ਗੰਗਾਨਗਰ ਦੇ ਸਿੱਖ ਆਗੂ ਤੇਜਿੰਦਰਪਾਲ ਸਿੰਘ ਟਿੰਮਾ ਵਿਰੁਧ ਦੇਸ ਧਰੋਹ ਦਾ ਪਰਚਾ ਦਰਜ਼, ਅਕਾਲੀ ਦਲ ਨੇ ਕੀਤੀ ਨਿਖ਼ੇਧੀ

Date:

spot_img

ਗੰਗਾਨਗਰ/ਚੰਡੀਗੜ੍ਹ, 9 ਜੁਲਾਈ: ਸ੍ਰੀ ਗੰਗਾਨਗਰ ਦੇ ਪਦਮਪੁਰ ਰੋਡ ’ਤੇ ਸਥਿਤ ਬਾਬਾ ਦੀਪ ਸਿੰਘ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਜਥੇਦਾਰ ਤੇਜਿੰਦਰਪਾਲ ਸਿੰਘ ਟਿੰਮਾ ਵਿਰੁਧ ਦੇਸ ਧਰੋਹ ਦਾ ਪਰਚਾ ਦਰਜ਼ ਕਰਨ ਦਾ ਮਾਮਲਾ ਗਰਮਾਉਂਦਾ ਜਾ ਰਿਹਾ। ਟਿੰਮਾ ਦੇ ਵਿਰੁਧ ਗੁਲਾਬੀ ਬਾਗ ਵਾਸੀ ਲਖ਼ਵਿੰਦਰ ਸਿੰਘ ਵੱਲੋਂ ਸਿਕਾਇਤ ਕੀਤੀ ਗਈ ਸੀ, ਜਿਸਦੇ ਵਿਚ ਉਨ੍ਹਾਂ ਗੁਰਦੂਆਰਾ ਸਾਹਿਬ ਦੇ ਮੁੱਖ ਸੇਵਾਦਾਰ ਉਪਰ ਇੱਕ ਭੜਕਾਊ ਤੇ ਦੇਸ ਵਿਰੋਧੀ ਪੋਸਟ ਸੋਸਲ ਮੀਡੀਆ ’ਤੇ ਸੇਅਰ ਕਰਨ ਦੇ ਦੋਸ਼ ਲਗਾਏ ਗਏ ਸਨ। ਇਸ ਸਿਕਾਇਤ ਦੇ ਆਧਾਰ ’ਤੇ ਗੰਗਾਨਗਰ ਦੀ ਪਰਾਣੀ ਅਬਾਦੀ ਥਾਣਾ ਦੀ ਪੁਲਿਸ ਨੇ ਤੇਜਿੰਦਰਪਾਲ ਸਿੰਘ ਟਿੰਮਾ ਵਿਰੁਧ ਨਵੇਂ ਕਾਨੂੰਨ ਬੀਐਨਐਸ ਦੀ ਧਾਰਾ 152, 197(1)( ਸੀ) ਦੇ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਸੀ। ਉਧਰ ਸਿੱਖ ਆਗੂ ਵਿਰੁਧ ਪਰਚਾ ਦਰਜ਼ ਕਰਨ ਦੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਿੰਦਾ ਕੀਤੀ ਹੈ।

