ਚੋਰਾਂ ਤੋਂ ਦੁਖ਼ੀ ਹੋਏ ਕਿਸਾਨਾਂ ਤੇ ਆਮ ਲੋਕਾਂ ਨੇ ਪੁਲਿਸ ਦਾ ਕੀਤਾ ਧੰਨਵਾਦ
ਫ਼ਾਜਲਿਕਾ, 4 ਜੁਲਾਈ: ਫਾਜਿਲਕਾ ਦੀ ਐਸਐਸਪੀ ਡਾ. ਪ੍ਰਗਿਆ ਜੈਨ ਅਗਵਾਈ ਹੇਠ ਜਿਲ੍ਹਾ ਪੁਲਿਸ ਵੱਲੋਂ ਚੋਰੀ ਅਤੇ ਲੁੱਟਾਂ/ਖੋਹਾਂ ਕਰਨ ਵਾਲੇ ਅਨਸਰਾਂ ਖਿਲਾਫ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪਿਛਲੇ ਦਿਨੀਂ ਖੇਤਾਂ ਵਿੱਚ ਲੱਗੇ ਟਰਾਂਸਫਾਰਮਰਾਂ ਵਿੱਚੋਂ ਤੇਲ ਅਤੇ ਕੀਮਤੀ ਸਮਾਨ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ 04 ਮੁਜਰਮਾਂ ਨੂੰ ਗੱਡੀ ਸਮੇਤ ਕਾਬੂ ਕਰਕੇ ਉਹਨਾਂ ਪਾਸੋਂ 500 ਲੀਟਰ ਟਰਾਂਸਫਾਰਮਰਾਂ ਵਾਲਾ ਤੇਲ ਬਰਾਮਦ ਕੀਤਾ ਹੈ।
ਬੀਐਸਐਫ਼ ਦੀ ਗੋਲੀ ’ਚ ਮਾਰੇ ਗਏ ‘ਘੁਸਪੇਠੀਏ’ ਦੀ ਲਾਸ ਦਫ਼ਨਾਉਣ ਨੂੰ ਲੈ ਕੇ ਹੰਗਾਮਾ
ਜ਼ਿਲ੍ਹਾ ਪੁਲਿਸ ਦੇ ਇੱਕ ਬੁਲਾਰੇ ਨੇ ਦਸਿਆ ਕਿ ਇਹਨਾਂ ਕਾਬੂ ਕੀਤੇ ਗਏ ਚੋਰ ਗਿਰੋਹ ਦੇ ਮੈਂਬਰਾਂ ਖਿਲਾਫ ਮੁਕੱਦਮਾ ਨੰਬਰ 108 ਮਿਤੀ 3—07—2024 ਜੁਰਮ 304,317 ਬੀ.ਐਨ.ਐਸ ਥਾਣਾ ਸਿਟੀ ਫਾਜਿਲਕਾ ਦਰਜ ਕੀਤਾ ਗਿਆ ਹੈ। ਬੁਲਾਰੇ ਮੁਤਾਬਕ ਫਾਜਿਲਕਾ ਪੁਲਿਸ ਵੱਲੋਂ ਇਹਨਾਂ ਚੋਰਾਂ ਨੂੰ ਕਾਬੂ ਕਰਨ ’ਤੇ ਮੰਡੀ ਅਰਨੀਵਾਲਾ ਅਧੀਨ ਪੈਂਦੇ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਐਸ.ਐਸ.ਪੀ ਦਫਤਰ ਪੁੱਜ ਕੇ ਐਸ.ਐਸ.ਪੀ ਫਾਜਿਲਕਾ ਅਤੇ ਸਮੁੱਚੀ ਪੁਲਿਸ ਟੀਮ ਦਾ ਧੰਨਵਾਦ ਕੀਤਾ। ਮੌਕੇ ’ਤੇ ਪੁੱਜੇ ਕਿਸਾਨਾਂ ਮੁਤਾਬਕ ਇਹ ਚੋਰ ਗਿਰੋਹ ਦੇ ਮੈਂਬਰ ਉਹਨਾਂ ਦੇ ਖੇਤਾਂ ਵਿੱਚੋਂ ਕੀਮਤੀ ਸਮਾਨ ਦੀ ਚੋਰੀ ਕਰ ਲੈਂਦੇ ਸਨ, ਜਿਸ ਕਾਰਨ ਉਨ੍ਹਾਂ ਦਾ ਭਾਰੀ ਨੁਕਸਾਨ ਹੋ ਰਿਹਾ ਸੀ।