ਬਠਿੰਡਾ, 7 ਜੁਲਾਈ: ਸ਼੍ਰੋਮਣੀ ਅਕਾਲੀ ਦਲ ਦੀ ਜਿਲਾ ਜਥੇਬੰਦੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੱਕ ਵਿਚ ਡਟ ਗਈ ਹੈ। ਪਿਛਲੇ ਕੁੱਝ ਦਿਨਾਂ ਤੋਂ ਪਾਰਟੀ ਅੰਦਰ ਪੈਦਾ ਹੋਈ ਫੁੱਟ ਦੇ ਚੱਲਦਿਆਂ ਕੁੱਝ ਵੱਡੇ ਆਗੂਆਂ ਵੱਲੋਂ ਸੁਖਬੀਰ ਸਿੰਘ ਬਾਦਲ ਤੋਂ ਮੰਗੇ ਜਾ ਰਹੇ ਅਸਤੀਫ਼ੇ ਦੇ ਵਿਰੋਧ ’ਚ ਖੜਦਿਆਂ ਬਠਿੰਡਾ ਦੇ ਅਕਾਲੀ ਆਗੂਆਂ ਨੇ ਇਸਨੂੰ ਇੱਕ ਵੱਡੀ ਸ਼ਾਜਸ ਕਰਾਰ ਦਿੱਤਾ ਹੈ। ਐਤਵਾਰ ਨੂੰ ਸਥਾਨਕ ਮੁੱਖ ਦਫਤਰ ਵਿਖੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋ ਅਤੇ ਬਲਕਾਰ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਜਥੇਬੰਦੀ ਦੀ ਹੋਈ ਮੀਟਿੰਗ ਵਿਚ ਜ਼ਿਲ੍ਹੇ ਅਧੀਨ ਪੈਂਦੇ ਸਮੂਹ ਹਲਕਾ ਇੰਚਾਰਜ, ਸ਼੍ਰੋਮਣੀ ਕਮੇਟੀ ਮੈਂਬਰ, ਸਰਕਲ ਪ੍ਰਧਾਨ, ਯੂਥ ਵਿੰਗ ਦੇ ਪ੍ਰਧਾਨ ਅਤੇ ਵੱਡੀ ਗਿਣਤੀ ਵਿੱਚ ਵਰਕਰ ਇਕੱਠੇ ਹੋਏ।
ਜਾਖ਼ੜ ਤੋਂ ਬਾਅਦ ਰਾਜਪਾਲ ਨੇ ਲੁਧਿਆਣਾ ’ਚ ਦਾਖ਼ਲ ਸਿਵ ਸੈਨਾ ਆਗੂ ਦਾ ਪੁੱਛਿਆ ਹਾਲਚਾਲ
ਇੰਨ੍ਹਾਂ ਆਗੂਆਂ ਨੇ ਸਰਬ ਸੰਮਤੀ ਨਾਲ ਮਤਾ ਪਾਸ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਚ ਵਿਸ਼ਵਾਸ ਪ੍ਰਗਟਾਇਆ। ਇਸ ਮੌਕੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋ ਨੇ ਬਾਗੀਆਂ ਨੂੰ ਸਲਾਹ ਦਿੱਤੀ ਕਿ ਜੇਕਰ ਉਹਨਾਂ ਦੇ ਮਨ ਵਿੱਚ ਪਾਰਟੀ ਨੂੰ ਇੱਕਜੁੱਟ ਕਰਨ ਅਤੇ ਮਜਬੂਤ ਕਰਨ ਲਈ ਕੋਈ ਸੁਝਾਅ ਹਨ ਤਾਂ ਉਹ ਪਾਰਟੀ ਪਲੇਟਫਾਰਮ ਤੇ ਇਕੱਠੇ ਹੋ ਕੇ ਕਰਨ ਨਾ ਕਿ ਜਨਤਕ ਤੌਰ ’ਤੇ ਪਾਰਟੀ ਜਾਂ ਪੰਥ ਤੇ ਪੰਜਾਬ ਨੂੰ ਨੁਕਸਾਨ ਪਹੁੰਚਾਉਣ ਦੀਆਂ ਗੱਲਾਂ ਕਰਨ। ਉਹਨਾਂ ਕਿਹਾ ਕਿ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਵਿੱਚ ਸਰਕਾਰਾਂ ਬਣੀਆਂ ਉਸ ਵੇਲੇ ਉਹਨਾਂ ਬਗਾਵਤੀ ਲੀਡਰਾਂ ਨੇ ਕੈਬਨਿਟ ਵਜ਼ੀਰੀਆਂ ਦਾ ਆਨੰਦ ਮਾਣਿਆ ਤਾਂ ਫਿਰ ਹੁਣ ਸਵਾਲ ਖੜੇ ਕਰਨੇ ਵਾਜਿਬ ਨਹੀਂ।
ਭਾਈ ਅੰਮ੍ਰਿਤਪਾਲ ਸਿੰਘ ਦੇ ਪ੍ਰਵਾਰ ਨੇ ਕੀਤੀ ਜਥੇਦਾਰ ਹਰਪ੍ਰੀਤ ਸਿੰਘ ਨਾਲ ਮੀਟਿੰਗ
ਉਹਨਾਂ ਕਿਹਾ ਕਿ ਬਾਗੀਆਂ ਦੇ ਪਿੱਛੇ ਵੱਡੀਆਂ ਸਰਕਾਰਾਂ ਦੀ ਸਾਜਿਸ਼ ਹੈ ਜਿਸ ਨੂੰ ਮੁੱਖ ਤੌਰ ਤੇ ਧਿਆਨ ਵਿੱਚ ਰੱਖਿਆ ਜਾ ਰਿਹਾ ਹੈ। ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਮੇਸ਼ਾ ਹੀ ਪਾਰਟੀ ਨੂੰ ਮਜਬੂਤ ਬਣਾਉਣ ਲਈ ਕੰਮ ਕੀਤਾ ਹੈ। ਇਸ ਮੌਕੇ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ, ਰਵੀਪ੍ਰੀਤ ਸਿੰਘ ਤਲਵੰਡੀ ਸਾਬੋ, ਇਕਬਾਲ ਸਿੰਘ ਬਬਲੀ ਢਿੱਲੋ ਬਠਿੰਡਾ, ਹਰਿੰਦਰ ਸਿੰਘ ਮਹਿਰਾਜ ਰਾਮਪੁਰਾ ਫੂਲ, ਸ਼੍ਰੋਮਣੀ ਕਮੇਟੀ ਮੈਂਬਰ ਮੋਹਨ ਸਿੰਘ ਬੰਗੀ, ਮੇਜਰ ਸਿੰਘ ਢਿੱਲੋ ,ਸਤਨਾਮ ਸਿੰਘ, ਬੀਬੀ ਦਵਿੰਦਰ ਕੌਰ, ਜਗਸੀਰ ਸਿੰਘ ਜੱਗਾ ਕਲਿਆਣ , ਮੋਹਿਤ ਗੁਪਤਾ, ਬਲਜੀਤ ਸਿੰਘ ਬੀੜ ਬਹਿਮਨ, ਜਗਸੀਰ ਸਿੰਘ ਜੱਗਾ ਕਲਿਆਣ, ਚਮਕੌਰ ਸਿੰਘ ਮਾਨ , ਗਰਦੌਰ ਸਿੰਘ, ਗੁਰਲਾਭ ਸਿੰਘ ਢੇਲਵਾਂ, ਮਾਨ ਸਿੰਘ ਗੁਰੂ ਸਮੇਤ ਸਮੁੱਚੀ ਲੀਡਰਸ਼ਿਪ ਮੌਜੂਦ ਰਹੀ।
Share the post "ਬਠਿੰਡਾ ’ਚ ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲਾ ਜਥੇਬੰਦੀ ਸੁਖਬੀਰ ਸਿੰਘ ਬਾਦਲ ਦੇ ਹੱਕ ਵਿਚ ਡਟੀ"