ਬਠਿੰਡਾ, 10 ਜੁਲਾਈ : ਵੇਰਕਾ ਮਿਲਕ ਪਲਾਂਟ ਦੇ ਸੰਯੁਕਤ ਰਜਿਸਟਰਾਰ ਸਹਿਕਾਰੀ ਸਭਾਵਾਂ ਉਮੇਸ਼ ਕੇ ਦੀ ਅਗਵਾਈ ਹੇਠ ਸਥਾਨਕ ਵੇਰਕਾ ਮਿਲਕ ਪਲਾਂਟ ਵਿਖੇ ਵਾਤਾਵਰਣ ਦੀ ਸ਼ੁੱਧਤਾ ਦੇ ਮੱਦੇਨਜ਼ਰ ਪਹਿਲੇ ਪੜਾਅ ਤਹਿਤ ਛਾਂਦਾਰ ਤੇ ਫਲਦਾਰ 500 ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਡਾਇਰੈਕਟਰ ਮਾਰਕਫੈਡ ਟਹਿਲ ਸਿੰਘ ਸੰਧੂ, ਸਹਿਕਾਰੀ ਸਭਾਵਾ ਦੇ ਉਪ ਰਜਿਸਟਰਾਰ ਤਾਜੇਸ਼ਵਰ ਸਿੰਘ, ਵੇਰਕਾ ਸਹਿਕਾਰੀ ਸਭਾਵਾ/ਤਲਵੰਡੀ ਸਾਬੋ ਦੇ ਸਹਾਇਕ ਰਜਿਸਟਰਾਰ ਹਰਮੀਤ ਸਿੰਘ, ਜਨਰਲ ਮੈਨੇਜ਼ਰ ਵੇਰਕਾ ਅਨੀਮੇਸ਼ ਪ੍ਰਮਾਣਿਕ ਤੇ ਵੇਰਕਾ ਦੇ ਡਾਇਰੈਕਟਰ ਸੁਖਪ੍ਰੀਤ ਸੁੱਖੀ ਮਾਨ ਆਦਿ ਹਾਜ਼ਰ ਸਨ।
70,000 ਰੁਪਏ ਰਿਸ਼ਵਤ ਲੈਂਦੇ ਪੀ.ਐਨ.ਡੀ.ਟੀ. ਟੀਮ ਦੇ ਚਾਰ ਮੈਂਬਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਇਸ ਮੌਕੇ ਸੰਯੁਕਤ ਰਜਿਸਟਰਾਰ ਸਹਿਕਾਰੀ ਸਭਾਵਾਂ ਉਮੇਸ਼ ਕੇ ਨੇ ਰੁੱਖਾਂ ਦੀ ਮਹੱਤਤਾ ਤੇ ਜ਼ੋਰ ਦਿੰਦਿਆਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਦੇ ਮੱਦੇਨਜ਼ਰ ਸਾਡੀਆਂ ਆਉਣ ਵਾਲੀਆਂ ਪੀੜੀਆਂ ਲਈ ਜਿੱਥੇ ਸਾਡੀ ਸਾਰਿਆਂ ਦੀ ਜਿੰਮੇਵਾਰੀ ਵੱਧ ਤੋਂ ਵੱਧ ਰੁੱਖ ਲਗਾਉਣਾ ਹੈ ਉਥੇ ਹੀ ਉਨ੍ਹਾਂ ਦੀ ਸਾਂਭ-ਸੰਭਾਲ ਕਰਨਾ ਵੀ ਸਾਡਾ ਮੁੱਖ ਧਰਮ ਹੈ। ਇਸ ਉਪਰੰਤ ਵੇਰਕਾ ਮਿਲਕ ਪਲਾਂਟ ਦੇ ਸੰਯੁਕਤ ਰਜਿਸਟਰਾਰ ਸਹਿਕਾਰੀ ਸਭਾਵਾਂ ਸ਼੍ਰੀ ਉਮੇਸ਼ ਕੇ ਨੇ ਵੇਰਕਾ ਮਿਲਕ ਪਲਾਂਟ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਦੁੱਧ ਦੀ ਖਰੀਦ ਅਤੇ ਪਲਾਂਟ ਵਲੋਂ ਤਿਆਰ ਕੀਤੀਆਂ ਵਸਤਾਂ ਦੀ ਮਾਰਕੀਟਿੰਗ ਵੱਲ ਵਧੇਰੇ ਧਿਆਨ ਦੇਣ ਸਬੰਧੀ ਅਧਿਕਾਰੀਆਂ ਨੂੰ ਲੋੜੀਦੇ ਦਿਸ਼ਾ-ਨਿਰਦੇਸ਼ ਦਿੱਤੇ।