ਰੈਡ ਕਰਾਸ ਸੁਸਾਇਟੀ ਰਾਹੀਂ ਆਮ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆਂ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ: ਡਿਪਟੀ ਕਮਿਸ਼ਨਰ

Date:

spot_img

ਬਠਿੰਡਾ, 4 ਜੁਲਾਈ : ਭਾਰਤੀ ਰੈਡ ਕਰਾਸ ਸੁਸਾਇਟੀ ਦਾ ਮੁੱਖ ਮੰਤਵ ਆਮ ਲੋਕਾਂ ਨੂੰ ਬੇਹਤਰ, ਜ਼ਰੂਰੀ ਤੇ ਹੋਰ ਲੋੜੀਂਦੀਆਂ ਸੁੱਖ ਸਹੂਲਤਾਂ ਮੁਹੱਈਆਂ ਕਰਵਾਉਣਾ ਹੈ। ਇਸ ਤਹਿਤ ਸੁਸਾਇਟੀ ਤੇ ਇਸ ਦੀਆਂ ਸਹਿਯੋਗੀ ਸੰਸਥਾਵਾਂ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਭਾਰਤੀ ਰੈਡ ਕਰਾਸ ਸੁਸਾਇਟੀ ਤੇ ਸਹਿਯੋਗੀ ਸੰਸਥਾਵਾਂ ਦੀ ਸਮੀਖਿਆ ਮੀਟਿੰਗ ਦੌਰਾਨ ਸਾਂਝੀ ਕੀਤੀ।ਮੀਟਿੰਗ ਦੌਰਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਕੀਤੇ ਜਾ ਰਹੇ ਵੱਖ-ਵੱਖ ਕਾਰਜਾਂ ਦੀ ਸਮੀਖਿਆ ਕੀਤੀ। ਜਿਸ ਦੌਰਾਨ ਪਿੰਡ ਨਰੂਆਣਾ ਵਿਖੇ ਦਾਨ ਵਿਚ ਮਿਲੀ ਨਹਿਰੀ ਜ਼ਮੀਨ ਅਤੇ ਐਮ.ਜੀ.ਡੀ. ਸਕੂਲ ਦੇ ਫਰੰਟ ਤੇ ਸੀ.ਐਨ.ਜੀ. ਪੰਪ ਅਤੇ ਵਾਈਟ ਹਾਊਸ ਦੇ ਵਿਚਕਾਰ ਪਈ ਜ਼ਮੀਨ ਨੂੰ ਠੇਕੇ ਤੇ ਦੇਣ, ਮੈਡੀਕਲ ਸਟੋਰ ਤੇ ਜਨ ਔਸ਼ਧੀ ਸਟੋਰਾਂ ਨੂੰ ਚਾਲੂ ਰੱਖਣ , ਟੀ.ਬੀ. ਦੇ ਮਰੀਜ਼ਾਂ ਨੂੰ ਮੁਫਤ ਰਾਸ਼ਨ ਕਿਟਾਂ ਤੋਂ ਇਲਾਵਾ ਕੈਟਲ ਪੌਂਡ ਹਰਰਾਏਪੁਰ ਵਿਖੇ ਗਊਆਂ ਨੂੰ ਹਰਾ-ਚਾਰਾ ਮੁਹੱਈਆ ਕਰਵਾਉਣ ਬਾਰੇ ਵਿਚਾਰ-ਵਟਾਦਰਾਂ ਕੀਤਾ ਗਿਆ।

ਆਪ ਸਰਕਾਰ ਵੱਲੋਂ ‘‘ਆਪ ਦੇ ਦੁਆਰਾ’’ ਮੁਹਿੰਮ ਤਹਿਤ ਲਗਾਏ ਜਾ ਰਹੇ ਕੈਂਪ ਲੋਕਾਂ ਲਈ ਹੋ ਰਹੇ ਨੇ ਵਰਦਾਨ ਸਾਬਤ : ਜਗਰੂਪ ਸਿੰਘ ਗਿੱਲ

