ਬਠਿੰਡਾ, 30 ਜੂਨ: ਬਰਸਾਤੀ ਮੌਸਮ ਸ਼ੁਰੂ ਹੋਣ ਦੇ ਚੱਲਦੇ ਸ਼ਹਿਰ ਵਿਚ ਰੋਡ ਜਾਲੀਆਂ ਤੇ ਪਾਣੀ ਦੀ ਨਿਕਾਸੀ ਲਈ ਢੁਕਵਂੇ ਪ੍ਰਬੰਧ ਨਾ ਹੋਣ ਦਾ ਦੋਸ਼ ਲਗਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਆਪ ਸਰਕਾਰ ਤੇ ਨਗਰ ਨਿਗਮ ’ਤੇ ਕਾਬਜ਼ ਕਾਂਗਰਸ ਉਪਰ ਸ਼ਹਿਰ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਅਣਗੌਲਿਆ ਕਰਨ ਦਾ ਦਾਅਵਾ ਕੀਤਾ ਹੈ। ਇੱਥੇ ਜਾਰੀ ਇੱਕ ਬਿਆਨ ਵਿਚ ਬਬਲੀ ਢਿੱਲੋਂ ਨੇ ਕਿਹਾ ਕਿ ਕਮਿਸ਼ਨਰ ਨੂੰ ਬਠਿੰਡਾ ਸ਼ਹਿਰੀ ਦੇ ਲੋਕਾਂ ਦੀਆਂ ਸਮੱਸਿਆਵਾਂ ਦੀ ਕੋਈ ਚਿੰਤਾ ਨਹੀਂ ਹੈ। ਜਿਸਦੇ ਚੱਲਦੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਨਗਰ ਨਿਗਮ ਵੱਲੋਂ ਡਿਸਪੋਜ਼ਲ ਮੋਟਰਾਂ ਅਤੇ ਜਨਰੇਟਰਾਂ ਦੀ ਮੁਰੰਮਤ ਕਰਵਾਉਣ ਤੋਂ ਇਲਾਵਾ ਤੇਲ ਦਾ ਵੀ ਯੋਗ ਪ੍ਰਬੰਧ ਕਰਨ ਵਾਲੇ ਪਾਸੇ ਕੋਈ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਬਠਿੰਡਾ ਵਿੱਚ 25 ਹਜ਼ਾਰ ਤੋਂ ਵੱਧ ਰੋਡ ਜਾਲੀਆਂ ਹਨ, ਜਿਨ੍ਹਾਂ ਦੀ ਹੁਣ ਤੱਕ ਸਫ਼ਾਈ ਨਹੀਂ ਹੋਈ ਅਤੇ ਨਾ ਹੀ ਸੰਜੇ ਨਗਰ ਵਿੱਚ ਸਥਿਤ ਟੋਭੇ ਦੀ ਸਫ਼ਾਈ ਹੋਈ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀ ਉਪਰੋਕਤ ਅਣਗਹਿਲੀ ਨੂੰ ਦੇਖਦਿਆਂ ਇਸ ਗੱਲ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਬਠਿੰਡਾ ਵਾਸੀਆਂ ਨੂੰ ਭਵਿੱਖ ਵਿੱਚ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਨਗਰ ਨਿਗਮ ਬਠਿੰਡਾ ਕੋਲ ਮੈਨਹੋਲਾਂ ਅਤੇ ਪਾਈਪਾਂ ਦੀ ਸਫ਼ਾਈ ਲਈ ਸੁਪਰ ਸ਼ੋਕਰ ਮਸ਼ੀਨ ਉਪਲਬਧ ਹੈ
ਜਿਲਾ ਬਠਿੰਡਾ ਦੇ ਅਕਾਲੀ ਆਗੂਆਂ ਨੇ ਬਾਦਲ ਪਰਿਵਾਰ ਦੇ ਨਾਲ ਖੜਣ ਦਾ ਕੀਤਾ ਐਲਾਨ
, ਪਰ ਇਸ ਦੀ ਵਰਤੋਂ ਬਠਿੰਡਾ ਵਿੱਚ ਨਹੀਂ ਕੀਤੀ ਜਾ ਰਹੀ, ਸਗੋਂ ਹੋਰ ਜ਼ਿਲਿ੍ਹਆਂ ਵਿੱਚ ਭੇਜੀ ਜਾ ਰਹੀ ਹੈ, ਜਦੋਂਕਿ ਉਕਤ ਮਸ਼ੀਨ ’ਤੇ 1000 ਰੁਪਏ ਪ੍ਰਤੀ ਘੰਟੇ ਦੇ ਹਿਸਾਬ ਨਾਲ ਖ਼ਰਚਾ ਆਉਂਦਾ ਹੈ, ਅਜਿਹੇ ’ਚ ਸਵਾਲ ਇਹ ਉੱਠਦਾ ਹੈ ਕਿ ਦੂਜੇ ਜ਼ਿਲਿ੍ਹਆਂ ’ਚ ਭੇਜੀ ਜਾ ਰਹੀ ਸੁਪਰ ਸ਼ੌਕਰ ਮਸ਼ੀਨ ਦਾ ਖਰਚਾ ਕੌਣ ਚੁੱਕ ਰਿਹਾ ਹੈ। ਬਬਲੀ ਢਿੱਲੋਂ ਨੇ ਕਿਹਾ ਕਿ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਪਾਣੀ ਭਰਨ ਕਾਰਨ ਕਈ ਭਿਆਨਕ ਹਾਦਸੇ ਵਾਪਰ ਚੁੱਕੇ ਹਨ, ਜਿਨ੍ਹਾਂ ਵਿੱਚ ਕਈ ਜਾਨਾਂ ਚਲੀਆਂ ਗਈਆਂ ਹਨ, ਪਰ ਨਗਰ ਨਿਗਮ ਪ੍ਰਸ਼ਾਸਨ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਉਪਰੋਕਤ ਹਾਦਸਿਆਂ ਤੋਂ ਕੋਈ ਸਬਕ ਨਹੀਂ ਸਿੱਖਿਆ। ਹਲਕਾ ਇੰਚਾਰਜ ਨੇ ਕਿਹਾ ਕਿ ਜੇਕਰ ਨਗਰ ਨਿਗਮ ਪ੍ਰਸ਼ਾਸਨ ਵੱਲੋਂ ਬਰਸਾਤੀ ਪਾਣੀ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਪੁਖਤਾ ਪ੍ਰਬੰਧ ਨਾ ਕੀਤੇ ਗਏ, ਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕਾਂ ਦੇ ਸਹਿਯੋਗ ਨਾਲ ਨਗਰ ਨਿਗਮ ਪ੍ਰਸ਼ਾਸਨ ਖ਼ਿਲਾਫ਼ ਸੰਘਰਸ਼ ਵਿੱਢਿਆ ਜਾਵੇਗਾ।
Share the post "ਬਰਸਾਤੀ ਪਾਣੀ ਦੀ ਨਿਕਾਸੀ ਲਈ ਨਗਰ ਨਿਗਮ ਪ੍ਰਸ਼ਾਸਨ ਕਰੇ ਪੁਖਤਾ ਪ੍ਰਬੰਧ: ਬਬਲੀ ਢਿੱਲੋਂ"