ਅਬੋਹਰ ਵਿੱਚ ਭਰਾ ਦਾ ਕਤਲ ਕਰਨ ਵਾਲਾ ਪੁਲਿਸ ਵੱਲੋਂ ਇੱਕ ਘੰਟੇ ਵਿੱਚ ਹੀ ਕਾਬੂ

Date:

spot_img

ਫਾਜਲਿਕਾ, 8 ਜੁਲਾਈ: ਐਸ.ਐਸ.ਪੀ ਡਾ. ਪ੍ਰਗਿਆ ਜੈਨ ਦੀ ਅਗਵਾਈ ਹੇਠ ਡੀ.ਐਸ.ਪੀ ਅਬੋਹਰ ਸ਼ਹਿਰੀ ਅਰੁਣ ਮੁੰਡਨ ਦੀ ਨਿਗਰਾਨੀ ਹੇਠ ਇੰਸਪੈਕਟਰ ਪ੍ਰੋਮਿਲਾ ਰਾਣੀ ਵੱਲੋਂ ਅਬੋਹਰ ਵਿੱਚ ਇੱਕ ਭਰਾ ਵੱਲੋਂ ਦੂਸਰੇ ਭਰਾ ਦਾ ਕਤਲ ਕਰਨ ਦੇ ਮਾਮਲੇ ਵਿੱਚ ਮੁਜ਼ਰਮ ਨੂੰ ਇੱਕ ਘੰਟੇ ਦੇ ਅੰਦਰ ਅੰਦਰ ਕਾਬੂ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਫਾਜ਼ਿਲਕਾ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਅੱਜ ਅਬੋਹਰ ਦੇ ਥਾਣਾ ਸਿਟੀ 2 ਅਧੀਨ ਪੈਂਦੀ ਮੈਟਰੋ ਕਲੋਨੀ ਕੰਧ ਵਾਲਾ ਰੋਡ ਅਬੋਹਰ ਵਿੱਚ ਇੱਕ ਕਤਲ ਦੀ ਵਾਰਦਾਤ ਹੋਈ ਸੀ,

ਪੁਲਿਸ ਹਿਰਾਸਤ ਤੋਂ ਭੱਜਣ ਦੀ ਕੋਸ਼ਿਸ਼ ’ਚ ਬੱਬਰ ਖ਼ਾਲਸਾ ਦਾ ਕਾਰਕੁੰਨ ਪੁਲਿਸ ਗੋਲੀਬਾਰੀ ਵਿੱਚ ਹੋਇਆ ਫੱਟੜ

ਜਿਸਦੇ ਵਿਚ ਘਰੇਲੂ ਝਗੜੇ ਦੇ ਚੱਲਦੇ ਸੁਰਿੰਦਰ ਪਾਲ ਨਾਮ ਦੇ ਵਿਅਕਤੀ ਵੱਲੋਂ ਆਪਣੇ ਭਰਾ ਪੰਕਜ ਪਾਲ ਦਾ ਕਤਲ ਕਰ ਦਿੱਤਾ ਸੀ। ਜਿਸਤੇ ਪੁਲਿਸ ਵੱਲੋਂ ਤੁਰੰਤ ਐਕਸ਼ਨ ਲੈਂਦੇ ਹੋਏ ਇੱਕ ਘੰਟੇ ਦੇ ਅੰਦਰ ਅੰਦਰ ਹੀ ਇਸ ਕਤਲ ਦੇ ਕੇਸ ਨੂੰ ਟਰੇਸ ਕਰਕੇ ਕਥਿਤ ਦੋਸ਼ੀ ਸੁਰਿੰਦਰ ਪਾਲ ਨੂੰ ਰਾਊਂਡਅਪ ਕਰ ਲਿਆ ਗਿਆ ਹੈ। ਮੁੱਢਲੀ ਤਫਤੀਸ਼ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਦੋਨੋ ਭਰਾਵਾ ਦਾ ਆਪਸ ਵਿੱਚ ਘਰੇਲੂ ਝਗੜੇ ਸੀ ਅਤੇ ਦੋਸ਼ੀ ਨੇ ਆਪਣੇ ਭਰਾ ਤੇ ਪੇਚਕਸ ਨਾਲ ਵਾਰ ਕੀਤਾ, ਜਿਸਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਸੀ, ਦੌਰਾਨੇ ਇਲਾਜ ਉਸਦੀ ਮੌਤ ਹੋ ਗਈ। ਦੋਸ਼ੀ ਦੇ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

 

LEAVE A REPLY

Please enter your comment!
Please enter your name here

spot_img

Share post:

Popular

More like this
Related

CM Bhagwant Singh Mann ਦੇ ਹੱਕ ਵਿਚ ਆਈ ਇਹ ਵੱਡੀ ਨਿਹੰਗ ਜਥੇਬੰਦੀ; ਦੇਖੋ ਵੀਡੀਓ

Phagwara News: CM Bhagwant Singh Mann; ਕਥਿਤ ਫਰਜ਼ੀ ਵੀਡੀਓ...

ਮੇਅਰ ਮਹਿਤਾ ਵੱਲੋਂ ਗ੍ਰੀਨ ਸਿਟੀ ਰੋਡ ’ਤੇ ਨਵੀਆਂ ਸਟ੍ਰੀਟ ਲਾਈਟਾਂ ਦਾ ਉਦਘਾਟਨ

Bathinda News :ਵਾਰਡ ਨੰਬਰ 4 ਵਿੱਚ ਸਥਿਤ ਗ੍ਰੀਨ ਸਿਟੀ...

पीएमडीए सीईओ ने पंचकूला में इंफ्रास्ट्रक्चर प्रोजेक्ट का किया ग्राउंड इंस्पेक्शन

👉शहर की सुंदरता और सुविधाओं पर पीएमडीए का विशेष...

BJP Chandigarh ਪ੍ਰਧਾਨ ਦੇ ਬਿਆਨ ਖਿਲਾਫ ਸੜਕਾਂ ‘ਤੇ ਉੱਤਰੀ ਬਠਿੰਡਾ ਕਾਂਗਰਸ

👉ਭਾਜਪਾ ਦੀ ਪੰਜਾਬ ਵਿਰੋਧੀ ਸੋਚ ਹੋਈ ਜਨਤਕ, ਚੰਡੀਗੜ੍ਹ ਦੇ...