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਦੂਰ-ਦੁਰਾਡੇ ਖੇਤਰਾਂ ‘ਚ ਰਹਿਣ ਵਾਲੇ ਗਰੀਬ ਤੇ ਲੋੜਵੰਦ ਲੋਕਾਂ ਦੀ ਸਹੂਲਤ ਲਈ ਭਾਰਤੀ ਰੈੱਡ ਕਰਾਸ ਸੁਸਾਇਟੀ ਵਲੋਂ ਇਕ ਮੋਬਾਇਲ ਵੈਨ ਸ਼ੁਰੂ ਕਰਨ ਦੀ ਭਵਿੱਖੀ ਯੋਜਨਾ ਹੈ, ਜਿਸ ‘ਚ ਕੈਂਸਰ ਤੇ ਹੋਰ ਬਿਮਾਰੀਆਂ ਨਾਲ ਸਬੰਧਤ ਟੈਸਟਾਂ ਸਬੰਧੀ ਸਹੂਲਤ ਮੁਹੱਈਆਂ ਕਰਵਾਈ ਜਾਵੇਗੀ।ਇਸ ਮੌਕੇ ਸਿਖਲਾਈ ਅਧੀਨ ਆਈਏਐਸ ਅਧਿਕਾਰੀ ਰਾਕੇਸ਼ ਕੁਮਾਰ ਮੀਨਾ, ਵਧੀਕ ਡਿਪਟੀ ਕਮਿਸ਼ਨਰ ਜਨਰਲ ਲਤੀਫ ਅਹਿਮਦ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ ਮਨਦੀਪ ਕੌਰ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅੰਮ੍ਰਿਤ ਲਾਲ ਅਗਰਵਾਲ, ਐਸਡੀਐਮ ਸ੍ਰੀਮਤੀ ਇਨਾਯਤ, ਸਕੱਤਰ ਰੈਡ ਕਰਾਸ ਦਰਸ਼ਨ ਕੁਮਾਰ, ਜਗਦੀਸ਼ ਵੜੈਚ ਤੋਂ ਇਲਾਵਾ ਹੋਰ ਸਹਿਯੋਗੀ ਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

 

LEAVE A REPLY

Please enter your comment!
Please enter your name here

spot_img

Share post:

Popular

More like this
Related

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

👉ਵਪਾਰੀ ਘਬਰਾਉਣ ਨਾ, ਪੰਜਾਬ ਸਰਕਾਰ ਤੁਹਾਡੇ ਨਾਲ ਹੈ, ਅਸੀਂ...

ਪੰਜਾਬ ਪੁਲਿਸ ਤੇਲ ਅਤੇ ਗੈਸ ਕੰਪਨੀਆਂ ਦੀਆਂ ਸੁਰੱਖਿਆ ਸਬੰਧੀ ਸ਼ਿਕਾਇਤਾਂ ’ਤੇ ਤੁਰੰਤ ਕਰੇਗੀ ਕਾਰਵਾਈ

👉ਏ.ਡੀ.ਜੀ.ਪੀ. ਸੁਰੱਖਿਆ ਡਾ. ਕੌਸਤੁਭ ਸ਼ਰਮਾ ਨੇ 6ਵੀਂ ਓ.ਐਸ.ਸੀ.ਸੀ. ਮੀਟਿੰਗ...

ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ

👉ਪੁਲਿਸ ਟੀਮਾਂ ਨੇ 85 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ,...

ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਵਚਨਬੱਧ, ਖਿਡਾਰੀਆਂ ਨੂੰ ਮਿਲ ਰਹੇ ਹਨ ਨਵੇਂ ਮੌਕੇ : ਡਿਪਟੀ ਕਮਿਸ਼ਨਰ

👉ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਬਠਿੰਡਾ ਦੇ ਮਹਾਰਾਜਾ ਰਣਜੀਤ ਸਿੰਘ...