Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਜਲੰਧਰ

ਮਹਿਲਾ ਕਾਂਗਰਸ ਵੱਲੋਂ ਜਲੰਧਰ ਪੱਛਮੀ ’ਚ ਪੀਣ ਵਾਲੇ ਪਾਣੀ ਦੇ ਦੂਸ਼ਿਤ ਹੋਣ ਦੇ ਵਿਰੋਧ ’ਚ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ

6 Views

ਜਲੰਧਰ, 3 ਜੁਲਾਈ: ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਵੱਲੋਂ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਅਤੇ ਆਲ ਇੰਡੀਆ ਮਹਿਲਾ ਕਾਂਗਰਸ ਦੀ ਕੌਮੀ ਕੋਆਰਡੀਨੇਟਰ ਡਾ. ਜਸਲੀਨ ਕੌਰ ਸੇਠੀ ਦੀ ਅਗਵਾਈ ਹੇਠ ਅੱਜ ਜਲੰਧਰ ਦੇ ਪ੍ਰਸ਼ਾਸਨ ਅਤੇ ਸੂਬਾ ਸਰਕਾਰ ਖਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਰੋਸ ਪ੍ਰਦਰਸ਼ਨ ਜਲੰਧਰ ਪੱਛਮੀ ਖੇਤਰ ਵਿੱਚ ਪੀਣ ਵਾਲੇ ਪਾਣੀ ਦੇ ਗੰਭੀਰ ਦੂਸ਼ਿਤ ਹੋਣ ਦੇ ਪ੍ਰਤੀਕਰਮ ਵਜੋਂ ਕੀਤਾ ਗਿਆ ਸੀ। ਪਿਛਲੇ ਕੁਝ ਦਿਨਾਂ ਤੋਂ ਮਾਨਸੂਨ ਦੀ ਪਹਿਲੀ ਬਾਰਸ਼ ਤੋਂ ਬਾਅਦ ਪੀਣ ਵਾਲੇ ਪਾਣੀ ਵਿੱਚ ਸੀਵਰੇਜ ਦੇ ਪਾਣੀ ਦੀ ਮਿਲਾਵਟ ਹੋ ਰਹੀ ਹੈ। ਸੀਜ਼ਨ ਦੀ ਸ਼ੁਰੂਆਤੀ ਬਾਰਸ਼ ਤੋਂ ਬਾਅਦ ਇਸ ਖੇਤਰ ਨੂੰ ਭਾਰੀ ਸੇਮ ਦਾ ਸਾਹਮਣਾ ਕਰਨਾ ਪਿਆ ਹੈ, ਜਿਸ ਵਿੱਚ ਜਲੰਧਰ ਪੱਛਮੀ ਦੇ ਵੱਡੇ ਖੇਤਰ ਗਲਤ ਨਿਕਾਸੀ ਪ੍ਰਣਾਲੀਆਂ ਕਾਰਨ ਗੋਡੇ-ਗੋਡੇ ਪਾਣੀ ਵਿੱਚ ਡੁੱਬ ਗਏ ਹਨ। ਇਹ ਸਥਿਤੀ ਮਹੱਤਵਪੂਰਨ ਚਿੰਤਾ ਦਾ ਵਿਸ਼ਾ ਹੈ ਕਿਉਂਕਿ ਇਸ ਨਾਲ ਮੱਛਰ ਪੈਦਾ ਹੁੰਦੇ ਹਨ ਅਤੇ ਟਾਈਫਾਈਡ ਵਰਗੀਆਂ ਹੋਰ ਸਿਹਤ ਸਮੱਸਿਆਵਾਂ ਹੁੰਦੀਆਂ ਹਨ, ਜੋ ਮਾਨਸੂਨ ਦੇ ਮੌਸਮ ਦੌਰਾਨ ਪ੍ਰਚਲਿਤ ਹੁੰਦੀਆਂ ਹਨ।ਰੋਸ ਮਾਰਚ ਕਰਨ ਤੋਂ ਪਹਿਲਾਂ ਬਸਤੀ ਗੁਜਨ ਪਾਰਕ ਅਤੇ ਬਸਤੀ ਸ਼ੇਖ ਵਿਖੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਪ੍ਰਦਰਸ਼ਨਕਾਰੀਆਂ ਨੇ ਨਗਰ ਨਿਗਮ ਜ਼ੋਨਲ ਦਫ਼ਤਰ ਵੱਲ ਰੋਸ ਮਾਰਚ ਕੀਤਾ। ਪ੍ਰਦਰਸ਼ਨਕਾਰੀਆਂ ਨੇ ਤੁਰੰਤ ਕਾਰਵਾਈ ਦੀ ਮੰਗ ਕਰਦਿਆਂ ਨਗਰ ਨਿਗਮ ਦਫ਼ਤਰ ਦੇ ਬਾਹਰ ਗੰਦੇ ਪਾਣੀ ਦੇ ਘੜਿਆਂ ਨੂੰ ਪ੍ਰਤੀਕ ਰੂਪ ਵਿੱਚ ਤੋੜਿਆ ਗਿਆ।

ਓ.ਟੀ.ਐਸ-3 ਦੀ ਸ਼ਾਨਦਾਰ ਸਫਲਤਾ; 137.66 ਕਰੋੜ ਰੁਪਏ ਦਾ ਕਰ ਮਾਲੀਆ ਹੋਇਆ ਇਕੱਤਰ: ਹਰਪਾਲ ਸਿੰਘ ਚੀਮਾ

ਇਸ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਪਾਣੀ ਦੇ ਦੂਸ਼ਿਤ ਹੋਣ ਤੋਂ ਪ੍ਰਭਾਵਿਤ ਪਰਿਵਾਰਾਂ ਨੇ ਆਪਣਾ ਸਮਰਥਨ ਪ੍ਰਗਟ ਕਰਨ ਲਈ ਸ਼ਮੂਲੀਅਤ ਕੀਤੀ।ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਪੀਣ ਵਾਲਾ ਸਾਫ਼ ਪਾਣੀ ਮੁੱਢਲਾ ਅਧਿਕਾਰ ਹੈ ਅਤੇ ਜਲੰਧਰ ਪੱਛਮੀ ਦੇ ਵਾਸੀਆਂ ਨੂੰ ਇਹ ਮੁਹੱਈਆ ਕਰਵਾਉਣ ਵਿੱਚ ਨਾਕਾਮ ਰਹਿਣ ਲਈ ਪ੍ਰਸ਼ਾਸਨ ਦੀ ਆਲੋਚਨਾ ਕੀਤੀ। ਉਨ੍ਹਾਂ ਪ੍ਰਸ਼ਾਸਨ ਅਤੇ ’ਆਪ’ ਸਰਕਾਰ ਦੀ ਅਯੋਗਤਾ ਨੂੰ ਉਜਾਗਰ ਕਰਦਿਆਂ ਕਿਹਾ ਕਿ ਪੰਜਾਬ ਦੇ ਵਸਨੀਕ ਆਪਣੇ ਬੁਨਿਆਦੀ ਮਨੁੱਖੀ ਅਧਿਕਾਰਾਂ ਲਈ ਸੰਘਰਸ਼ ਕਰ ਰਹੇ ਹਨ।ਪ੍ਰਧਾਨ ਰੰਧਾਵਾ ਨੇ ਜਲੰਧਰ ਪੱਛਮੀ ਦੇ ਵਸਨੀਕਾਂ ਨੂੰ 10 ਜੁਲਾਈ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਵਿੱਚ ਕਾਂਗਰਸ ਨੂੰ ਵੋਟ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਇਲਾਕੇ ਦੀ ਅਸਲ ਤਰੱਕੀ ਅਤੇ ਬਿਹਤਰੀ ਨੂੰ ਯਕੀਨੀ ਬਣਾਉਣ ਲਈ ਸੁਰਿੰਦਰ ਕੌਰ ਨੂੰ ਆਪਣਾ ਵੋਟ ਦੇ ਕੇ ਕਾਮਯਾਬ ਕਰੋ।

Related posts

ਵਿਵਾਦਾਂ ਵਿੱਚ ਘਿਰੇ ਪੁਲਿਸ ਅਧਿਕਾਰੀ ਕੁਲਦੀਪ ਚਾਹਲ ਵਿਰੁੱਧ ਸੀਬੀਆਈ ਜਾਂਚ ਸ਼ੁਰੂ 

punjabusernewssite

ਕਰਨਾਣਾ ਬਹੁਮੰਤਵੀ ਖੇਤੀ ਸੇਵਾ ਸਭਾ ਚ 7 ਕਰੋੜ ਤੋਂ ਵੱਧ ਦਾ ਘਪਲਾ

punjabusernewssite

‘ਆਪ’ ਵਿਧਾਇਕਾ ਦੇ ਪਤੀ ਦਾ ਦਿਲ ਦਾ ਦੌਰਾ ਪੈਣ ਕਰਕੇ ਮੌਤ

punjabusernewssite