Punjabi Khabarsaar
ਕਪੂਰਥਲਾ

ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਮੁੱਖ ਮੰਤਰੀ ਨਾਲ ਹੋਈ ਮੀਟਿੰਗ, 6 ਜੁਲਾਈ ਦਾ ਰੋਸ਼ ਪ੍ਰਦਰਸਨ ਮੁਅੱਤਲ

25 ਜੁਲਾਈ ਨੂੰ ਸਾਂਝੇ ਫਰੰਟ ਨਾਲ ਵਿਸ਼ੇਸ਼ ਮੀਟਿੰਗ ਕਰਕੇ ਮੰਗਾਂ ਦਾ ਹੱਲ ਕੱਢਣ ਦਾ ਭਰੋਸਾ
ਫਗਵਾੜਾ, 2 ਜੁਲਾਈ : ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਪੰਜਾਬ ਸਰਕਾਰ ਖ਼ਿਲਾਫ ਲਗਾਤਾਰ ਕੀਤੇ ਜਾ ਰਹੇ ਸੰਘਰਸ਼ ਅਤੇ ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਦੌਰਾਨ 6 ਜੁਲਾਈ ਨੂੰ ਜਲੰਧਰ ਵਿਖੇ ਕੀਤੇ ਜਾਣ ਵਾਲੇ ਰੋਸ ਮੁਜ਼ਾਹਰੇ ਕਾਰਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਹੋਟਲ ਕਬਾਨਾ ਕਲੱਬ ਫਗਵਾੜਾ ਵਿਖੇ ਸਾਂਝੇ ਫਰੰਟ ਦੇ 17 ਮੈਂਬਰੀ ਵਫ਼ਦ ਨਾਲ ਮੀਟਿੰਗ ਕੀਤੀ ਗਈ । ਮੀਟਿੰਗ ਵਿੱਚ ਮੁੱਖ ਮੰਤਰੀ ਤੋਂ ਇਲਾਵਾ ਕੈਬਨਿਟ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ, ਬ੍ਰਹਮ ਸ਼ੰਕਰ ਜਿੰਪਾ, ਵਿਸ਼ੇਸ਼ ਪ੍ਰਿੰਸੀਪਲ ਸਕੱਤਰ ਸ੍ਰੀ ਰਵੀ ਭਗਤ, ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ, ਐਡਵੋਕੇਟ ਜਨਰਲ ਸ੍ਰੀ ਗੁਰਮਿੰਦਰ ਸਿੰਘ, ਵਧੀਕ ਪ੍ਰਿੰਸੀਪਲ ਸਕੱਤਰ ਸ੍ਰੀ ਹਿਮਾਂਸ਼ੂ ਜੈਨ, ਚੀਫ ਪ੍ਰਿੰਸੀਪਲ ਸਕੱਤਰ ਸ੍ਰੀ ਵਿਜੋਏ ਕੁਮਾਰ ਸਿੰਘ ਅਤੇ ਪ੍ਰਿੰਸੀਪਲ ਸਕੱਤਰ ਵਿੱਤ ਸ੍ਰੀ ਅਜੋਏ ਕੁਮਾਰ ਸਿਨਹਾ ਸ਼ਾਮਲ ਸਨ।

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ

ਮੰਗਾਂ ਬਾਰੇ ਗੱਲ ਕਰਦਿਆਂ ਸਾਂਝੇ ਫਰੰਟ ਨੇ ਐਨ.ਪੀ.ਐਸ. ਰੱਦ ਕਰਕੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਮੁੱਦੇ ’ਤੇ ਪੰਜਾਬ ਸਰਕਾਰ ਨੂੰ ਕਟਹਿਰੇ ਵਿੱਚ ਖੜਾ ਕੀਤਾ ਅਤੇ ਕਿਹਾ ਕਿ ਇਸ ਬਾਰੇ ਪੰਜਾਬ ਸਰਕਾਰ ਦੀ ਨੀਤੀ ਡੰਗ ਟਪਾਊ ਹੈ। ਇਸ ਬਾਰੇ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਪੁਰਾਣੀ ਪੈਨਸ਼ਨ ਨੂੰ ਹਰ ਹਾਲਤ ਵਿੱਚ ਬਹਾਲ ਕੀਤਾ ਜਾਵੇਗਾ ਅਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਇਸ ਮੁੱਦੇ ਨੂੰ ਸੰਸਦ ਦੇ ਵਿੱਚ ਵੀ ਚੁੱਕਣਗੇ। ਪੈਨਸ਼ਨਰਾਂ ਨੂੰ 2.59 ਦਾ ਗੁਣਾਂਕ ਦੇਣ ਸਮੇਤ ਉਹਨਾ ਦੀਆਂ ਹੋਰ ਮੰਗਾਂ ਨੂੰ ਮੁੱਖ ਮੰਤਰੀ ਵੱਲੋਂ ਜਾਇਜ਼ ਦੱਸਦਿਆਂ ਇਹਨਾ ਦਾ ਜਲਦੀ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ। ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਛੇਵੇਂ ਤਨਖਾਹ ਕਮਿਸ਼ਨ ਦੇ ਰਹਿੰਦੇ ਬਕਾਇਆਂ ਬਾਰੇ, ਪੇਂਡੂ ਭੱਤੇ ਸਮੇਤ ਕੱਟੇ ਗਏ ਹੋਰ ਭੱਤਿਆਂ ਅਤੇ 12% ਡੀ.ਏ. ਬਾਰੇ ਮੁੱਖ ਮੰਤਰੀ ਨੇ ਸੂਬੇ ਦੀ ਵਿੱਤੀ ਸਥਿਤੀ ਅਨੁਸਾਰ ਜਲਦੀ ਹੀ ਠੋਸ ਹੱਲ ਕੱਢਣ ਦਾ ਭਰੋਸਾ ਦਿੱਤਾ।

Big Breaking: ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ AAP ‘ਚ ਸ਼ਾਮਲ

ਇਸੇ ਤਰ੍ਹਾਂ ਮੰਗ ਪੱਤਰ ਵਿਚਲੀਆਂ ਹੋਰ ਮੰਗਾਂ ਜਿਨ੍ਹਾਂ ਵਿੱਚ ਕੱਚੇ ਅਤੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨਾ, ਮਾਣ ਭੱਤਾ ਵਰਕਰਾਂ ਨੂੰ ਘੱਟੋ ਘੱਟ ਉਜ਼ਰਤਾਂ ਦੇ ਘੇਰੇ ਅਧੀਨ ਲਿਆਉਣਾ, ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ਵਿੱਚ ਸ਼ਿਫਟ ਕਰਨਾ, 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ’ਤੇ ਪੰਜਾਬ ਦੇ ਸਕੇਲ ਲਾਗੂ ਕਰਨੇ, 15-01-15 ਦੇ ਪੱਤਰ ਨੂੰ ਰੱਦ ਕਰਨਾ, ਵਿਕਾਸ ਦੇ ਨਾਂ ਤੇ 200 ਰੁਪਏ ਜਜੀਆ ਵਾਪਸ ਲੈਣ ਅਤੇ ਕਈ ਹੋਰ ਜ਼ਰੂਰੀ ਮੰਗਾਂ ਨੂੰ ਧਿਆਨ ਨਾਲ ਪੜ੍ਹਨ ਉਪਰੰਤ ਮੁੱਖ ਮੰਤਰੀ ਨੇ ਮੰਨਿਆਂ ਇਹ ਸਾਰੀਆਂ ਮੰਗਾਂ ਵਾਜ਼ਬ ਹਨ ਅਤੇ ਇਹਨਾ ਦਾ ਹੱਲ ਕੱਢਣ ਲਈ ਇੱਕ ਵਿਸ਼ੇਸ਼ ਅਤੇ ਲੰਬੀ ਮੀਟਿੰਗ ਦੀ ਲੋੜ ਹੈ, ਜਿਸ ਵਿੱਚ ਉਹਨਾ ਸਮੇਤ ਵਿੱਤ ਮੰਤਰੀ, ਮੁੱਖ ਸਕੱਤਰ ਅਤੇ ਵਿੱਤ ਸਕੱਤਰ ਸਮੇਤ ਪੰਜਾਬ ਸਰਕਾਰ ਦੇ ਸਾਰੇ ਉੱਚ ਅਧਿਕਾਰੀ ਮੌਜੂਦ ਹੋਣਗੇ, ਜੋ ਕਿ 25 ਜੁਲਾਈ ਨੂੰ 11 ਵਜੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਕੀਤੀ ਜਾਵੇਗੀ।

ਸਿਹਤ ਮੰਤਰੀ ਨੇ ਇੱਕੋ-ਜਿਹੇ ਸਾਲਟ ਵਾਲੀਆਂ ਦਵਾਈਆਂ ਦੀਆਂ ਕੀਮਤਾਂ ਵਿੱਚ ਬਰਾਬਰਤਾ ਲਿਆਉਣ ਦੀ ਕੀਤੀ ਹਮਾਇਤ

