Punjabi Khabarsaar
ਬਠਿੰਡਾ

ਨਸ਼ਿਆਂ ਵਿਰੁਧ ਮੁਹਿੰਮ: ਡੀਸੀ ਵੱਲੋਂ ਹਰ ਪਿੰਡ ’ਚ ਗ੍ਰਾਮ ਸੁਰੱਖਿਆ ਕਮੇਟੀਆਂ ਬਣਾਉਣ ਦੇ ਹੁਕਮ

ਬਠਿੰਡਾ, 6 ਜੁਲਾਈ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁਧ ਕੀਤੀ ਜਾ ਰਹੀ ਸਖ਼ਤੀ ਦੇ ਦੌਰਾਨ ਹੁਣ ਇਸ ਸਮਾਜਿਕ ਬੁਰਾਈ ਦੇ ਵਿਚ ਲੋਕਾਂ ਨੂੰ ਨਾਲ ਜੋੜਣ ਦੇ ਲਈ ਪਿੰਡ ਪੱਧਰ ’ਤੇ ਗ੍ਰਾਂਮ ਸੁਰੱਖਿਅ ਕਮੇਟੀਆਂ ਬਣਾਉਣ ਦੇ ਹੁਕਮ ਦਿੱਤੇ ਹਨ। ਇਹ ਕਮੇਟੀਆਂ ਜਿੱਥੇ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖੇਗੀ, ਉਥੇ ਨਾਲ ਹੀ ਨਸ਼ਾ ਛੱਡਣ ਵਾਲਿਆਂ ਨਾਲ ਸੰਪਰਕ ਕਰਕੇ ਪ੍ਰਸ਼ਾਸਨ ਦੀ ਮੱਦਦ ਨਾਲ ਪ੍ਰਬੰਧ ਕੀਤੇ ਜਾਣਗੇ। ਜ਼ਿਲ੍ਹ੍ਹਾ ਮੈਜਿਸਟਰੇਟ ਜਸਪ੍ਰੀਤ ਸਿੰਘ ਵੱਲੋਂ ਦੱਸਿਆ ਗਿਆ ਕਿ ਐਸਐਸਪੀ ਵੱਲੋਂ ਧਿਆਨ ਵਿੱਚ ਲਿਆਂਦਾ ਹੈ ਕਿ ਪੁਲਿਸ ਜ਼ਿਲ੍ਹਾ ਬਠਿੰਡਾ ਦੇ ਇਲਾਕੇ ਵਿੱਚ ਆਮ ਲੋਕਾਂ ਅਤੇ ਪੁਲਿਸ ਵਿਚ ਸੁਚੱਜੀ ਭਾਈਚਾਰਕ ਸਾਂਝ ਬਨਾਉਣ ਲਈ, ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਨਾਲ ਆਮ ਪਬਲਿਕ ਦਾ ਸੋਖਾ ਰਾਬਤਾ ਕਾਇਮ ਕਰਨ ਲਈ ਪਿੰਡ ਪੱਧਰ ਤੇ ਗ੍ਰਾਮ ਸੁਰੱਖਿਆ ਕਮੇਟੀਆਂ ਬਣਾਏ ਜਾਣ ਦੀ ਤਜਵੀਜ਼ ਹੈ।

ਰੇਲਵੇ ਪਟੜੀ ’ਤੇ ਖਿੱਲਰੀ ਰੇਲ ਗੱਡੀ, ਇੰਜਨ ਤੇ ਡੱਬੇ ਹੋਏ ਅਲੱਗ-ਅਲੱਗ

ਜਿਸਤੋਂ ਬਾਅਦ ਜਾਰੀ ਹੁਕਮ ਅਨੁਸਾਰ ਇਹ ਕਮੇਟੀਆਂ ਆਮ ਪਬਲਿਕ, ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਨਸ਼ਿਆ ਦੇ ਖਿਲਾਫ ਜਾਗਰੂਕ ਕਰਨ, ਨਸ਼ਿਆ ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਨਸ਼ਾ ਛਡਾਉਣ ਲਈ ਉਤਸ਼ਾਹਤ ਕਰਨ ਅਤੇ ਨਸ਼ਿਆ ਦੇ ਸਮੱਗਲਰਾਂ ਦੀ ਨਕਲੋ ਹਰਕਤ ਬਾਰੇ ਗੁਪਤ ਜਾਣਕਾਰੀ ਨੂੰ ਸਾਂਝਾ ਕਰਨ ਦਾ ਕੰਮ ਕਰਨਗੀਆਂ। ਜ਼ਿਲ੍ਹਾ ਮੈਜਿਸਟਰੇਟ ਨੇ ਸਮੂਹ ਬਲਾਕ ਵਿਕਾਸ ਪੰਚਾਇਤ ਅਫਸਰ ਨੂੰ ਹਦਾਇਤ ਕੀਤੀ ਹੈ ਕਿ ਉਹ ਸਬੰਧਤ ਮੁੱਖ ਅਫਸਰ ਥਾਣਾ ਨਾਲ ਰਾਬਤਾ ਕਾਇਮ ਕਰਕੇ ਪਿੰਡ ਪੱਧਰ ਤੇ ਗ੍ਰਾਮ ਸੁਰੱਖਿਆ ਕਮੇਟੀ ਦੇ ਮੈਂਬਰ ਚੁਣ ਕੇ ਲਿਸਟ ਤਿਆਰ ਕਰਕੇ ਸਬੰਧਤ ਉਪ ਮੰਡਲ ਮੈਜਿਸਟਰੇਟ ਅਤੇ ਹਲਕਾ ਡੀ.ਐਸ.ਪੀ. ਨਾਲ ਮਿਲ ਕੇ ਫਾਈਨਲ ਲਿਸਟ ਤਿਆਰ ਕਰਕੇ ਪ੍ਰਵਾਨਗੀ ਹਿਤ ਭੇਜਣ ਤੇ ਪ੍ਰਵਾਨਗੀ ਉਪਰੰਤ ਗ੍ਰਾਮ ਸੁਰੱਖਿਆ ਕਮੇਟੀ ਸਬੰਧੀ ਹੁਕਮ ਜਾਰੀ ਕੀਤੇ ਜਾ ਸਕਣ।

