabusernewssite