WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਪਠਾਨਕੋਟ

ਪੰਜਾਬ ਪੁਲਿਸ ਨੇ ਅਮਰਨਾਥ ਯਾਤਰਾ ਅਤੇ ਘੁਸਪੈਠ ਦੀਆਂ ਤਾਜ਼ਾ ਕੋਸ਼ਿਸਾਂ ਦੇ ਮੱਦੇਨਜ਼ਰ ਪਠਾਨਕੋਟ ਅਤੇ ਸਰਹੱਦੀ ਖੇਤਰਾਂ ਵਿੱਚ ਸੁਰੱਖਿਆ ਵਧਾਈ

ਸਪੈਸ਼ਲ ਡੀਜੀਪੀ ਨੇ ਪਠਾਨਕੋਟ ਵਿੱਚ ਪੁਲਿਸ, ਫੌਜ, ਸਿਵਲ ਪ੍ਰਸ਼ਾਸਨ ਅਤੇ ਹੋਰ ਸੁਰੱਖਿਆ ਏਜੰਸੀਆਂ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ
ਪਠਾਨਕੋਟ, 3 ਜੁਲਾਈ:ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪੁਲਿਸ ਨੂੰ ਸ੍ਰੀ ਅਮਰਨਾਥ ਯਾਤਰਾ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਨਿਰਵਿਘਨ ਅਤੇ ਸੁਰੱਖਿਅਤ ਲਾਂਘੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਜਾਣ ‘ਤੇ, ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਇਸ ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੁਲਿਸ, ਫੌਜ, ਸਿਵਲ ਪ੍ਰਸ਼ਾਸਨ ਅਤੇ ਹੋਰ ਸੁਰੱਖਿਆ ਏਜੰਸੀਆਂ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ।ਪਠਾਨਕੋਟ ਵਿੱਚ ਹੋਈ ਇਹ ਮੀਟਿੰਗ ਚੱਲ ਰਹੀ ਅਮਰਨਾਥ ਯਾਤਰਾ ਲਈ ਰਣਨੀਤਕ ਤਿਆਰੀਆਂ ਦੇ ਵੱਖ-ਵੱਖ ਪਹਿਲੂਆਂ ਜਿਵੇਂ ਪੁਲਿਸ ਦੀ ਤਾਇਨਾਤੀ, ਸੁਰੱਖਿਆ ਉਪਾਅ, ਆਵਾਜਾਈ ਪ੍ਰਬੰਧਨ ਅਤੇ ਆਫ਼ਤ ਪ੍ਰਬੰਧਨ ’ਤੇ ਕੇਂਦਰਿਤ ਸੀ।

ਮਹਿਲਾ ਕਾਂਗਰਸ ਵੱਲੋਂ ਜਲੰਧਰ ਪੱਛਮੀ ’ਚ ਪੀਣ ਵਾਲੇ ਪਾਣੀ ਦੇ ਦੂਸ਼ਿਤ ਹੋਣ ਦੇ ਵਿਰੋਧ ’ਚ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ

ਇਸ ਮੀਟਿੰਗ ਦੌਰਾਨ ਕੋਟ ਭੱਟੀਆਂ ਪਿੰਡ, ਬਮਿਆਲ ਵਿੱਚ ਹਥਿਆਰਬੰਦ ਸ਼ੱਕੀ ਵਿਅਕਤੀਆਂ ਦੇ ਦੇਖੇ ਜਾਣ ਅਤੇ ਕਠੂਆ ਜ਼ਿਲ੍ਹੇ ਵਿੱਚ ਹਥਿਆਰਬੰਦ ਸ਼ੱਕੀ ਵਿਅਕਤੀ ਨਾਲ ਹੋਈ ਮੁੱਠਭੇੜ ਵਾਲੀਆਂ ਤਾਜ਼ਾ ਘਟਨਾਵਾਂ ’ਤੇ ਵੀ ਧਿਆਨ ਕੇਂਦਰਿਤ ਕੀਤਾ ਗਿਆ। ਮੀਟਿੰਗ ਵਿੱਚ ਪੰਜਾਬ ਪੁਲਿਸ, ਜੰਮੂ-ਕਸ਼ਮੀਰ ਪੁਲਿਸ, ਹਿਮਾਚਲ ਪ੍ਰਦੇਸ਼ ਪੁਲਿਸ, ਭਾਰਤੀ ਸੈਨਾ, ਭਾਰਤੀ ਹਵਾਈ ਸੈਨਾ, ਸੀਮਾ ਸੁਰੱਖਿਆ ਬਲ (ਬੀਐਸਐਫ), ਅਤੇ ਹੋਰ ਕੇਂਦਰੀ ਏਜੰਸੀਆਂ ਦੇ ਸੀਨੀਅਰ ਅਧਿਕਾਰੀਆਂ ਸ਼ਾਮਲ ਸਨ।ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅੰਤਰਰਾਸ਼ਟਰੀ ਸਰਹੱਦ ਨੂੰ ਸੁਰੱਖਿਅਤ ਕਰਨ ਅਤੇ ਸ੍ਰੀ ਅਮਰਨਾਥ ਯਾਤਰਾ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਪੰਜਾਬ ਪੁਲਿਸ ਦੇ 550 ਜਵਾਨਾਂ, ਐਸਓਜੀ, ਸਨਾਈਪਰ ਟੀਮਾਂ, ਬੰਬ ਨਿਰੋਧਕ ਦਸਤਾ ਅਤੇ ਹੋਰ ਕਮਾਂਡੋ ਯੂਨਿਟਾਂ ਦੀ ਤਾਇਨਾਤੀ ਨਾਲ ਸੁਰੱਖਿਆ ਪੱਧਰ ਵਿੱਚ ਹੋਰ ਵਾਧਾ ਕੀਤਾ ਗਿਆ ਹੈ।

