WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਕਿਸਾਨ ਤੇ ਮਜ਼ਦੂਰ ਮਸਲੇ

ਮੋਦੀ-ਮਾਨ ਸਰਕਾਰਾਂ ਦੀਆਂ ਨੀਤੀਆਂ ਤੇ ਲਾਰਿਆਂ ਤੋਂ ਅੱਕੇ ਦਿਹਾਤੀ ਮਜ਼ਦੂਰ ਡੀਸੀ ਦਫਤਰ ਮੂਹਰੇ ਗਰਜੇ

ਲੋਕ ਸਭਾ ਮੈਂਬਰ ਅਤੇ ਵਿਧਾਇਕ ਰਾਹੀਂ ਭੇਜਿਆ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਨੂੰ ਯਾਦ ਪੱਤਰ
ਬਠਿੰਡਾ, 10 ਜੁਲਾਈ: ਦਿਹਾਤੀ ਮਜ਼ਦੂਰ ਸਭਾ ਪੰਜਾਬ ਦੀ ਬਠਿੰਡਾ ਜਿਲ੍ਹਾ ਕਮੇਟੀ ਵਲੋਂ ਸੂਬਾ ਕਮੇਟੀ ਦੇ ਫੈਸਲੇ ਤਹਿਤ ਅੱਜ ਇੱਥੋਂ ਦੇ ਡੀਸੀ ਦਫਤਰ ਵਿਖੇ ਇਕ ਪ੍ਰਭਾਵਸ਼ਾਲੀ ਇਕੱਠ ਕਰਕੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਅਤੇ ਬਠਿੰਡਾ ਸ਼ਹਿਰੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਯਾਦ ਪੱਤਰ ਭੇਜ ਕੇ ਬੇਜ਼ਮੀਨੇ-ਸਾਧਨਹੀਨ ਪੇਂਡੂ ਮਜ਼ਦੂਰ ਪਰਿਵਾਰਾਂ ਦੀ ਜ਼ਿੰਦਗੀ ਨਾਲ ਜੁੜੇ ਮੰਗਾਂ-ਮਸਲੇ ਫੌਰੀ ਹੱਲ ਕਰਨ ਦੀ ਮੰਗ ਕੀਤੀ ਗਈ। ਜਿਕਰਯੋਗ ਹੈ ਕਿ ਜੱਥੇਬੰਦੀ ਵਲੋਂ 10 ਤੋਂ 15 ਜੁਲਾਈ ਤੱਕ ਸੂਬੇ ਦੇ ਵਿਧਾਇਕਾਂ/ਮੰਤਰੀਆਂ ਰਾਹੀਂ ਅਤੇ ਲੋਕ ਸਭਾ ਤੇ ਰਾਜ ਸਭਾ ਮੈਂਬਰਾਂ ਰਾਹੀਂ ਸੂਬਾਈ ਅਤੇ ਕੇਂਦਰੀ ਸਰਕਾਰ ਨੂੰ ਯਾਦ ਪੱਤਰ ਭੇਜੇ ਜਾਣ ਦਾ ਸੱਦਾ ਦਿੱਤਾ ਗਿਆ ਸੀ।

 

 

