Punjabi Khabarsaar
ਚੰਡੀਗੜ੍ਹ

ਲਾਲਜੀਤ ਭੁੱਲਰ ਵੱਲੋਂ ਜਨਤਕ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਵਾਉਣ ਅਤੇ ਸਰਕਾਰੀ ਇਮਾਰਤਾਂ ਦੀ ਸਾਂਭ-ਸੰਭਾਲ ਦੇ ਨਿਰਦੇਸ਼

ਚੰਡੀਗੜ੍ਹ, 30 ਜੂਨ:ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਅਧਿਕਾਰੀਆਂ ਨੂੰ ਸੂਬੇ ਦੇ ਵੱਖ-ਵੱਖ ਪਿੰਡਾਂ ਵਿੱਚ ਸਰਕਾਰੀ ਇਮਾਰਤਾਂ ਉਸਾਰਨ ਲਈ ਛੱਡੀਆਂ ਥਾਵਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਦੇ ਨਿਰਦੇਸ਼ ਦਿੱਤੇ। ਕੈਬਨਿਟ ਮੰਤਰੀ ਨੇ ਵਿਭਾਗ ਦੇ ਖੇਤਰੀ ਦਫ਼ਤਰਾਂ ਨੂੰ ਪੰਚਾਇਤਾਂ ਅਤੇ ਗ੍ਰਾਮ ਸਭਾਵਾਂ ਦੇ ਸਹਿਯੋਗ ਨਾਲ ਇਨ੍ਹਾਂ ਜ਼ਮੀਨਾਂ ਨੂੰ ਨਜਾਇਜ਼ ਕਬਜ਼ਿਆਂ ਤੋਂ ਤੁਰੰਤ ਮੁਕਤ ਕਰਵਾਉਣ ਅਤੇ ਨਿਯਮਤ ਜਾਂਚ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਅਰਸੇ ਦੌਰਾਨ ਉਨ੍ਹਾਂ ਵੱਲੋਂ ਵੱਖ-ਵੱਖ ਪਿੰਡਾਂ ਦੇ ਦੌਰਿਆਂ ਦੌਰਾਨ ਲੋਕਾਂ ਨੇ ਧਿਆਨ ਵਿੱਚ ਲਿਆਂਦਾ ਹੈ ਕਿ ਪਿੰਡਾਂ ਦੀਆਂ ਫਿਰਨੀਆਂ, ਲਿੰਕ ਸੜਕਾਂ, ਛੱਪੜਾਂ, ਸ਼ਮਸ਼ਾਨਘਾਟਾਂ ਦੇ ਰਸਤਿਆਂ, ਪਿੰਡਾਂ ਵਿੱਚ ਸਕੂਲ, ਡਿਪਸਪੈਂਸਰੀਆਂ, ਪਸ਼ੂ ਡਿਸਪੈਂਸਰੀਆਂ, ਪੰਚਾਇਤ ਘਰਾਂ ਅਤੇ ਹੋਰ ਰਸਤਿਆਂ ਆਦਿ ਦੀ ਉਸਾਰੀ ਲਈ ਛੱਡੀਆਂ ਗਈਆਂ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ।

ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਬਠਿੰਡਾ ’ਚ ਜਲਦ ਲੱਗਣਗੇ ਤਿੰਨ ਹੋਰ ਸੌਰ ਊਰਜਾ ਪਾਵਰ ਪਲਾਂਟ

ਕੈਬਨਿਟ ਮੰਤਰੀ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਅਜਿਹੇ ਕਬਜ਼ਿਆਂ ਕਾਰਨ ਇਨ੍ਹਾਂ ਥਾਵਾਂ ਨੂੰ ਲੋਕ ਹਿੱਤ ਲਈ ਵਰਤਣ ਵੇਲੇ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਇਹ ਵੀ ਆਇਆ ਹੈ ਕਿ ਪਿੰਡਾਂ ਵਿੱਚ ਵਿਭਾਗ ਵੱਲੋਂ ਉਸਾਰੀਆਂ ਹੋਈਆਂ ਵੱਖ-ਵੱਖ ਸਰਕਾਰੀ ਇਮਾਰਤਾਂ ਜਿਵੇਂ ਪੰਚਾਇਤ ਘਰ, ਧਰਮਸ਼ਾਲਾਵਾਂ, ਪਸ਼ੂ ਡਿਸਪੈਂਸਰੀਆਂ ਆਦਿ ਦੀ ਸਹੀ ਢੰਗ ਨਾਲ ਸੰਭਾਲ ਨਹੀਂ ਕੀਤੀ ਜਾ ਰਹੀ। ਇਹ ਵੀ ਧਿਆਨ ਵਿੱਚ ਆਇਆ ਹੈ ਕਿ ਕਈ ਵਾਰ ਲੋਕਾਂ ਵੱਲੋਂ ਇਨ੍ਹਾਂ ਸਰਕਾਰੀ ਇਮਾਰਤਾਂ ਵਿੱਚ ਆਪਣੇ ਘਰਾਂ ਦਾ ਗੰਦਾ ਪਾਣੀ ਛੱਡਿਆ ਜਾਂਦਾ ਹੈ ਅਤੇ ਕੂੜਾ-ਕਰਕਟ ਸੁੱਟਿਆ ਜਾਂਦਾ ਹੈ ਜਿਸ ਕਾਰਨ ਇਹ ਇਮਾਰਤਾਂ ਲੋਕਾਂ ਦੇ ਵਰਤਣਯੋਗ ਨਹੀਂ ਰਹਿ ਜਾਂਦੀਆਂ।

 

Related posts

ਮਾਨ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਵਚਨਵਧ: ਕੁਲਦੀਪ ਸਿੰਘ ਧਾਲੀਵਾਲ

punjabusernewssite

ਭੈਣ-ਭਰਾ ਨੂੰ ਸਰਕਾਰੀ ਨੌਕਰੀ ਮਿਲਣ ਨਾਲ ਪਰਿਵਾਰ ਵਿੱਚ ਆਈ ਦੋਹਰੀ ਖੁਸ਼ੀ

punjabusernewssite

ਸਾਬਕਾ ਵਿਧਾਇਕ ਡਾ: ਸਤਵੰਤ ਸਿੰਘ ਮੋਹੀ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

punjabusernewssite