Punjabi Khabarsaar
ਫ਼ਾਜ਼ਿਲਕਾ

ਫਾਜਿਲਕਾ ਪੁਲਿਸ ਵੱਲੋਂ ‘‘ਮਿਸ਼ਨ ਨਿਸਚੈ’’ ਤਹਿਤ ਸਰਹੱਦੀ ਪਿੰਡਾਂ ’ਚ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਜਾਰੀ

ਫ਼ਾਜਲਿਕਾ, 30 ਜੂਨ: ਪੰਜਾਬ ਸਰਕਾਰ ਦੀਆਂ ਹਿਦਾਇਤਾਂ ਤਹਿਤ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾ ਹੇਠ ਫ਼ਾਜਲਿਕਾ ਪੁਲਿਸ ਵੱਲੋਂ ਐਸਐਸਪੀ ਡਾ. ਪ੍ਰਗਿਆ ਜੈਨ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਚਲਾਏ ਜਾ ਰਹੇ ਮਿਸ਼ਨ ਨਿਸਚੈ ਤਹਿਤ ਸਰਹੱਦੀ ਪਿੰਡਾਂ ਵਿਚ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਲਗਾਤਾਰ ਜਾਰੀ ਹਨ। ਇਸਦੇ ਲਈ ਪੁਲਿਸ—ਪਬਲਿਕ ਮੀਟਿੰਗਾਂ ਕਰਕੇ ਲੋਕਾਂ ਨੂੰ ਮੋਢੇ ਨਾਲ ਮੋਢਾ ਜੋੜ ਕੇ ਨਸ਼ੇ ਦੇ ਖਿਲਾਫ ਲੜਾਈ ਲੜਨ ਦੀ ਅਪੀਲ ਕੀਤੀ ਜਾ ਰਹੀ ਹੈ। ਇਹਨਾਂ ਮੀਟਿੰਗਾਂ ਦੌਰਾਨ ਹਰ ਵਰਗ ਜਿਵੇਂ ਕਿ ਪਿੰਡਾਂ ਦੇ ਮੋਹਤਬਰ ਪੁਰਸ਼, ਔਰਤਾਂ, ਨੌਜਵਾਨਾਂ ਅਤੇ ਮੁਹੱਲਾ ਡਿਫੈਂਸ ਕਮੇਟੀਆਂ ਦੇ ਲੋਕਾਂ ਨੂੰ ਸ਼ਾਮਲ ਕਰਕੇ ਉਹਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕੀਤਾ ਗਿਆ। ਐਸ.ਐਸ.ਪੀ ਡਾ. ਪ੍ਰਗਿਆ ਜੈਨ ਨੇ ਦਸਿਆ ਕਿ ਮਿਸ਼ਨ ਨਿਸਚੈ ਦੌਰਾਨ ਕਰਵਾਈਆਂ ਗਈਆਂ ਮੀਟਿੰਗਾਂ ਦੌਰਾਨ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਉਹਨਾਂ ਦੇ ਆਸਪਾਸ ਨਸ਼ਾ ਵੇਚਦਾ ਹੈ ਤਾਂ ਉਹ ਇਸਦੀ ਜਾਣਕਾਰੀ ਪੁਲਿਸ ਨੂੰ ਦੇਣ।

ਪ.ਸ.ਸ.ਫ. ਦੀ ਵਰਚੁਅਲ ਮੀਟਿੰਗ ਵਿੱਚ 6 ਜੁਲਾਈ ਦੇ ਜਲੰਧਰ ਵਿਖੇ ਝੰਡਾ ਮਾਰਚ ਸਬੰਧੀ ਉਲੀਕਿਆ ਪ੍ਰੋਗਰਾਮ

