ਚੰਡੀਗੜ, 6 ਜੁਲਾਈ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁੱਖ ਬੁਲਾਰੇ ਅਰਸ਼ਪ੍ਰੀਤ ਸਿੰਘ ਖਡਿਆਲ ਨੇ ਅੱਜ ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਕਰਦਿਆਂ ਸੂਬੇ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ’ਤੇ ਡੂੰਘੀ ਚਿੰਤਾ ਪ੍ਰਗਟਾਈ। ਉਨ੍ਹਾਂ ਨੇ ਹਾਲ ਹੀ ਦੀਆਂ ਕਈ ਘਟਨਾਵਾਂ ਨੂੰ ਉਜਾਗਰ ਕੀਤਾ ਜਿਨ੍ਹਾਂ ਨੇ ਪੰਜਾਬ ਦੇ ਨਾਗਰਿਕਾਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ ਅਤੇ ਉਨ੍ਹਾਂ ਦੀ ਸੁਰੱਖਿਆ ’ਤੇ ਸਵਾਲ ਖੜ੍ਹੇ ਕੀਤੇ ਹਨ। ਲੁਧਿਆਣਾ ਵਿੱਚ ਦਿਨ-ਦਿਹਾੜੇ ਸ਼ਿਵ ਸੈਨਾ ਆਗੂ ’ਤੇ ਹੋਇਆ ਹਮਲਾ ਹੈਰਾਨ ਕਰਨ ਵਾਲਾ ਹੈ ਜੋ ਪੂਰੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਿਆਨ ਕਰਦਾ ਹੈ।ਖਡਿਆਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਦੀ ਮੰਗ ਕੀਤੀ। ‘‘ਪੰਜਾਬ ਦਾ ਸ਼ਾਸਨ ਚਲਾਉਣ ਅਤੇ ਇਸ ਦੀ ਬਿਹਤਰੀ ਲਈ ਕੰਮ ਕਰਨ ਦੀ ਬਜਾਏ, ਭਗਵੰਤ ਮਾਨ ਜਲੰਧਰ ਪੱਛਮੀ ਦੀਆਂ ਆ ਰਹੀਆਂ ਉਪ ਚੋਣਾਂ ਕਾਰਨ ਜਲੰਧਰ ਵਿੱਚ ਹੀ ਰਹਿ ਰਹੇ ਹਨ।
ਬਠਿੰਡਾ ਪੁਲਿਸ ਨੇ ਇੱਕ ਹਫਤੇ ਵਿੱਚ 21 ਮੁਕੱਦਮੇ ਦਰਜ਼ ਕਰਕੇ 35 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ:ਐਸਐਸਪੀ
ਉਨ੍ਹਾਂ ਕਿਹਾ ਮੈਂ ਪੁੱਛਣਾ ਚਾਹੁੰਦਾ ਹਾਂ ਕਿ ਕੀ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਹਨ ਜਾਂ ਸਿਰਫ ਜਲੰਧਰ ਦੇ ਨੁਮਾਇੰਦੇ ਹਨ?’’ ਖਡਿਆਲ ਨੇ ਨਿਵੇਸ਼, ਉਦਯੋਗ ਅਤੇ ਬੁਨਿਆਦੀ ਢਾਂਚੇ ਦੀ ਘਾਟ ਦਾ ਜ਼ਿਕਰ ਕਰਦਿਆਂ ਪੰਜਾਬ ਦੀ ਮੌਜੂਦਾ ਸਥਿਤੀ ਦੀ ਭਿਆਨਕ ਤਸਵੀਰ ਪੇਸ਼ ਕੀਤੀ। ਉਨ੍ਹਾਂ ਨੇ ਰੁਜ਼ਗਾਰ ਵਿੱਚ ਆਈ ਗਿਰਾਵਟ ਲਈ ਆਮ ਆਦਮੀ ਪਾਰਟੀ ਨੂੰ ਜਿੰਮੇਵਾਰ ਠਹਿਰਾਇਆ। ਉਨ੍ਹਾਂ ਨੇ ਬਰੇਨ ਡਰੇਨ ਦੇ ਅਹਿਮ ਮੁੱਦੇ ਨੂੰ ਵੀ ਸੰਬੋਧਿਤ ਕੀਤਾ, ਜਿੱਥੇ ਪੰਜਾਬ ਦੇ ਨੌਜਵਾਨ ਰੁਜ਼ਗਾਰ ਦੇ ਮੌਕੇ ਦੀ ਘਾਟ ਕਾਰਨ ਸੂਬੇ ਵਿੱਚ ਰਹਿਣ ਨਾਲੋਂ ਵਿਦੇਸ਼ ਜਾਣ ਨੂੰ ਤਰਜੀਹ ਦਿੰਦੇ ਹਨ। ਖਡਿਆਲ ਨੇ ਨਸ਼ਾਖੋਰੀ ਲਈ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਠਹਿਰਾ ਕੇ ’ਆਪ’ ਸਰਕਾਰ ਦੀ ਆਲੋਚਨਾ ਕੀਤੀ। ਖਡਿਆਲ ਨੇ ਦੱਸਿਆ ਕਿ ’ਆਪ’ ਨੇਤਾਵਾਂ ਨੂੰ ਸੁਰੱਖਿਆ ਮਿਲਦੀ ਰਹਿੰਦੀ ਹੈ ਜਦੋਂ ਕਿ ਅਸਲ ਖਤਰਿਆਂ ਦਾ ਸਾਹਮਣਾ ਕਰਨ ਵਾਲਿਆਂ ਨੂੰ ਨਜ਼ਰਅੰਦਾਜ਼ ਕੀਤਾ ਜਾਂਦਾ ਹੈ।
Share the post "ਪੰਜਾਬ ਕਾਂਗਰਸ ਦੇ ਬੁਲਾਰੇ ਐਡਵੋਕੇਟ ਖਡਿਆਲ ਨੇ ਪੰਜਾਬ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਉਠਾਏ ਸਵਾਲ"