ਲੁਧਿਆਣਾ, 5 ਜੁਲਾਈ: ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਇੱਥੇ ਸਿਵਲ ਹਸਪਤਾਲ ਨੇੜੇ ਸ਼ਿਵ ਸੈਨਾ ਪੰਜਾਬ ਦੇ ਆਗੂ ਸੰਦੀਪ ਥਾਪਰ ‘ਗੋਰਾ’ ‘ਤੇ ਦਿਨ-ਦਿਹਾੜੇ ਹੋਏ ਵਹਿਸ਼ੀਆਨਾ ਕਾਤਲਾਨਾ ਹਮਲੇ ਦੀ ਨਿਖੇਧੀ ਕੀਤੀ ਹੈ।ਥਾਪਰ ਦੀ ਜਲਦੀ ਸਿਹਤਯਾਬੀ ਦੀ ਅਰਦਾਸ ਕਰਦੇ ਹੋਏ ਵੜਿੰਗ ਨੇ ਸ਼ਰੇਆਮ ਤਲਵਾਰਾਂ ਨਾਲ ਹਮਲਾ ਕਰਨ ਵਾਲੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕੀਤੀ।ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ ਸਰਕਾਰ ਦੀ ਲਾਪਰਵਾਹੀ ਕਾਰਨ ਸ਼ਹਿਰ ’ਚ ਡਰ ਦਾ ਮਾਹੌਲ ਬਣਿਆ ਹੋਇਆ ਹੈ।
ਲੁਧਿਆਣਾ ’ਚ ਸਿਵ ਸੈਨਾ ਆਗੂ ’ਤੇ ਜਾ.ਨ ਲੇਵਾ ਹ+ਮਲਾ, ਹਾਲਾਤ ਗੰਭੀਰ
ਉਸ ਨੇ ਕਿਹਾ, ਅਪਰਾਧੀਆਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਹੈ, ਇੱਥੋੰ ਤੱਕ ਕੇ ਉਸ ਦਾ ਨਿੱਜੀ ਸੁਰੱਖਿਆ ਗਾਰਡ ਵੀ ਉਸ ’ਤੇ ਬੇਰਹਿਮੀ ਨਾਲ ਹਮਲਾ ਦੌਰਾਨ ਇਕ ਪਾਸੇ ਹੋ ਗਿਆ।ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤੀ ਨਾਲ ਨਜਿੱਠਿਆ ਜਾਵੇ ਅਤੇ ਆਸ ਪ੍ਰਗਟਾਈ ਕਿ ਪੁਲਿਸ ਇਨ੍ਹਾਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰੇਗੀ। “ਅਸੀਂ ਆਪਣੇ ਸ਼ਹਿਰ ਨੂੰ ਕਾਨੂੰਨ ਰਹਿਤ ਜੰਗਲਰਾਜ ਵਿੱਚ ਬਦਲਦੇ ਨਹੀਂ ਦੇਖ ਸਕਦੇ”।ਵੜਿੰਗ ਨੇ ਲੋਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਦਾ ਪਾਲਣ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਵਹਿਸ਼ੀ ਅਤੇ ਅਣਮਨੁੱਖੀ ਕਾਰਿਆਂ ਨੂੰ ਮੁਆਫ਼ ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਇਸ ਨੂੰ ਮੁਆਫ਼ ਕੀਤਾ ਜਾਣਾ ਚਾਹੀਦਾ ਹੈ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।
Share the post "ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਿਵ ਸੈਨਾ ਆਗੂ ’ਤੇ ਹੋਏ ਖ਼ਤਰਨਾਕ ਹਮਲੇ ਦੀ ਕੀਤੀ ਨਿਖੇਧੀ"