ਉਹਨਾਂ ਦੀ ਜਾਣਕਾਰੀ ਨੂੰ ਪੂਰਨ ਤੌਰ ਤੇ ਗੁਪਤ ਰੱਖਿਆ ਜਾਵੇਗਾ ਅਤੇ ਨਸ਼ਾ ਤਸਕਰ ਦੇ ਖਿਲਾਫ ਸਖਤ ਐਕਸ਼ਨ ਲਿਆ ਜਾਵੇਗਾ। ਜੇਕਰ ਕੋਈ ਵਿਅਕਤੀ ਨਸ਼ਾ ਕਰਨ ਦਾ ਆਦੀ ਹੈ ਤਾਂ ਜੇਕਰ ਉਹ ਨਸ਼ਾ ਛੱਡਣਾ ਚਾਹੰਦਾ ਹੈ ਤਾਂ ਉਸਨੂੰ ਡੀ—ਐਡਿਕਸ਼ਨ ਸੈਂਟਰ ਵਿੱਚ ਇਲਾਜ ਲਈ ਭੇਜਿਆ ਜਾਵੇਗਾ। ਇਸ ਮਿਸ਼ਨ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣਾ ਅਤੇ ਪੁਲਿਸ—ਪਬਲਿਕ ਦੇ ਆਪਸੀ ਮੇਲਜੋਲ ਨੂੰ ਵਧਾਉਣਾ ਹੈ, ਤਾਂ ਕਿ ਉਹ ਬਿਨਾਂ ਕਿਸੇ ਡਰ ਦੇ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ, ਤਾਂ ਜੋ ਉਹਨਾਂ ਦੇ ਖਿਲਾਫ ਵਿਆਪਕ ਕਾਰਵਾਈ ਅਮਲ ਵਿੱਚ ਲਿਆ ਕੇ ਸਰਹੱਦ ਪਾਰ ਤੋਂ ਹੋਣ ਵਾਲੀ ਨਸ਼ਿਆਂ ਦੀ ਤਸਕਰੀ ਤੇ ਰੋਕ ਲਗਾਈ ਜਾ ਸਕੇ। ਇਸ ਮਿਸ਼ਨ ਦੌਰਾਨ ਬੀ.ਐਸ.ਐਫ਼ ਦੇ ਅਧਿਕਾਰੀਆਂ ਨੂੰ ਵੀ ਸ਼ਾਮਲ ਕੀਤਾ ਜਾ ਰਿਹਾ ਹੈ, ਤਾਂ ਕਿ ਸਰਹੱਦੀ ਖੇਤਰ ਵਿੱਚ ਰਹਿੰਦੇ ਲੋਕਾਂ ਵਿੱਚ ਪੁਲਿਸ ਅਤੇ ਬੀ.ਐਸ.ਐਫ ਪ੍ਰਤੀ ਵਿਸ਼ਵਾਸ ਦੀ ਭਾਵਨਾ ਪੈਦਾ ਕੀਤੀ ਜਾ ਸਕੇ, ਅਤੇ ਡਰੱਗ ਸਮਗਲਰਾਂ ਖਿਲਾਫ ਪੁਲਿਸ ਵੱਲੋਂ ਕੀਤੀ ਜਾ ਰਹੀ ਕਾਰਵਾਈ ਬਾਰੇ ਜਾਣਕਾਰੀ ਲੋਕਾਂ ਨਾਲ ਸਾਂਝੀ ਕੀਤੀ ਜਾ ਸਕੇ।

Related posts

ਉਗਰਾਹਾਂ ਜਥੇਬੰਦੀ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਅੱਠਵੇਂ ਦਿਨ ਵੀ ਵਿੱਤ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਜਾਰੀ

punjabusernewssite

ਮਿਸ਼ਨ ਨਿਸ਼ਚੈ ਤਹਿਤ ਫਾਜ਼ਿਲਕਾ ਪੁਲਿਸ ਵੱਲੋਂ ਅਬੋਹਰ ਵਿਖੇ ਕਰਵਾਇਆ ਗਿਆ ਨਸ਼ਿਆਂ ਖਿਲਾਫ ਜਾਗਰੂਕਤਾ ਸਮਾਗਮ

punjabusernewssite

ਬਾਦਲਾਂ ਨੇ ਪੰਜਾਬ ਵਿਚ ਮਾਫੀਆ ਰਾਜ ਪੈਦਾ ਕੀਤਾਅ ਤੇ ਕੈਪਟਨ ਨਾਲ ਮਿਲੀਭੁਗਤ ਨਾਲ ਜਾਰੀ ਰੱਖਿਆ-ਚਰਨਜੀਤ ਸਿੰਘ ਚੰਨੀ

punjabusernewssite