Punjabi Khabarsaar
ਲੁਧਿਆਣਾ

ਵਿਜੀਲੈਂਸ ਵੱਲੋਂ ਛੋਟਾ ਥਾਣੇਦਾਰ ਤੇ ਪਟਵਾਰੀ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ

ਲੁਧਿਆਣਾ, 8 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸਟਾਚਾਰ ਵਿਰੁਧ ਵਿੱਢੀ ਮੁਹਿੰਮ ਤਹਿਤ ਪਿਛਲੇ ਦਿਨੀਂ ਇੱਕ ਹੋਟਲ ਮਾਲਕ ਤੋਂ 2,70,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਏ.ਐਸ.ਆਈ. ਚਰਨਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਕਤ ਮੁਜਰਮ ਪੁਲਿਸ਼ ਥਾਣਾ ਡਿਵੀਜ਼ਨ ਨੰ. 5 ਲੁਧਿਆਣਾ ਸਿਟੀ ਵਿਖੇ ਤਾਇਨਾਤ ਹੈ। ਪਤਾ ਲੱਗਿਆ ਹੈ ਕਿ ਉਕਤ ਏ.ਐਸ.ਆਈ. ਨੇ ਆਪਣੇ ਖਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਹੋਣ ਤੋਂ ਬਾਅਦ ਬਿਊਰੋ ਅੱਗੇ ਆਤਮ ਸਮਰਪਣ ਕੀਤਾ ਹੈ। ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਲੁਧਿਆਣਾ ਦੇ ਬੱਸ ਸਟੈਂਡ ਨੇੜੇ ਜਵਾਹਰ ਨਗਰ ਕੈਂਪ ਸਥਿਤ ਹੋਟਲ ਤਾਜ ਦੇ ਮਾਲਕ ਕਮਲਜੀਤ ਆਹੂਜਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਉਕਤ ਪੁਲਿਸ ਮੁਲਾਜ਼ਮ ਵਿਰੁਧ ਇਹ ਕੇਸ ਦਰਜ਼ ਕੀਤਾ ਗਿਆ ਸੀ।

ਪੰਚਾਇਤੀ ਫੰਡਾਂ ’ਚ ਘਪਲਾ ਕਰਨ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਪੰਚਾਇਤ ਸਕੱਤਰ ਤੇ ਸਾਬਕਾ ਸਰਪੰਚ ਗ੍ਰਿਫ਼ਤਾਰ

ਜਿਸ ਵਿਚ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਉਸਦੇ ਪਰਿਵਾਰਕ ਮੈਂਬਰਾਂ ਵਿਰੁੱਧ ਡਵੀਜ਼ਨ ਨੰਬਰ 5 ਥਾਣੇ ਵਿੱਚ ਦਰਜ ਇੱਕ ਕੇਸ ਵਿੱਚ ਆਈ.ਪੀ.ਸੀ. ਦੀ ਧਾਰਾ 307, 379-ਬੀ ਜੋੜਨ ਦੀਆਂ ਧਮਕੀਆਂ ਦੇ ਕੇ ਉਸ ਤੋਂ ਪਹਿਲਾਂ ਹੀ 2,70,000 ਰੁਪਏ ਰਿਸ਼ਵਤ ਵਜੋਂ ਵਸੂਲ ਚੁੱਕਿਆ ਹੈ ਅਤੇ ਹੁਣ ਹੋਰ ਰਿਸ਼ਵਤ ਮੰਗ ਰਿਹਾ ਹੈ। ਇਸੇ ਤਰ੍ਹਾਂ ਲੁਧਿਆਣਾ ਰੇਂਜ ਨੇ ਹੀ ਰਾਏਕੋਟ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਜਸਪ੍ਰੀਤ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਅਧਿਕਾਰੀ ਨੂੰ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਗੁਰਸੇਵਕ ਸਿੰਘ ਵਾਸੀ ਗ੍ਰੀਨ ਸਿਟੀ ਰਾਏਕੋਟ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਆਪਣੇ ਨਿੱਜੀ ਸਹਾਇਕ ਲਾਡੀ ਰਾਹੀਂ ਜ਼ਮੀਨ ਦਾ ਇੰਤਕਾਲ ਕਰਵਾਉਣ ਬਦਲੇ 5000 ਰੁਪਏ ਦੀ ਨਜਾਇਜ਼ ਰਕਮ ਵਸੂਲੀ ਹੈ।ਬੁਲਾਰੇ ਨੇ ਅੱਗੇ ਕਿਹਾ ਕਿ ਪੜਤਾਲ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ ਹਨ ਕਿਉਂਕਿ ਜ਼ੁਬਾਨੀ ਸਬੂਤਾਂ ਅਤੇ ਮੌਕੇ ਦੀ ਵੀਡੀਓ ਰਿਕਾਰਡਿੰਗ ਨੇ 5000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਨੂੰ ਸਾਬਤ ਕਰ ਦਿੱਤਾ ਹੈ।

 

Related posts

ਲੁਧਿਆਣਾ ਰੇਲਵੇ ਸਟੇਸ਼ਨ ’ਤੇ ਦੋ ਕਿਲੋ ਸੋਨਾ ਬਰਾਮਦ, ਦੋ ਲਏ ਹਿਰਾਸਤ ’ਚ

punjabusernewssite

ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿਖੇ ਬਾਬਾ ਸਾਹਿਬ ਅੰਬੇਡਕਰ ਦੇ ਨਾਂ ‘ਤੇ ਅਤਿ ਆਧੁਨਿਕ ਟਰੌਮਾ ਸੈਂਟਰ ਬਣਾਉਣ ਦਾ ਐਲਾਨ

punjabusernewssite

ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਹੋਰ ਸ਼ਹੀਦਾਂ ਨੂੰ ਦਿੱਤਾ ਜਾਵੇ ਭਾਰਤ ਰਤਨ : ਮੁੱਖ ਮੰਤਰੀ

punjabusernewssite