Friday, April 17, 2026
spot_img
spot_img

ਜਲੰਧਰ ਉਪ ਚੋਣ: ਭਾਜਪਾ ਨੂੰ ਵੱਡਾ ਝਟਕਾ, Ex ਡਿਪਟੀ ਮੇਅਰ ਆਪ ‘ਚ ਸ਼ਾਮਿਲ

Date:

spot_img
ਦੁਆਬੇ ‘ਚ ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ
ਜਲੰਧਰ, 1 ਜੁਲਾਈ: ਆਗਾਮੀ 10 ਜੁਲਾਈ ਨੂੰ ਜਲੰਧਰ ਪੱਛਮੀ ਹਲਕੇ ਦੇ ਵਿੱਚ ਹੋਣ ਜਾ ਰਹੀ ਉਪ ਚੋਣ ਤੋਂ ਪਹਿਲਾਂ ਭਾਜਪਾ ਨੂੰ ਆਪ ਨੇ ਵੱਡਾ ਝਟਕਾ ਦਿੱਤਾ ਹੈ। ਜਲੰਧਰ ਤੋਂ ਸਾਬਕਾ ਸੀਨੀਅਰ ਡਿਪਟੀ ਮੇਅਰ ਅਤੇ BJP ਪੰਜਾਬ ਦੇ ਸੀਨੀਅਰ ਆਗੂ ਕਮਲਜੀਤ ਸਿੰਘ ਭਾਟੀਆ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਹੈ।ਉਨ੍ਹਾਂ ਨੂੰ ਪਾਰਟੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਜੀ ਆਇਆਂ ਕਿਹਾ ਹੈ।
ਸ੍ਰੀ ਭਾਟੀਆ ਦਾ ਇਲਾਕੇ ਵਿੱਚ ਵੱਡਾ ਪ੍ਰਭਾਵ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਉਨ੍ਹਾਂ ਦੇ ਹੋਰ ਸਾਥੀ ਵੀ ਆਪ ਵਿੱਚ ਸ਼ਾਮਿਲ ਹੋ ਸਕਦੇ ਹਨ, ਜਿਸਦਾ ਸੱਤਾਧਾਰੀ ਪਾਰਟੀ ਨੂੰ ਇਸ ਉਪ ਚੋਣ ਵਿਚ ਲਾਹਾ ਮਿਲ ਸਕਦਾ ਹੈ। ਇਸਤੋਂ ਇਲਾਵਾ ਨਕੋਦਰ ਤੋਂ ‘ਆਪ’ ਵਿਧਾਇਕ ਇੰਦਰਜੀਤ ਕੌਰ ਦੀ ਹਾਜ਼ਰੀ ਵਿੱਚ ਅੱਜ ਪੰਜਾਬ ਦੀ ਸਿਆਸਤ ਦੇ ਵੱਡੇ ਦਲਿਤ ਚਿਹਰੇ ਵਿਜੇ ਦਾਨਵ ਨੇ ਆਪਣੇ ਸੈਂਕੜੇ ਸਾਥੀਆਂ ਸਮੇਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ‘ਚ ਸ਼ਮੂਲੀਅਤ ਕੀਤੀ। ਵਿਜੇ ਦਾਨਵ ਪਿਛਲੇ 44 ਸਾਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਹਨ, ਉਹ ਵੱਡੇ ਅਹੁਦਿਆਂ ‘ਤੇ ਸੇਵਾ ਨਿਭਾ ਚੁੱਕੇ ਹਨ। ਇਸ ਮੌਕੇ CM ਮਾਨ  ਨੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਦਾ ਵੀ ਸਨਮਾਨ ਕੀਤਾ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

AAP MP ਤੋਂ ਬਾਅਦ ਹੁਣ AAP Minister ਦੇ ਘਰ ED ਦੀ Raid

Ludhiana News: Raid on Sanjiv Arora House; ਦੋ ਦਿਨ...

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...