ਚੰਡੀਗੜ੍ਹ, 3 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਪੰਜਾਬ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਅਤੇ ਹੋਰ ਦੱਖਣ ਪੂਰਬੀ ਏਸ਼ੀਆਈ ਦੇਸ਼ਾਂ ਵਿੱਚ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਮਨੁੱਖੀ ਤਸਕਰੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਅਮਰਜੀਤ ਸਿੰਘ, ਜੋ ਕਿ ਮੋਹਾਲੀ ਸਥਿਤ ਵੀਜ਼ਾ ਪੈਲੇਸ ਇਮੀਗ੍ਰੇਸ਼ਨ ਦਾ ਮਾਲਕ ਹੈ ਅਤੇ ਉਸ ਦੇ ਸਾਥੀ ਗੁਰਜੋਧ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਟਰੈਵਲ ਏਜੰਟ ਭੋਲੇ-ਭਾਲੇ ਲੋਕਾਂ ਨੂੰ ਡਾਟਾ ਐਂਟਰੀ ਦੀਆਂ ਨੌਕਰੀਆਂ ਦਾ ਲਾਲਚ ਦੇ ਕੇ ਪੰਜਾਬ ਤੋਂ ਕੰਬੋਡੀਆ ਭੇਜਦੇ ਸਨ।
ਸਿਵਲ ਸਰਜ਼ਨ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਉੱਚ ਪੱਧਰੀ ਮੀਟਿੰਗ ਹੋਈ
ਕੰਬੋਡੀਆ ਵਿੱਚ ਸਿਆਮ ਰੀਪ ਪਹੁੰਚਣ ’ਤੇ, ਉਹਨਾਂ ਦੇ ਪਾਸਪੋਰਟ ਖੋਹ ਲਏ ਜਾਂਦੇ ਹਨ ਅਤੇ ਫਿਰ ਉਹਨਾਂ ਨੂੰ ਸਾਈਬਰ ਸਕੈਮਿੰਗ ਕਾਲ ਸੈਂਟਰਾਂ ਵਿੱਚ ਕੰਮ ਕਰਨ ਲਈ ਮਜ਼ਬੂਰ ਕੀਤਾ ਜਾਂਦਾ ਹੈ ਤਾਂ ਜੋ ਸਾਈਬਰ ਫਾਈਨਾਂਸ਼ੀਅਲ ਫਰਾਡ ਲਈ ਭਾਰਤੀ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਸਕੇ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕੰਬੋਡੀਆ ਸਥਿਤ ਭਾਰਤੀ ਦੂਤਾਵਾਸ ਦੇ ਸੰਪਰਕ ਵਿੱਚ ਆਉਣ ਵਾਲੇ ਪੀੜਤ ਦੀ ਜਾਣਕਾਰੀ ਤੋਂ ਬਾਅਦ ਸਟੇਟ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਨੇ ਐਫਆਈਆਰ ਦਰਜ ਕਰਕੇ ਇਸ ਕੇਸ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਆਈਪੀਸੀ ਦੀ ਧਾਰਾ 370,406,420 ਅਤੇ 120-ਬੀ ਅਤੇ ਇਮੀਗਰੇਸ਼ਨ ਐਕਟ ਦੀ ਧਾਰਾ 24 ਤਹਿਤ ਸਟੇਟ ਕ੍ਰਾਈਮ ਪੁਲਿਸ ਸਟੇਸ਼ਨ ਵਿਖੇ ਕੇਸ ਦਰਜ ਕੀਤਾ ਗਿਆ ਹੈ।
ਦਲਜੀਤ ਸ਼ਰਮਾ ਨੇ ਜ਼ਿਲ੍ਹਾ ਅਟਾਰਨੀ ਵੱਜੋਂ ਸਾਂਭਿਆ ਆਹੁਦਾ
ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮਾਂ ਨੇ ਕਈ ਵਿਅਕਤੀਆਂ ਨੂੰ ਧੋਖੇ ਨਾਲ ਕੰਬੋਡੀਆ ਅਤੇ ਹੋਰ ਦੱਖਣ-ਪੂਰਬੀ ਏਸ਼ੀਆਈ ਦੇਸ਼ਾਂ ਵਿੱਚ ਭੇਜਿਆ ਹੈ, ਜਿੱਥੇ ਉਨ੍ਹਾਂ ਤੋਂ ਭਾਰਤੀਆਂ ਨਾਲ ਸਾਈਬਰ ਸਕੈਮਿੰਗ ਵਾਲੇ ਕੇਂਦਰਾਂ ਵਿੱਚ ਜ਼ਬਰਦਸਤੀ ਕੰਮ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਾਈਬਰ ਗੁਲਾਮੀ ਵਿੱਚ ਫਸੇ ਹੋਰ ਵਿਅਕਤੀਆਂ ਦੇ ਵੇਰਵੇ ਪ੍ਰਾਪਤ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਪੀੜਤਾਂ ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸੰਪਰਕ ਕਾਇਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਏਡੀਜੀਪੀ ਸਾਈਬਰ ਕ੍ਰਾਈਮ ਡਿਵੀਜ਼ਨ ਵੀ. ਨੀਰਜਾ ਨੇ ਹੋਰ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਸਟੇਟ ਸਾਈਬਰ ਕ੍ਰਾਈਮ ਦੀ ਪੁਲਿਸ ਟੀਮ ਨੇ ਇੰਸਪੈਕਟਰ ਦੀਪਕ ਭਾਟੀਆ ਦੀ ਅਗਵਾਈ ਹੇਠ ਵੀਜ਼ਾ ਪੈਲੇਸ ਇਮੀਗ੍ਰੇਸ਼ਨ ਦੇ ਦਫ਼ਤਰ ’ਤੇ ਛਾਪਾ ਮਾਰਿਆ ਅਤੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ।
Share the post "ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਵਿਦੇਸ਼ ਭੇਜਣ ਵਾਲਾ ਵੀਜ਼ਾ ਪੈਲੇਸ ਇਮੀਗਰੇਸ਼ਨ ਦਾ ਮਾਲਕ ਸਾਥੀ ਗ੍ਰਿਫਤਾਰ"