ਜਲੰਧਰ ਉਪ ਚੋਣ ਭਲਕੇ:ਤਿਆਰੀਆਂ ਮੁਕੰਮਲ,ਆਪ,ਕਾਂਗਰਸ ਤੇ ਭਾਜਪਾ ਦੀ ਸਾਖ਼ ਦਾਅ ’ਤੇ

ਇੱਥੇ ਜਾਰੀ ਇੱਕ ਬਿਆਨ ਵਿਚ ਸ: ਬਾਦਲ ਨੇ ਕਿਹਾ ਕਿ ਟਿੰਮਾ ਨੇ ਤਾਂ ਸਿਰਫ ਸਿੱਖ ਕੌਮ ਖਿਲਾਫ ਫਿਰਕੂ ਨਫਰਤ ਵਾਲੀਆਂ ਟਿੱਪਣੀਆਂ ਤੋਂ ਲੋਕਾਂ ਨੂੰ ਸੁਚੇਤ ਕੀਤਾ ਸੀ। ਉਨ੍ਹਾਂ ਜਥੇਦਾਰ ਟਿੰਮਾ ਖਿਲਾਫ ਦਰਜ ਇਸ ਝੂਠੇ ਤੇ ਬੇਬੁਨਿਆਦੀ ਕੇਸ ਨੂੰ ਤੁਰੰਤ ਵਾਪਸ ਲਏ ਜਾਣ ਦੀ ਮੰਗ ਕਰਦਿਆਂ ਕਿਹਾ ਕਿ ਜਿਹੜਾ ਵੀ ਕੋਈ ਸ਼ਾਂਤਮਈ ਤੇ ਦੇਸ਼ ਭਗਤ ਸਿੱਖ ਕੌਮ ਦੀਆਂ ਧਾਰਮਿਕ ਧਾਰਨਾਵਾਂ ਤੇ ਭਾਵਨਾਵਾਂ ਨੂੰ ਸੱਟ ਮਾਰਨ ਵਲ ਸੇਧਤ ਬਿਆਨਾਂ ਨੂੰ ਉਜਾਗਰ ਕਰੇ ਅਤੇ ਫਿਰਕੂ ਹਿੰਸਾ ਭੜਕਾਉਣ ਨੂੰ ਬੰਦ ਕਰਨ ਦੀ ਗੱਲ ਕਰੇ, ਉਸਦੇ ਖਿਲਾਫ ਕੇਸ ਦਰਜ ਕਰਨਾ ਹੀ ਨਹੀਂ ਬਣਦਾ। ਸੁਖਬੀਰ ਸਿੰਘ ਬਾਦਲ ਨੇ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੂੰ ਅਪੀਲ ਕੀਤੀ ਕਿ ਕੇਸ ਵਾਪਸ ਲੈਣ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਜਾਣ। ਉਹਨਾਂ ਕਿਹਾ ਕਿ ਜਥੇਦਾਰ ਟਿੰਮਾ ਨੇ ਸਪਸ਼ਟ ਤੌਰ ’ਤੇ ਕਿਹਾ ਹੈ ਕਿ ਉਹ ਫਿਰਕੂ ਨਫਰਤ ਤੇ ਹਿੰਸਾ ਦੀ ਕਿਸੇ ਵੀ ਕਾਰਵਾਈ ਦੇ ਖਿਲਾਫ ਹਨ। ਉਹਨਾਂ ਕਿਹਾ ਕਿ ਰਾਜਸਥਾਨ ਸਰਕਾਰ ਨੂੰ ਇਸ ਫਿਰਕੂ ਧਰੁਵੀਕਰਨ ਨੂੰ ਰੋਕਣਾ ਚਾਹੀਦਾ ਹੈ ਨਾ ਕਿ ਇਸਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ।ਇਸਤੋਂ ਇਲਾਵਾ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੇ ਵੀ ਟਿੰਮਾ ਵਿਰੁਧ ਪਰਚਾ ਦਰਜ਼ ਕਰਨ ਦੀ ਨਿਖੇਧੀ ਕੀਤੀ ਹੈ।

LEAVE A REPLY

Please enter your comment!
Please enter your name here

spot_img

Share post:

Popular

More like this
Related

ਕਾਂਟਰੈਕਟ ਮਲਟੀਪਰਪਜ਼ ( ਫੀਮੇਲ ) ਹੈਲਥ ਵਰਕਰਜ ਵਲੋਂ ਸਿਵਲ ਸਰਜਨ ਬਠਿੰਡਾ ਨੂੰ ਮੰਗ ਪੱਤਰ

👉ਪਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਵਫ਼ਦ ਵੱਲੋਂ ਮੰਗਾਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

👉ਵਪਾਰੀ ਘਬਰਾਉਣ ਨਾ, ਪੰਜਾਬ ਸਰਕਾਰ ਤੁਹਾਡੇ ਨਾਲ ਹੈ, ਅਸੀਂ...