ਮੰਦਭਾਗੀ ਖ਼ਬਰ: ਬਿਜਲੀ ਸਪਲਾਈ ‘ਚ ਫਾਲਟ ਦੂਰ ਕਰਦੇ ਮੁਲਾਜ਼ਮ ਦੀ ਹੋਈ ਮੌਤ 

ਜ਼ਿਲ੍ਹਾ ਮੈਜਿਸਟਰੇਟ ਮੁਤਾਬਕ ਜ਼ਿਲ੍ਹੇ ਅਧੀਨ ਆਉਂਦੇ ਸਮੂਹ ਪੁਲਿਸ ਵਿਭਾਗ ਦੇ ਅਧਿਕਾਰੀ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਸਾਂਝੇ ਤੌਰ ’ਤੇ ਪਿੰਡ ਦੇ ਵਿੱਚ ਇਹੋ ਜਿਹੇ ਵਿਅਕਤੀ ਦੀ ਪਹਿਚਾਣ ਕਰਨਗੇ ਜੋ ਕਿ ਨਸ਼ਿਆ ਦੀ ਰੋਕਥਾਮ ਦੇ ਵਿੱਚ ਸਬ ਡਵੀਜਨ ਪੱਧਰ ਤੇ ਗਠਿਤ ਕਮੇਟੀ ਨੂੰ ਮਦਦ ਕਰ ਸਕਣ ਅਤੇ ਉਨ੍ਹਾਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੰਮ ਕਰਨਗੇ। ਇਨ੍ਹਾਂ ਵਿਅਕਤੀਆਂ ਕੋਲ ਆਪਣੇ ਨਿੱਜੀ ਪੱਧਰ ਤੇ ਬਿਨ੍ਹਾਂ ਕਿਸੇ ਸਰਕਾਰੀ ਅਦਾਰੇ ਤੇ ਕਾਰਵਾਈ ਕਰਨ ਦੇ ਅਖਤਿਆਰ/ਅਧਿਕਾਰ ਨਹੀਂ ਹੋਣਗੇ। ਇਸ ਤੋਂ ਇਲਾਵਾ ਇਹ ਅਧਿਕਾਰੀ ਮਹੀਨੇ ਵਿੱਚ ਦੋ ਵਾਰ ਮੀਟਿੰਗਾਂ ਕਰਕੇ ਕੀਤੀ ਗਈ ਕਾਰਵਾਈ ਸਬੰਧੀ ਰਿਪੋਰਟ ਭੇਜਣ ਦੇ ਪਾਬੰਦ ਹੋਣਗੇ।

 

Related posts

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਪੰਜਾਬ ਸਰਕਾਰ ਵਿਰੁਧ ਹੱਲਾ ਬੋਲ ਮੁਹਿੰਮ ਦਾ ਐਲਾਨ

punjabusernewssite

ਪਾਸਪੋਰਟ ਬਣਾਉਣ ’ਚ ਦੇਰੀ ਦੇ ਵਿਰੁਧ ਖਪਤਕਾਰ ਫ਼ੋਰਮ ਵਲੋਂ ਅੰਮ੍ਰਿਤਸਰ ਦੇ ਪਾਸਪੋਰਟ ਦਫਤਰ ਨੂੰ 5000 ਦਾ ਕੀਤਾ ਜੁਰਮਾਨਾ

punjabusernewssite

ਸਾਰੰਗਪ੍ਰੀਤ ਔਜਲਾ ਨੇ ਸੰਭਾਲਿਆ ਐੱਸਡੀਐਮ ਤਲਵੰਡੀ ਸਾਬੋ ਦਾ ਚਾਰਜ

punjabusernewssite