ਬਠਿੰਡਾ, 3 ਜੁਲਾਈ: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵੱਲੋਂ ਐਮਸੀਏ ਭਾਗ ਚੌਥਾ ਦੇ ਸਮੈਸਟਰ ਚੌਥਾ ਦੇ ਐਲਾਨੇ ਨਤੀਜੇ ਵਿਚ ਸਥਾਨਕ ਮਾਲਵਾ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਕਾਲਜ਼ ਵਿਦਿਆਰਥਣ ਸਾਕਸ਼ੀ, ਦਿਕਸ਼ਾ ਦਿਲਪ੍ਰੀਤ ਕੁਮਾਰ ਅਤੇ ਧਿਰਜ ਨੇ ਸਾਂਝੇ ਤੌਰ ਤੇ ਯੂਨੀਵਰਸਿਟੀ ਦੇ ਇਮਤਿਹਾਨਾਂ ਵਿੱਚ ਓ-ਗਰੇਡ ਪ੍ਰਾਪਤ ਕਰਕੇ ਕਾਲਜ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ। ਨਤੀਜੇ ਮੁਤਾਬਿਕ, 16 ਵਿਦਿਆਰਥੀਆ ਵਿਚੋਂ ਇਹਨਾਂ 4 ਵਿਦਿਆਰਥੀਆ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਓ ਗ੍ਰੇਡ,
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਮੁੱਖ ਮੰਤਰੀ ਨਾਲ਼ ਹੋਈ ਪੈਨਲ ਮੀਟਿੰਗ
12 ਵਿਦਿਆਰਥੀਆ ਨੇ 80 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਏ ਪਲੱਸ ਗ੍ਰੇਡ ਹਾਸਿਲ ਕਰਕੇ ਕਾਲਜ ਦਾ ਮਾਣ ਵਧਾਇਆ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਕਾਲਜ ਦੇ ਪ੍ਰਿੰਸੀਪਲ ਡਾ ਰਾਜ ਕੁਮਾਰ ਗੋਇਲ ਨੇ ਇਨ੍ਹਾਂ ਵਿਦਿਆਰਥੀਆਂ ਦੇ ਚੰਗੇ ਰਿਜਲਟ ਦਾ ਸਿਹਰਾ ਵਿਦਿਆਰਥੀਆਂ ਦੀ ਮਿਹਨਤ ਅਤੇ ਕੰਪਿਊਟਰ ਵਿਭਾਗ ਦੇ ਸਟਾਫ ਦੀ ਯੋਗ ਅਗਵਾਈ ਨੂੰ ਦਿੱਤਾ ਹੈ। ਇਸ ਮੋਕੇ ਡਿਪਟੀ ਡਾਇਰੈਕਟਰ ਡਾ ਸਰਬਜੀਤ ਕੌਰ ਢਿੱਲੋ ਨੇ ਕਾਲਜ ਮੈਨੇਜ਼ਮੈਂਟ ਕਮੇਟੀ ਦਾ ਵਿਦਿਆਰਥੀਆਂ ਨੂੰ ਹਰ ਪ੍ਰਕਾਰ ਦੀ ਸਹੂਲਤ ਦੇਣ ਤੇ ਧੰਨਵਾਦ ਕੀਤਾ।