ਮੀਟਿੰਗ ਉਪਰੰਤ ਸਾਂਝੇ ਫਰੰਟ ਵੱਲੋਂ ਕੀਤੀ ਗਈ ਆਪਣੀ ਸੰਖੇਪ ਮੀਟਿੰਗ ਕੀਤੀ ਗਈ ਜਿਸ ਵਿੱਚ ਮੁੱਖ ਮੰਤਰੀ ਵੱਲੋਂ ਮੁਲਾਜ਼ਮ ਅਤੇ ਪੈਨਸ਼ਨਰ ਮੰਗਾਂ ਪ੍ਰਤੀ ਗੰਭੀਰਤਾ ਦਿਖਾਉਣ ਅਤੇ 25 ਜੁਲਾਈ ਨੂੰ ਇਹਨਾ ਦਾ ਠੋਸ ਹੱਲ ਕੱਢਣ ਦਾ ਭਰੋਸਾ ਦੇਣ ਕਾਰਨ ਸਾਂਝੇ ਫਰੰਟ ਵੱਲੋਂ 6 ਜੁਲਾਈ ਨੂੰ ਜਲੰਧਰ ਸ਼ਹਿਰ ਵਿਖੇ ਕੀਤੇ ਜਾ ਰਹੇ ਰੋਸ ਮੁਜ਼ਾਹਰੇ ਅਤੇ ਝੰਡਾ ਮਾਰਚ ਨੂੰ 25 ਜੁਲਾਈ ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ ਗਿਆ।ਸਾਂਝੇ ਫਰੰਟ ਦੇ ਵਫ਼ਦ ਵਿੱਚ ਸਤੀਸ਼ ਰਾਣਾ, ਜਰਮਨਜੀਤ ਸਿੰਘ, ਸਵਿੰਦਰਪਾਲ ਸਿੰਘ ਮੋਲੋਵਾਲੀ, ਕਰਮ ਸਿੰਘ ਧਨੋਆ, ਰਣਜੀਤ ਸਿੰਘ ਰਾਣਵਾਂ, ਭਜਨ ਸਿੰਘ ਗਿੱਲ, ਸੁਖਦੇਵ ਸਿੰਘ ਸੈਣੀ, ਐਨ.ਕੇ. ਕਲਸੀ, ਬਾਜ ਸਿੰਘ ਖਹਿਰਾ, ਸੁਖਦੇਵ ਸਿੰਘ ਸੈਣੀ, ਜਗਦੀਸ਼ ਸਿੰਘ ਚਾਹਲ, ਗੁਰਪ੍ਰੀਤ ਸਿੰਘ ਗੰਡੀਵਿੰਡ, ਨਵਪ੍ਰੀਤ ਸਿੰਘ ਬੱਲੀ, ਰਾਧੇ ਸ਼ਿਆਮ, ਕਰਮਜੀਤ ਸਿੰਘ ਬੀਹਲਾ, ਬੋਬਿੰਦਰ ਸਿੰਘ ਅਤੇ ਕੁਲਦੀਪ ਸਿੰਘ ਵਾਲੀਆ ਹਾਜ਼ਰ ਸਨ।

 

Related posts

ਦਿਵਯਾਂਗ ਐਸੋਸੀਏਸਨ ਵਲੋਂ ਇੱਕ ਝੰਡੇ ਥੱਲੇ ਇਕਜੁਟ ਹੋਣ ਦਾ ਫੈਸਲਾ

punjabusernewssite

ਟਰੈਕਟਰਾਂ ਦੀ ਰੇਸ’ਚ ਬੇਕਾਬੂ ਹੋਇਆ ਟਰੈਕਟਰ ਲੋਕਾਂ’ਤੇ ਚੜਿਆ,ਤਿੰਨ ਗੰਭੀਰ ਜਖਮੀ

punjabusernewssite

ਪੰਜਾਬ ਵਿਚ ਸੀਵਰੇਜ਼ ਟਰੀਟਮੈਂਟ ਪਲਾਂਟਾਂ ਰਾਹੀਂ ਸਾਫ ਕੀਤਾ ਪਾਣੀ ਸਿੰਚਾਈ ਲਈ ਵਰਤਿਆ ਜਾਵੇਗਾ-ਕੈਬਨਿਟ ਮੰਤਰੀ ਮੀਤ ਹੇਅਰ

punjabusernewssite