ਮੰਦਭਾਗੀ ਖ਼ਬਰ: ਲਖਨਊ-ਆਗਰਾ ਐਕਸਪ੍ਰੈਸ ’ਤੇ ਵੱਡਾ ਹਾਦਸਾ, 18 ਲੋਕਾਂ ਦੀ ਮੌ.ਤ, 30 ਜਖ਼ਮੀ

ਸ: ਗਿੱਲ ਨੇ ਮਜ਼ਦੂਰ ਇਕੱਠ ਵਿਚ ਪਹੁੰਚ ਕੇ ਖੁਦ ਯਾਦ ਪੱਤਰ ਹਾਸਲ ਕੀਤਾ, ਜਦਕਿ ਬੀਬਾ ਬਾਦਲ ਦੀ ਤਰਫੋਂ ਉਨ੍ਹਾਂ ਦੇ ਪ੍ਰਤੀਨਿਧ ਵਜੋਂ ਸ਼ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਦੇ ਇੰਚਾਰਜ ਇਕਬਾਲ ਸਿੰਘ ’ਬਬਲੀ’ ਢਿੱਲੋਂ ਯਾਦ ਪੱਤਰ ਲੈਣ ਲਈ ਪੁੱਜੇ। ਇਸ ਮੌਕੇ ਹੋਈ ਰੈਲੀ ਨੂੰ ਸੰਬੋਧਨ ਕਰਦਿਆਂ ਮਿੱਠੂ ਸਿੰਘ ਘੁੱਦਾ, ਪ੍ਰਕਾਸ਼ ਸਿੰਘ ਨੰਦਗੜ੍ਹ, ਮੱਖਣ ਸਿੰਘ ਤਲਵੰਡੀ ਸਾਬੋ, ਗੁਰਮੀਤ ਸਿੰਘ ਜੈ ਸਿੰਘ ਵਾਲਾ, ਦਰਸ਼ਨ ਸਿੰਘ ਬਾਜਕ, ਬਲਦੇਵ ਸਿੰਘ ਪੂਹਲੀ, ਉਮਰਦੀਨ ਜੱਸੀ ਬਾਗ ਵਾਲੀ, ਬਾਵਾ ਸਿੰਘ ਦਿਉਣ ਨੇ ਐਲਾਨ ਕੀਤਾ ਕਿ ਜੇਕਰ ਉਕਤ ਮੰਗਾਂ ਪ੍ਰਤੀ ਕੇਂਦਰੀ ਤੇ ਸੂਬਾਈ ਹਕੂਮਤਾਂ ਦੀ ਮੁਜ਼ਰਮਾਨਾ ਬੇਧਿਆਨੀ ਇਸੇ ਤਰ੍ਹਾਂ ਜਾਰੀ ਰਹੀ ਤਾਂ ਜਥੇਬੰਦੀ ਵਲੋਂ ਆਜ਼ਾਦਾਨਾ ਅਤੇ ਹੋਰ ਮਜ਼ਦੂਰ ਸੰਗਠਨਾਂ ਨਾਲ ਮਿਲ ਕੇ ਸਾਂਝਾ, ਤਿੱਖਾ ਸੰਘਰਸ਼ ਛੇੜਿਆ ਜਾਵੇਗਾ।

 

Related posts

ਖੇਤੀਬਾਡ਼ੀ ਵਿਭਾਗ ਵੱਲੋਂ ਝੋਨੇ ਦੀ ਪਰਾਲੀ ਦੀ ਸੰਭਾਲ ਸਬੰਧੀ ਪਿੰਡ ਭੋਖੜਾ ਵਿਖੇ ਲਗਾਇਆ ਕਿਸਾਨ ਸਿਖਲਾਈ ਕੈਂਪ

punjabusernewssite

ਮੰਡੀਆਂ ਵਿਚੋਂ ਸਿੱਧੀਆਂ ਸਪੈਸਲਾਂ ਭਰਨ ਦੇ ਵਿਰੋਧ ’ਚ ਪੱਲੇਦਾਰਾਂ ਨੇ ਕੀਤਾ ਰੋਸ਼ ਪ੍ਰਦਰਸ਼ਨ

punjabusernewssite

ਕਿਸਾਨ-ਪੁਲਿਸ ਵਿਵਾਦ: ਥਾਣਾ ਮੁਖੀ ਵਲੋਂ ਅਪਣਾਈ ‘ਨਰਮੀ’ ਤੋਂ ਬਾਅਦ ਕਿਸਾਨਾਂ ਦਾ ਗੁੱਸਾ ਹੋਇਆ ‘ਠੰਢਾ’

punjabusernewssite