ਓ.ਟੀ.ਐਸ-3 ਦੀ ਸ਼ਾਨਦਾਰ ਸਫਲਤਾ; 137.66 ਕਰੋੜ ਰੁਪਏ ਦਾ ਕਰ ਮਾਲੀਆ ਹੋਇਆ ਇਕੱਤਰ: ਹਰਪਾਲ ਸਿੰਘ ਚੀਮਾ

ਇਸ ਦੇ ਨਾਲ ਹੀ ਪੰਜਾਬ ਪੁਲਿਸ ਵੱਲੋਂ ਅੱਠ ਦੂਜੀ ਕਤਾਰ ਦੇ ਰੱਖਿਆ ਨਾਕੇ ਸਥਾਪਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਰਸਤਿਆਂ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਇਨ੍ਹਾਂ ਨੂੰ ਪੰਜ ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਸੀਏਪੀਐਫ ਦੀਆਂ ਚਾਰ ਕੰਪਨੀਆਂ ਇਨ੍ਹਾਂ ਨਾਲ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਲੰਗਰ ਸਥਾਨਾਂ ’ਤੇ ਵਿਸ਼ੇਸ਼ ਸੁਰੱਖਿਆ ਪ੍ਰਬੰਧ, ਕੈਮਰਿਆਂ ਦੀ ਸਥਾਪਨਾ, ਬੁਲੇਟ ਪਰੂਫ ਮੋਰਚੇ ਅਤੇ ਐਸਓਜੀ ਦੀ ਤਾਇਨਾਤੀ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਪਾਰਕਿੰਗ ਲਈ ਢੁਕਵੇਂ ਪ੍ਰਬੰਧ ਕਰਨ ਅਤੇ ਸਾਰੇ ਪੰਜ ਸੈਕਟਰਾਂ ’ਤੇ ਬਲਾਂ ਦੀ ਰਣਨੀਤਕ ਤਾਇਨਾਤੀ ਕਰਨ ਲਈ ਕਿਹਾ। ਮੀਟਿੰਗ ਵਿੱਚ ਡੀਆਈਜੀ ਬਾਰਡਰ ਰੇਂਜ ਰਾਕੇਸ਼ ਕੌਸ਼ਲ, ਡੀਆਈਜੀ ਬੀਐਸਐਫ ਗੁਰਦਾਸਪੁਰ ਸ਼ਸ਼ਾਂਕ ਆਨੰਦ, ਡੀਆਈਜੀ ਬੀਐਸਐਫ ਗੁਰਦਾਸਪੁਰ ਯੁਵਰਾਜ ਦੂਬੇ, ਡਿਪਟੀ ਕਮਿਸ਼ਨਰ ਪਠਾਨਕੋਟ ਅਦਿੱਤਿਆ ਉੱਪਲ, ਐਸਐਸਪੀ ਪਠਾਨਕੋਟ ਸੁਹੇਲ ਕਾਸਿਮ ਮੀਰ, ਐਸਐਸਪੀ ਕਠੂਆ ਅਨਾਇਤ ਅਲੀ ਅਤੇ ਵਿੰਗ ਕਮਾਂਡਰ ਏਆਈਐਫ ਪਠਾਨਕੋਟ ਨਰਿੰਦਰ ਸਿੰਘ ਸਮੇਤ ਪ੍ਰਮੁੱਖ ਅਧਿਕਾਰੀ ਅਤੇ ਕੇਂਦਰੀ ਏਜੰਸੀਆਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

Related posts

ਫ਼ੂਡ ਸਪਲਾਈ ਵਿਭਾਗ ਦਾ ਇੰਸਪੈਕਟਰ ਵਿਜੀਲੈਂਸ ਵੱਲੋਂ ਕਾਬੂ

punjabusernewssite

ਝੋਨੇ ਦਾ ਮੌਜੂਦਾ ਖ਼ਰੀਦ ਸੀਜ਼ਨ ਇਕ ਹਫ਼ਤੇ ਵਿੱਚ ਹੋਵੇਗਾ ਮੁਕੰਮਲ: ਮੁੱਖ ਮੰਤਰੀ

punjabusernewssite

ਤਹਿਸੀਲਦਾਰ ਦੇ ਨਾਂ ’ਤੇ 30 ਹਜ਼ਾਰ ਦੀ ਰਿਸ਼ਵਤ ਲੈਂਦੇ ਵਸੀਕਾ ਨਵੀਸ ਤੇ ਅਸ਼ਟਾਮ ਫ਼ਰੋਸ਼ ਵਿਜੀਲੈਂਸ ਵੱਲੋਂ ਕਾਬੂ

punjabusernewssite