ਪੰਜਾਬ ਕਾਂਗਰਸ ਵੱਲੋਂ ਬੀਬੀ ਸੁਰਿੰਦਰ ਕੌਰ ਦੇ ਸਮਰਥਨ ਵਿੱਚ ਫਲੈਗ ਮਾਰਚ ਨਾਲ ਚੋਣ ਮੁਹਿੰਮ ਦੀ ਕੀਤੀ ਸਮਾਪਤੀ

Date:

spot_img

ਜਲੰਧਰ, 8 ਜੁਲਾਈ: ਪੰਜਾਬ ਕਾਂਗਰਸ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਆਪਣੀ ਚੋਣ ਮੁਹਿੰਮ ਦੀ ਸਮਾਪਤੀ ਕਾਂਗਰਸ ਉਮੀਦਵਾਰ ਬੀਬੀ ਸੁਰਿੰਦਰ ਕੌਰ ਦੇ ਹੱਕ ਵਿੱਚ ਜ਼ਬਰਦਸਤ ਹਮਾਇਤ ਦਾ ਪ੍ਰਦਰਸ਼ਨ ਕਰਦੇ ਹੋਏ ਜੋਸ਼ੀਲੇ ਫਲੈਗ ਮਾਰਚ ਨਾਲ ਕੀਤੀ। ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸਮਰਥਕਾਂ ਨੇ ਆਪਣੇ ਹਲਕੇ ਦੀ ਬਿਹਤਰੀ ਲਈ ਬੀਬੀ ਸੁਰਿੰਦਰ ਕੌਰ ਦੀ ਵਚਨਬੱਧਤਾ ਵਿੱਚ ਆਪਣੀ ਇਕਮੁੱਠਤਾ ਅਤੇ ਵਿਸ਼ਵਾਸ ਦਾ ਸਬੂਤ ਦਿੰਦੇ ਹੋਏ ਜਲੰਧਰ ਪੱਛਮੀ ਦੀਆਂ ਸੜਕਾਂ ’ਤੇ ਕਤਾਰਾਂ ਲਗਾਈਆਂ।

ਚੋਣ ਪ੍ਰਚਾਰ ਦੇ ਆਖ਼ਰੀ ਦਿਨ ਬੀਬੀ ਸੁਰਿੰਦਰ ਕੌਰ ਦੇ ਸਮਰਥਨ ’ਚ ਪੰਜਾਬ ਕਾਂਗਰਸ ਦੇ ਆਗੂਆਂ ਨੇ ਮਾਰਿਆਂ ਹੰਭਲਾ

ਫਲੈਗ ਮਾਰਚ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਮੌਜੂਦ ਸਨ। ਲੋਕਾਂ ਨੂੰ ਸੰਬੋਧਨ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਵੋਟਰਾਂ ਨੇ ਪਹਿਲਾਂ ਹੀ ਆਪਣਾ ਨੁਮਾਇੰਦਾ ਚੁਣ ਲਿਆ ਹੈ।ਉਹ ਜਾਣਦੇ ਹਨ ਕਿ ਸੁਰਿੰਦਰ ਕੌਰ ਹੀ ਇੱਕ ਅਜਿਹੀ ਸ਼ਖ਼ਸੀਅਤ ਹਨ ਜੋ ਜਲੰਧਰ ਪੱਛਮੀ ਦੇ ਲੋਕਾਂ ਦੇ ਸਰੋਕਾਰਾਂ ਲਈ ਆਵਾਜ਼ ਬਣ ਸਕਦੇ ਹਨ ਅਤੇ ਇਸ ਕੰਮ ਨੂੰ ਯਕੀਨੀ ਬਣਾਉਣ ਲਈ ਇਸ ਮੁਹਿੰਮ ਦੌਰਾਨ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਬਾਹਰ ਦਾ ਦਰਵਾਜ਼ਾ ਦਿਖਾਉਣ ਦੀ ਅਪੀਲ ਕੀਤੀ।

ਪ੍ਰਧਾਨ ਦੇ ਸਰਗਰਮ ਸਿਆਸਤ ’ਚ ਕੁੱਦਣ ਤੋਂ ਬਾਅਦ ਆਂਗਨਵਾੜੀ ਮੁਲਾਜਮ ਯੂਨੀਅਨ ਦੋਫ਼ਾੜ ਹੋਣ ਕਿਨਾਰੇ!

ਬੀਬੀ ਸੁਰਿੰਦਰ ਕੌਰ ਨੇ ਵੀ ਸਮਰਥਕਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਮੈਂ ਜਲੰਧਰ ਦੇ ਲੋਕਾਂ ਵੱਲੋਂ ਇੰਨੇ ਪਿਆਰ ਅਤੇ ਸਨੇਹ ਲਈ ਧੰਨਵਾਦੀ ਹਾਂ। ਮੈਂ ਹਾਜ਼ਰ ਹਰ ਇੱਕ ਨੂੰ ਵਿਸ਼ਵਾਸ ਦਿਵਾਉਂਦੀ ਹਾਂ ਕਿ ਮੈਂ ਵਿਧਾਨ ਸਭਾ ਵਿੱਚ ਉਨ੍ਹਾਂ ਦੇ ਮਸਲਿਆਂ ਨੂੰ ਉਠਾਵਾਂਗੀ ਅਤੇ ਇਸ ਗੱਲ ਨੂੰ ਯਕੀਨੀ ਬਣਾਵਾਂਗੀ ਕਿ ਹਲਕੇ ਦੀ ਬਿਹਤਰੀ ਲਈ ਕੰਮ ਕੀਤਾ ਜਾ ਰਿਹਾ ਹੈ, ਆਮ ਆਦਮੀ ਪਾਰਟੀ ਅਤੇ ਭਾਜਪਾ ਨੇ ਰਾਜਨੀਤੀ ਦਾ ਮਜ਼ਾਕ ਬਣਾਇਆ ਹੈ, ਅਤੇ ਇਹ ਲੋਕਾਂ ਲਈ ਅਸਲ ਤੌਰ ‘ਤੇ ਕੰਮ ਕਰਨ ਦਾ ਸਮਾਂ ਹੈ।

 

LEAVE A REPLY

Please enter your comment!
Please enter your name here

spot_img

Share post:

Popular

More like this
Related

पीएम किसान की 23वीं किस्त जारी, हरियाणा के 15.95 लाख किसानों को मिले 319.13 करोड़ रुपये

👉प्रधानमंत्री नरेंद्र मोदी के नेतृत्व में कृषि क्षेत्र में...

“ਸ਼੍ਰੀ ਸ਼ਿਵ ਮਹਾਪੁਰਾਣ ਕਥਾ” ਦੇ ਤੀਜੇ ਦਿਨ ਉਮੜਿਆ ਸ਼ਰਧਾ ਦਾ ਸੈਲਾਬ

👉ਭਗਵਾਨ ਭੋਲੇਨਾਥ ਦੀ ਕਿਰਪਾ ਮਹਿਤਾ ਪਰਿਵਾਰ ਉੱਤੇ ਹਮੇਸ਼ਾ ਬਣੀ...