WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਕਿਸਾਨ ਤੇ ਮਜ਼ਦੂਰ ਮਸਲੇ

ਕਿਸਾਨ ਸ਼ੁਭਕਰਨ ਦੇ ਪ੍ਰਵਾਰ ਨੂੰ CM Mann ਨੇ ਸੌਂਪਿਆ 1 ਕਰੋੜ ਦਾ ਚੈੱਕ ਤੇ ਭੈਣ ਨੂੰ ਦਿੱਤੀ ਸਰਕਾਰੀ ਨੌਕਰੀ

ਚੰਡੀਗੜ੍ਹ, 9 ਜੁਲਾਈ: ਕਿਸਾਨੀ ਅੰਦੋਲਨ ਦੌਰਾਨ ਖਨੌਰੀ ਬਾਰਡਰ ‘ਤੇ ਹਰਿਆਣਾ ਪੁਲਿਸ ਦੀ ਗੋਲੀ ਲੱਗਣ ਕਾਰਨ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਪ੍ਰਵਾਰ ਨੂੰ ਪੰਜਾਬ ਸਰਕਾਰ ਨੇ ਇੱਕ ਕਰੋੜ ਦਾ ਚੈੱਕ ਅਤੇ ਸਰਕਾਰੀ ਨੌਕਰੀ ਦੇ ਦਿੱਤੀ ਹੈ। ਕਿਸਾਨ ਦੀ ਮੌਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਾ ਸਿਰਫ਼ ਕਿਸਾਨ ਨੂੰ ਸ਼ਹੀਦ ਐਲਾਨਿਆ ਸੀ, ਬਲਕਿ ਪ੍ਰਵਾਰ ਨੂੰ ਮਾਲੀ ਇਮਦਾਦ ਵਜੋਂ ਇੱਕ ਕਰੋੜ ਦੀ ਆਰਥਿਕ ਸਹਾਇਤਾ ਅਤੇ ਪ੍ਰਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਵੀ ਕੀਤਾ ਸੀ।
ਇਸ ਵਾਅਦੇ ਨੂੰ ਪੂਰਾ ਕਰਦਿਆਂ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨ ਆਗੂਆਂ ਤੇ ਸ਼ਹੀਦ ਕਿਸਾਨ ਦੇ ਪ੍ਰਵਾਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ, ਕਿਸਾਨਾਂ ਦੀ ਆਪਣੀ ਸਰਕਾਰ ਹੈ ਤੇ ਉਹ ਹਰ ਦੁੱਖ-ਸੁੱਖ ਵਿੱਚ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਅੰਨਦਾਤਿਆਂ ਦੀ ਭਲਾਈ ਲਈ ਪੂਰਨ ਤੌਰ ਉਤੇ ਵਚਨਬੱਧ ਹੈ ਅਤੇ ਇਸ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਨੇ ਸਰਹੱਦ ਵਿਖੇ ਗੋਲੀਬਾਰੀ ਦੌਰਾਨ ਸ਼ਹਾਦਤ ਪ੍ਰਾਪਤ ਕੀਤੀ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਿਲ ਦਹਿਲਾਉਣ ਵਾਲੀ ਇਸ ਘਟਨਾ ਨੇ ਸਮੂਹ ਪੰਜਾਬੀਆਂ ਦੇ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚਾਈ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸ਼ੁਭਕਰਨ ਸਿੰਘ ਦੀ ਸ਼ਹਾਦਤ ਪਰਿਵਾਰ ਲਈ ਨਾ ਪੂਰਿਆ ਜਾਣਾ ਵਾਲਾ ਘਾਟਾ ਹੈ ਜਿਸ ਦੀ ਕਿਸੇ ਵੀ ਕੀਮਤ ਉਤੇ ਭਰਪਾਈ ਨਹੀਂ ਕੀਤੀ ਜਾ ਸਕਦੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਅਤੇ ਪਰਿਵਾਰ ਦੇ ਜੀਅ ਨੂੰ ਸਰਕਾਰੀ ਨੌਕਰੀ ਦੇਣਾ ਸੰਕਟ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਦਾ ਨਿਮਾਣਾ ਜਿਹਾ ਯਤਨ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨ ਕਿਸਾਨ ਨੇ ਦੇਸ਼ ਦੇ ਕਿਸਾਨਾਂ ਦੀ ਖਾਤਰ ਵੱਡੀ ਕੁਰਬਾਨੀ ਦਿੱਤੀ ਹੈ ਜਿਸ ਕਰਕੇ ਪਰਿਵਾਰ ਦੀ ਮਦਦ ਕਰਨਾ ਸਰਕਾਰ ਆਪਣਾ ਫਰਜ਼ ਸਮਝਦੀ ਹੈ।

Related posts

ਨੌਜਵਾਨ ਕਿਸਾਨ ਦੀ ਮੌਤ ਤੋਂ ਬਾਅਦ ‘ਸ਼ੰਭੂ ਤੇ ਖਨੌਰੀ’ ਬਾਰਡਰਾਂ ਉਪਰ ਤੂਫ਼ਾਨ ਤੋਂ ਪਹਿਲਾਂ ਵਾਲੀ ਸ਼ਾਂਤੀ!

punjabusernewssite

ਮਾਈਨਿੰਗ ਦੇ ਮਾਮਲੇ ਚ ਚ ਮੌੜ ਥਾਣੇ ਦਾ ਘਿਰਾਓ ਸਮਾਪਤ

punjabusernewssite

ਐਸ ਕੇ ਐਮ ਪੰਜਾਬ ਨੇ ਭਾਜਪਾ ਵਿਰੁੱਧ ਮਹਾਂ ਰੈਲੀ ਦੀ ਕੀਤੀ ਤਿਆਰੀ

punjabusernewssite