Punjabi Khabarsaar
ਬਠਿੰਡਾ

ਲੋਕ ਸਭਾ ਚੋਣ ਲੜ ਚੁੱਕੇ ਉਮੀਦਵਾਰਾਂ ਦੇ ਚੋਣ ਖਰਚਿਆਂ ਦਾ ਕੀਤਾ ਅੰਤਿਮ ਮਿਲਾਨ

ਬਠਿੰਡਾ, 2 ਜੁਲਾਈ : ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ-2024 ਵਿੱਚ ਲੋਕ ਸਭਾ ਹਲਕਾ 11-ਬਠਿੰਡਾ ਤੋਂ ਚੋਣ ਲੜ ਚੁੱਕੇ ਉਮੀਦਵਾਰਾਂ ਦੇ ਚੋਣ ਖਰਚਿਆਂ ਦਾ ਅੰਤਿਮ ਮਿਲਾਨ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਚੋਣ ਖਰਚਾ ਆਬਜ਼ਰਵਰ ਸ਼੍ਰੀ ਅਖਲੇਸ਼ ਕੁਮਾਰ ਯਾਦਵ (ਆਈਆਰਐਸ) ਅਤੇ ਮੈਡਮ ਨੰਦਨੀ ਆਰ ਨਾਇਰ (ਆਈਆਰਐਸ) ਦੀ ਮੌਜੂਦਗੀ ਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤਾ ਗਿਆ।ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਚੋਣ ਲੜ ਚੁੱਕੇ ਉਮੀਦਵਾਰਾਂ ਦੇ ਨੁਮਾਇੰਦਿਆਂ ਅਤੇ ਖਰਚਿਆਂ ਸੰਬੰਧੀ ਤੈਨਾਤ ਨੋਡਲ ਅਫਸਰਾਂ ਵੱਲੋਂ ਦਰਜ ਕੀਤੇ ਚੋਣ ਖਰਚਾ ਸਟੇਟਮੈਂਟਾਂ ਦਾ ਮਿਲਾਨ ਕੀਤਾ ਗਿਆ।

ਪੀ.ਸੀ.ਏ.ਦੇ ਵਿੱਤ ਸਕੱਤਰ ਸੀ.ਏ. ਸੁਨੀਲ ਗੁਪਤਾ ਨੂੰ ਯਸ਼ਸਵੀ ਸੀ.ਏਜ਼ ਦਾ ਅਵਾਰਡ

ਇਸ ਮੌਕੇ ਡੀ.ਸੀ.ਐਫ.ਏ-ਕਮ-ਜ਼ਿਲ੍ਹਾ ਖਰਚਾ ਨਿਗਰਾਨ ਅਫਸਰ ਸ਼੍ਰੀ ਰਾਕੇਸ਼ ਸ਼ਰਮਾ, ਏ.ਸੀ.ਐਫ.ਏ ਸ਼੍ਰੀ ਵਿਕਾਸ ਮਿੱਤਲ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਤਹਿਤ ਪਈਆਂ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਈ ਸੀ ਅਤੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਇੱਥੇ ਚੋਣ ਲੜ ਚੁੱਕੇ ਉਮੀਦਵਾਰਾਂ ਦੇ ਚੋਣ ਖਰਚੇ ਦੇ ਬਿੱਲ/ਵਾਊਚਰ ਅਤੇ ਬੈਂਕ ਸਟੇਟਮੈਂਟਾਂ, ਖਾਤੇ ਦੇ ਰਜਿਸਟਰਾਂ ਆਦਿ ਵਿੱਚ ਦਰਜ ਵੇਰਵੇ ਖਰਚਾ ਆਬਜ਼ਰਵਰ ਦੀ ਨਿਗਰਾਨੀ ਹੇਠ ਮਿਲਾਏ ਗਏ।ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਹਰਪ੍ਰੀਤ ਸਿੰਘ ਸੂਦਨ, ਵਧੀਕ ਜ਼ਿਲ੍ਹਾ ਚੋਣ ਅਫ਼ਸਰ ਲਤੀਫ਼ ਅਹਿਮਦ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਜ਼ਿਲ੍ਹਾ ਨੋਡਲ ਅਫ਼ਸਰ ਖਰਚਾ ਨਿਗਰਾਨ ਸੈਲ ਡਾ. ਮਨਦੀਪ ਕੌਰ, ਤਹਿਸੀਲਦਾਰ ਚੋਣਾਂ ਭੂਸ਼ਨ ਕੁਮਾਰ ਸਮੇਤ ਖਰਚਾ ਨਿਗਰਾਨ ਸੈਲ ਦੇ ਹੋਰ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ।

 

Related posts

ਬਠਿੰਡਾ ਦੇ ਸਾਬਕਾ ਅਕਾਲੀ ਮੇਅਰ ਹੋਏ ਕਾਂਗਰਸ ’ਚ ਸ਼ਾਮਲ

punjabusernewssite

ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਬਾਦਲ ਪ੍ਰਵਾਰ ਦਾ ਏਜੰਡਾ ਲਾਗੂ ਕਰਨ ਦੀ ਫ਼ਿਰਾਕ ’ਚ: ਪੰਥਕ ਆਗੂ

punjabusernewssite

ਆਈਐਸਆਈ ਉਤਪਾਦਾਂ ਦੀ ਮਹੱਤਤਾ ਸਬੰਧੀ ਸੈਮੀਨਾਰ ਆਯੋਜਿਤ

punjabusernewssite