Monday, April 20, 2026
spot_img
spot_img

ਰਾਜਾ ਵੜਿੰਗ ਦੀ ਅਗਵਾਈ ਹੇਠ ਜਲੰਧਰ ਪੱਛਮੀ ਤੋਂ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਦੇ ਸਮਰਥਨ ’ਚ ਕੱਢਿਆ ਵਿਸ਼ਾਲ ਰੋਡ ਸ਼ੋਅ

Date:

spot_img

ਜਲੰਧਰ, 7 ਜੁਲਾਈ: ਆਗਾਮੀ 10 ਜੁਲਾਈ ਨੂੰ ਹੋਣ ਜਾ ਰਹੀ ਉਪ ਚੋਣ ਲਈ ਚੋਣ ਮੈਦਾਨ ਵਿਚ ਡਟੀ ਪੰਜਾਬ ਕਾਂਗਰਸ ਦੀ ਉਮੀਦਵਾਰ ਸੁਰਿੰਦਰ ਕੌਰ ਦੇ ਸਮਰਥਨ ਵਿੱਚ ਅੱਜ ਜਲੰਧਰ ਪੱਛਮੀ ਵਿੱਚ ਇੱਕ ਵਿਸ਼ਾਲ ਰੋਡ ਸ਼ੋਅ ਕੱਢਿਆ ਗਿਆ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕੱਢੇ ਗਏ ਇਸ ਵਿਸ਼ਾਲ ਰੋਡ ਸ਼ੋਅ ਵਿਚ ਲੋਕਾਂ ਦਾ ਵੱਡਾ ਸਮਰਥਨ ਮਿਲਿਆ । ਇਸ ਮੌਕੇ ਉਤਸ਼ਾਹੀ ਭੀੜ ਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ, “ਸੁਰਿੰਦਰ ਕੌਰ ਅਤੇ ਉਨ੍ਹਾਂ ਦੀ ਸਾਲਾਂ ਤੋਂ ਕੀਤੀ ਮਿਹਨਤ ਦਾ ਫਲ ਚੋਣਾਂ ਵਿੱਚ ਸ਼ਾਨਦਾਰ ਜਿੱਤ ਨਾਲ ਪੰਜਾਬ ਦੇ ਲੋਕਾਂ ਨੂੰ ਮਿਲੇਗਾ।

ਭਾਈ ਅੰਮ੍ਰਿਤਪਾਲ ਸਿੰਘ ਦੇ ਪ੍ਰਵਾਰ ਨੇ ਕੀਤੀ ਜਥੇਦਾਰ ਹਰਪ੍ਰੀਤ ਸਿੰਘ ਨਾਲ ਮੀਟਿੰਗ

ਲੋਕਾਂ ਨੇ ਪਹਿਲਾਂ ਹੀ ਲੋਕ ਸਭਾ ਚੋਣਾਂ ਵਿਚ ਕਾਂਗਰਸ ਦੇ ਹੱਕ ‘ਚ ਜੋ ਫਤਵਾ ਦਿੱਤਾ ਹੈ ਜਲਦੀ ਹੀ ਉਹੀ ਨਤੀਜਾ ਜਲੰਧਰ ਪੱਛਮੀ ਦੀਆਂ ਚੋਣਾਂ ਵਿਚ ਆਉਣ ਵਾਲਾ ਹੈ, ਲੋਕ ਪੰਜਾਬ ਅਤੇ ਇਸ ਦੇ ਵਿਕਾਸ ਅਤੇ ਖੁਸ਼ਹਾਲੀ ਲਈ ਵੋਟ ਪਾਉਣਗੇ ਅਤੇ ਉਹ ਸੁਰਿੰਦਰ ਕੌਰ ਜੀ ਨੂੰ ਵੋਟ ਪਾਉਣਗੇ।’’ ਇਸ ਮੌਕੇ ਆਪਣੇ ਭਾਸ਼ਣ ਵਿਚ ਪਾਰਟੀ ਉਮੀਦਵਾਰ ਸੁਰਿੰਦਰ ਕੌਰ ਨੇ ਹਲਕੇ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਪਹਿਲਾਂ ਦੀ ਤਰ੍ਹਾਂ ਹਮੇਸ਼ਾ ਜਲੰਧਰ ਪੱਛਮੀ ਦੇ ਲੋਕਾਂ ਲਈ ਡਟ ਕੇ ਖੜ੍ਹੀ ਰਹਾਂਗੀ। ਇਸ ਰੋਡ ਸੋਅ ਵਿਚ ਵੱਡੀ ਗਿਣਤੀ ਵਿਚ ਕਾਂਗਰਸ ਦੇ ਸੀਨੀਅਰ ਆਗੂ ਤੇ ਵਲੰਟੀਅਰ ਮੌਜੂਦ ਰਹੇ।

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

Haryana में 8,200 करोड़ की बकाया वसूली के लिए तेज होगा अभियान-अनिल विज

👉बिजली चोरी पर कड़ा शिकंजा, बिजली चोरी वाले उपभोक्ताओं...

ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

👉ਗ੍ਰਿਫ਼ਤਾਰ ਮੁਲਜ਼ਮਾਂ ਵਿੱਚੋਂ ਇੱਕ ਵਿਅਕਤੀ 2025 ਦੇ ਅਬੋਹਰ ਸਥਿਤ...

ਡਿਪਟੀ ਕਮਿਸ਼ਨਰ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ

👉ਬਾਜ਼ਾਰਾਂ ਚ ਟ੍ਰੈਫਿਕ, ਸੜਕਾਂ, ਪਾਰਕਿੰਗ ਸਬੰਧੀ ਸਮੱਸਿਆਵਾਂ ਤਰਜੀਹ 'ਤੇ...