ਜਲੰਧਰ, 5 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਜਲੰਧਰ ਪੱਛਮੀ ਦੇ ਵਾਰਡ ਨੰਬਰ 40 ਅਤੇ ਵਾਰਡ ਨੰਬਰ 45 ’ਚ ‘ਆਪ’ ਉਮੀਦਵਾਰ ਮੋਹਿੰਦਰ ਭਗਤ ਲਈ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਮੋਹਿੰਦਰ ਭਗਤ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਲੰਧਰ ਪੱਛਮੀ ਤੋਂ ਵਿਧਾਇਕ ਚੁਣੇ ਜਾਣ ਤੋਂ ਬਾਅਦ ਮੋਹਿੰਦਰ ਭਗਤ ਨੂੰ ਕੈਬਨਿਟ ਮੰਤਰੀ ਬਣਾਵਾਂਗੇ ਤਾਂ ਜੋ ਜਲੰਧਰ ਦੇ ਕੰਮ ਹੋਰ ਤੇਜ਼ੀ ਨਾਲ ਹੋ ਸਕਣ।ਲੋਕਾਂ ਨੂੰ ਸੰਬੋਧਨ ਕਰਦਿਆਂ ਸੀਐਮ ਮਾਨ ਨੇ ਕਿਹਾ ਕਿ ਜਲੰਧਰ ਦੇ ਲੋਕ ਆਮ ਆਦਮੀ ਪਾਰਟੀ ਦੇ ਨਾਲ ਡੱਟ ਕੇ ਖੜੇ ਹਨ। ‘ਆਪ’ ਨੂੰ ਹਰ ਵਰਗ ਦੇ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੇ ਪਿਆਰ ਅਤੇ ਅਸ਼ੀਰਵਾਦ ਦਾ ਕਰਜ਼ਾ ਕਦੇ ਵੀ ਨਹੀਂ ਚੁਕਾ ਸਕਦੇ। ਮਾਨ ਨੇ ਕਿਹਾ ਕਿ ਇਨ੍ਹਾਂ ਚੋਣਾਂ ਦੇ ਨਤੀਜੇ ਸਰਕਾਰ ਵਿੱਚ ਕੋਈ ਤਬਦੀਲੀ ਨਹੀਂ ਕਰ ਸਕਦੇ, ਨਾ ਤਾਂ ਸਾਡੀ ਸਰਕਾਰ ਡਿੱਗੇਗੀ ਤੇ ਨਾ ਹੀ ਕਿਸੇ ਹੋਰ ਦੀ ਸਰਕਾਰ ਬਣੇਗੀ, ਪਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀ ਜਿੱਤ ਤੁਹਾਡਾ ਸਰਕਾਰ ਵਿਚ ਹਿੱਸਾ ਪਾਵੇਗੀ,
ਦਲ ਖ਼ਾਲਸਾ ਦੇ ਬਾਨੀ ਭਾਈ ਗਜਿੰਦਰ ਸਿੰਘ ਦੀ ਲਾਹੌਰ ਵਿਚ ਹੋਈ ਮੌਤ
ਜਿਸ ਸਦਕਾ ਇਸ ਇਲਾਕੇ ਦਾ ਵਿਕਾਸ ਹੋਰ ਤੇਜ਼ ਰਫ਼ਤਾਰ ਨਾਲ ਹੋਵੇਗਾ।ਮਾਨ ਨੇ ਕਿਹਾ ਕਿ ਉਹ ਦੋਆਬੇ ਵਿੱਚ ਦਫ਼ਤਰ ਸਥਾਪਤ ਕਰਨ ਲਈ ਕਾਫੀ ਸਮੇਂ ਤੋਂ ਯੋਜਨਾ ਬਣਾ ਰਹੇ ਸਨ ਤਾਂ ਜੋ ਉਹ ਦੁਆਬੇ ਅਤੇ ਮਾਝਾ ਖੇਤਰ ਦੇ ਲੋਕਾਂ ਨੂੰ ਮਿਲ ਸਕਣ ਅਤੇ ਉਨ੍ਹਾਂ ਦੇ ਕੰਮ ਹੋ ਸਕਣ। ਉਨ੍ਹਾਂ ਕਿਹਾ ਕਿ ਉਹ ਰੋਜ਼ਾਨਾ ਸਵੇਰੇ 500 ਲੋਕਾਂ ਨੂੰ ਜਲੰਧਰ ਸਥਿਤ ਆਪਣੀ ਰਿਹਾਇਸ਼ ’ਤੇ ਮਿਲਦੇ ਹਨ। ਹੁਣ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਚੰਡੀਗੜ੍ਹ ਨਹੀਂ ਜਾਣਾ ਪਵੇਗਾ, ਹੁਣ ਸਰਕਾਰ ਤੁਹਾਡੇ ਦਰਵਾਜ਼ੇ ’ਤੇ ਹੈ। ਮਾਨ ਨੇ ਕਿਹਾ ਕਿ ਭਾਜਪਾ ਦੀ ਨਫਰਤ ਅਤੇ ਧਰੁਵੀਕਰਨ ਦੀ ਰਾਜਨੀਤੀ ਪੰਜਾਬ ਵਿੱਚ ਕਦੇ ਵੀ ਨਹੀਂ ਚੱਲ ਸਕਦੀ। ਸੀਐਮ ਨੇ ਕਿਹਾ ਕਿ ਇੱਕ ਪੱਤਰਕਾਰ ਨੇ ਉਨ੍ਹਾਂ ਨੂੰ ਪੁੱਛਿਆ ਕਿ ਤੁਸੀਂ ਆਪਣੇ ਰੁਝੇਵੇਂ ਸਮੇਂ ਵਿਚੋਂ ਆਪਣੇ ਪਰਿਵਾਰ ਨੂੰ ਸਮਾਂ ਕਿਵੇਂ ਦਿੰਦੇ ਹੋ। ਮਾਨ ਨੇ ਕਿਹਾ ਕਿ ਪੂਰਾ ਪੰਜਾਬ ਮੇਰਾ ਪਰਿਵਾਰ ਹੈ, ਇਸ ਲਈ ਕੰਮ ਕਰਦੇ ਹੋਏ ਵੀ ਮੈਂ ਹਮੇਸ਼ਾ ਆਪਣੇ ਪਰਿਵਾਰ ਦੇ ਨਾਲ ਹਾਂ ਅਤੇ ਉਨ੍ਹਾਂ ਨਾਲ ਸਮਾਂ ਬਿਤਾਉਂਦਾ ਹਾਂ।
ਬੀਐਸਐਫ਼ ਦੀ ਗੋਲੀ ’ਚ ਮਾਰੇ ਗਏ ‘ਘੁਸਪੇਠੀਏ’ ਦੀ ਲਾਸ ਦਫ਼ਨਾਉਣ ਨੂੰ ਲੈ ਕੇ ਹੰਗਾਮਾ
ਉਨ੍ਹਾਂ ਕਿਹਾ ਕਿ ਉਨ੍ਹਾਂ 43 ਹਜ਼ਾਰ ਸਰਕਾਰੀ ਨੌਕਰੀਆਂ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਤੋਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ’ਤੇ ਨੌਕਰੀਆਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਸਿਫ਼ਾਰਸ਼ ਨੂੰ ਸਵੀਕਾਰ ਨਹੀਂ ਕਰਦੇ ਭਾਵੇਂ ਉਹ ਉਨ੍ਹਾਂ ਦੇ ਆਪਣੇ ਵਿਧਾਇਕ ਦੀ ਹੀ ਕਿਉਂ ਨਾ ਹੋਵੇ। ਉਨ੍ਹਾਂ ਲੋਕਾਂ ਨੂੰ ਇਸ ਵਾਰ ਇਮਾਨਦਾਰ ਉਮੀਦਵਾਰ ਮੋਹਿੰਦਰ ਭਗਤ ਨੂੰ ਵੋਟ ਪਾਉਣ ਦੀ ਅਪੀਲ ਕੀਤੀ।ਲੋਕਾਂ ਨੂੰ ਸੰਬੋਧਨ ਕਰਦਿਆਂ ’ਆਪ’ ਉਮੀਦਵਾਰ ਮੋਹਿੰਦਰ ਭਗਤ ਨੇ ਇਸ ਜਨ ਸਭਾ ’ਚ ਐਨੀ ਵੱਡੀ ਗਿਣਤੀ ’ਚ ਪਹੁੰਚਣ ’ਤੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕੁਝ ਲੋਕ ਇਹ ਕਹਿ ਰਹੇ ਹਨ ਕਿ ਮਾਨ ਸਰਕਾਰ ਵਿੱਚ ਕੰਮ ਨਹੀਂ ਹੋ ਰਹੇ ਪਰ ਇਹ ਕੋਰਾ ਝੂਠ ਹੈ। ਸੱਚ ਤਾਂ ਇਹ ਹੈ ਕਿ ਮਾਨ ਸਰਕਾਰ ਵਿੱਚ ਕੰਮ ਤਾਂ ਹੋ ਰਹੇ ਹਨ ਪਰ ਕੋਈ ਵੀ ਗੈਰ-ਕਾਨੂੰਨੀ ਜਾਂ ਭ੍ਰਿਸ਼ਟ ਕੰਮ ਨਹੀਂ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪੰਜਾਬ ਵਿੱਚ ਬੇਮਿਸਾਲ ਕੰਮ ਕਰ ਰਹੀ ਹੈ।
Share the post "CM Mann ਨੇ ਜਲੰਧਰ ਪੱਛਮੀ ਵਿਚ ਜਨਤਕ ਰੈਲੀਆਂ ਕਰਕੇ ਵੋਟਰਾਂ ਨੂੰ ਮੋਹਿੰਦਰ ਭਗਤ ਨੂੰ ਵੋਟ ਪਾਉਣ ਦੀ ਕੀਤੀ ਅਪੀਲ"