Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਅਣਸੁਖਾਵੀੰ ਸਥਿਤੀ ਨਾਲ ਨਜਿੱਠਣ ਲਈ ਤਿਆਰ ਬਰ ਤਿਆਰ ਰਹਿਣ ਦੀ ਹਦਾਇਤ

13 Views

252 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਜਾ ਰਹੇ ਹਨ ਹੜ੍ਹ ਰੋਕੂ ਕੰਮ: ਅਨੁਰਾਗ ਵਰਮਾ
ਚੰਡੀਗੜ੍ਹ, 4 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਕਰਦਿਆਂ ਉਨ੍ਹਾਂ ਨੂੰ ਮਾਨਸੂਨ ਸੀਜ਼ਨ ਦੌਰਾਨ ਤਿਆਰ-ਬਰ-ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਪ੍ਰਮੁੱਖ ਸਕੱਤਰ ਜਲ ਸਰੋਤ ਨੇ ਦੱਸਿਆ ਕਿ ਮੌਜੂਦਾ ਸਮੇਂ ਭਾਖੜਾ ਡੈਮ ਦਾ ਪੱਧਰ 1590 ਫੁੱਟ ਹੈ, ਜੋ ਪਿਛਲੇ ਸਾਲ ਦੇ ਪੱਧਰ ਨਾਲੋਂ 8 ਫੁੱਟ ਘੱਟ ਹੈ। ਇਸੇ ਤਰ੍ਹਾਂ ਪੌਂਗ ਡੈਮ ਪਿਛਲੇ ਸਾਲ ਨਾਲੋਂ 30 ਫੁੱਟ ਅਤੇ ਰਣਜੀਤ ਸਾਗਰ ਡੈਮ ਦਾ ਪੱਧਰ 34 ਫੁੱਟ ਘੱਟ ਹੈ।ਸ੍ਰੀ ਵਰਮਾ ਨੇ ਦੱਸਿਆ ਕਿ ਇਸ ਸਾਲ 252 ਕਰੋੜ ਰੁਪਏ ਦੀ ਲਾਗਤ ਨਾਲ ਹੜ੍ਹ ਰੋਕੂ ਕੰਮ ਕੀਤੇ ਜਾ ਰਹੇ ਹਨ, ਜੋ ਪਿਛਲੇ ਦੋ ਸਾਲਾਂ ਦੌਰਾਨ ਕੀਤੇ ਗਏ ਔਸਤ ਕੰਮਾਂ ਦਾ ਲਗਭਗ ਡੇਢ ਗੁਣਾ ਹੈ।

ਆਪ ਸਰਕਾਰ ਵੱਲੋਂ ‘‘ਆਪ ਦੇ ਦੁਆਰਾ’’ ਮੁਹਿੰਮ ਤਹਿਤ ਲਗਾਏ ਜਾ ਰਹੇ ਕੈਂਪ ਲੋਕਾਂ ਲਈ ਹੋ ਰਹੇ ਨੇ ਵਰਦਾਨ ਸਾਬਤ : ਜਗਰੂਪ ਸਿੰਘ ਗਿੱਲ

ਸ੍ਰੀ ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਸਬੰਧਤ ਜ਼ਿਲਿ੍ਹਆਂ ਵਿੱਚ ਮੁੜ ਤੋਂ ਸੰਵੇਦਨਸ਼ੀਲ ਥਾਵਾਂ ਦਾ ਦੌਰਾ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਉੱਥੇ ਹੜ੍ਹ ਰੋਕੂ ਕਾਰਜ ਤਸੱਲੀਬਖ਼ਸ਼ ਢੰਗ ਨਾਲ ਪੂਰੇ ਕੀਤੇ ਗਏ ਹਨ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਪੂਰੇ ਮਾਨਸੂਨ ਸੀਜ਼ਨ ਦੌਰਾਨ ਪਿੰਡਾਂ ਵਿੱਚ ਸੰਵੇਦਨਸ਼ੀਲ ਥਾਵਾਂ ਦੇ ਨੇੜਲੀ ਵਸੋਂ ਦੇ ਨਿਰੰਤਰ ਸੰਪਰਕ ਵਿੱਚ ਰਹਿਣ ਦੇ ਵੀ ਨਿਰਦੇਸ਼ ਦਿੱਤੇ।ਸ੍ਰੀ ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਸ਼ਹਿਰਾਂ ਵਿੱਚ ਸੀਵਰੇਜ ਸਿਸਟਮ ਦੀ ਸਫ਼ਾਈ ਦੀ ਮੁੜ ਜਾਂਚ ਕੀਤੀ ਜਾਵੇ। ਉਨ੍ਹਾਂ ਨੂੰ ਪਾਣੀ ਕੱਢਣ ਵਾਲੇ ਪੰਪਾਂ ਦੇ ਨਾਲ ਜੈਨਸੈੱਟ ਦੀ ਵਿਵਸਥਾ ਕਰਨਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਡਿਪਟੀ ਕਮਿਸ਼ਨਰਾਂ ਨੂੰ ਵਾਟਰ ਪੰਪਿੰਗ ਸਟੇਸ਼ਨਾਂ ’ਤੇ ਜਨਰੇਟਰਾਂ ਦੇ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ। ਉਨ੍ਹਾਂ ਨੂੰ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨਾਲ ਬਿਜਲੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਵੀ ਨਿਰਦੇਸ਼ ਦਿੱਤੇ ਗਏ ਤਾਂ ਜੋ ਮੀਂਹ ਦੇ ਦਿਨਾਂ ਦੌਰਾਨ ਬਿਜਲੀ ਸਪਲਾਈ ਵਿੱਚ ਵਿਘਨ ਨਾ ਪਵੇ।

ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਮਿਲਿਆ ਹੁਲਾਰਾ, 15 ਫ਼ੀਸਦ ਰਕਬਾ ਵਧਿਆ

ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਵੱਖ-ਵੱਖ ਜ਼ਿਲਿ੍ਹਆਂ ਵਿੱਚ ਲਗਭਗ 8.5 ਲੱਖ ਖਾਲੀ ਥੈਲੇ (ਈ.ਸੀ. ਬੈਗ) ਖਰੀਦੇ ਗਏ ਹਨ ਅਤੇ ਸੰਵੇਦਨਸ਼ੀਲ ਥਾਵਾਂ ਦੇ ਨੇੜੇ ਉਪਲਬਧ ਕਰਵਾਏ ਗਏ ਹਨ। ਡਿਪਟੀ ਕਮਿਸ਼ਨਰਾਂ ਨੇ ਦੱਸਿਆ ਕਿ ਉਹ ਐਮਰਜੈਂਸੀ ਦੀ ਸਥਿਤੀ ਵਿੱਚ ਪਾਣੀ ਵਾਲੀਆਂ ਥਾਵਾਂ ‘ਚੋਂ ਬਾਹਰ ਕੱਢਣ ਸਬੰਧੀ ਯੋਜਨਾਵਾਂ ਨੂੰ ਅਮਲ ਵਿੱਚ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹਨ। ਸਾਰੇ ਜ਼ਿਲਿ੍ਹਆਂ ਵਿੱਚ ਫਲੱਡ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਐਮਰਜੈਂਸੀ ਦੀ ਸਥਿਤੀ ਵਿੱਚ ਮਨੁੱਖਾਂ ਅਤੇ ਪਸ਼ੂ ਧਨ ਲਈ ਸੁਰੱਖਿਅਤ ਸਥਾਨਾਂ (ਸ਼ੈਲਟਰਾਂ) ਦੀ ਪਛਾਣ ਕੀਤੀ ਗਈ ਹੈ।ਸ੍ਰੀ ਵਰਮਾ ਨੇ ਕਿਹਾ ਕਿ ਸੂਬਾ ਸਰਕਾਰ ਦਿਨ-ਰਾਤ ਕੰਮ ਵਿੱਚ ਲੱਗੀ ਰਹੇਗੀ ਤਾਂ ਜੋ ਹੜ੍ਹਾਂ ਕਾਰਨ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਹੋਣਾ ਯਕੀਨੀ ਬਣਾਇਆ ਜਾ ਸਕੇ।

 

Related posts

ਪੰਜਾਬ ‘ਚ ਕੰਮ ਕਰਨ ਵਾਲੇ ਹਰਿਆਣਾ ਦੇ ਵੋਟਰਾਂ ਨੂੰ 25 ਮਈ ਦੀ ਵਿਸ਼ੇਸ਼ ਛੁੱਟੀ 

punjabusernewssite

ਸੁਤੰਤਰਤਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 13 ਉੱਘੀਆਂ ਸ਼ਖ਼ਸੀਅਤਾਂ ਨੂੰ ਪ੍ਰਮਾਣ ਪੱਤਰਾਂ ਨਾਲ ਕਰਨਗੇ ਸਨਮਾਨਿਤ

punjabusernewssite

ਆਮ ਆਦਮੀ ਪਾਰਟੀ ਦੀ ਸਰਕਾਰ ਪਹਿਲੀ ਸਰਕਾਰ ਹੈ ਜੋ ਵੋਟਾਂ ਮੰਗਣ ਤੋਂ ਬਾਅਦ ਤੁਹਾਡੇ ਘਰ ਤੁਹਾਡੇ ਕੰਮ ਕਰਨ ਆਵੇਗੀ: ਕੰਗ

punjabusernewssite