Punjabi Khabarsaar
ਪਠਾਨਕੋਟ

4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪਠਾਨਕੋਟ, 3 ਜੁਲਾਈ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਦੌਲਤਪੁਰ ਜ਼ਿਲ੍ਹਾ ਪਠਾਨਕੋਟ ਵਿਖੇ ਤਾਇਨਾਤ ਪਟਵਾਰੀ ਅਕਸ਼ਦੀਪ ਸਿੰਘ ਨੂੰ 4,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਜਗਜੀਤ ਸਿੰਘ ਵਾਸੀ ਪਿੰਡ ਢੱਕੀ, ਜ਼ਿਲ੍ਹਾ ਪਠਾਨਕੋਟ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸਦੀ ਜੱਦੀ ਜ਼ਮੀਨ ਦਾ ਇੰਤਕਾਲ ਕਰਨ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 4,000 ਰੁਪਏ ਰਿਸ਼ਵਤ ਦੀ ਮੰਗ ਕੀਤੀ।

ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਵਿਦੇਸ਼ ਭੇਜਣ ਵਾਲਾ ਵੀਜ਼ਾ ਪੈਲੇਸ ਇਮੀਗਰੇਸ਼ਨ ਦਾ ਮਾਲਕ ਸਾਥੀ ਗ੍ਰਿਫਤਾਰ

ਇਸ ਸ਼ਿਕਾਇਤ ਦੀ ਮੁੱਢਲੀ ਤਫ਼ਤੀਸ਼ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

 

Related posts

ਨਗਰ ਨਿਗਮ ਦਾ ਜੇ.ਈ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

punjabusernewssite

ਵਿਆਹ ਦਾ ਝਗੜਾ ਨਿਪਟਾਉਣ ਲਈ ਥਾਣੇਦਾਰ ਦੇ ਨਾਂ ’ਤੇ 20,000 ਰੁਪਏ ਲੈਂਦੀ ਮਨਮੀਤ ਕੌਰ ਗ੍ਰਿਫਤਾਰ

punjabusernewssite

ਤਹਿਸੀਲਦਾਰ ਦੇ ਨਾਂ ’ਤੇ 30 ਹਜ਼ਾਰ ਦੀ ਰਿਸ਼ਵਤ ਲੈਂਦੇ ਵਸੀਕਾ ਨਵੀਸ ਤੇ ਅਸ਼ਟਾਮ ਫ਼ਰੋਸ਼ ਵਿਜੀਲੈਂਸ ਵੱਲੋਂ ਕਾਬੂ

punjabusernewssite