ਜੰਮੂ, 11 ਜੁਲਾਈ: ਪਿਛਲੇ ਦਿਨੀਂ ਕਠੂਆਂ ਦੇ ਵਿੱਚ ਇੱਕ ਦਹਿਸਤੀ ਹਮਲੇ ਦੇ ਵਿਚ ਪੰਜ ਫ਼ੌਜੀ ਜਵਾਨਾਂ ਨੂੰ ਸ਼ਹੀਦ ਕਰਨ ਵਾਲੇ ਅੱਤਵਾਦੀਆਂ ਦੀ ਖੋਜ ਵਿਚ ਲੱਗੇ ਸੁਰੱਖਿਆ ਜਵਾਨਾਂ ਵੱਲੋਂ ਉਧਮਪੂਰ ਇਲਾਕੇ ਵਿਚ ਵੱਡੇ ਇਲਾਕੇ ਨੂੰ ਘੇਰਾ ਪਾਇਆ ਹੈ, ਜਿੱਥੇ ਇਹ ਅੱਤਵਾਦੀ ਲੁਕੇ ਹੋਣ ਦਾ ਖ਼ਦਸਾ ਹੈ। ਇਸ ਘਟਨਾ ਤੋਂ ਬਾਅਦ ਲਗਾਤਾਰ ਪੁਲਿਸ , ਕੇਂਦਰੀ ਸੁਰੱਖਿਆ ਬਲਾਂ ਅਤੇ ਫ਼ੌਜ ਵੱਲੋਂ ਮਿਲਕੇ ਅੱਤਵਾਦੀਆਂ ਦੀ ਭਾਲ ਕੀਤੀ ਜਾ ਰਹੀ ਸੀ।
ਆਪ ਨੇ ਸ਼ੰਭੂ ਬਾਰਡਰ ਖੋਲ੍ਹਣ ਦੇ ਹਾਈ ਕੋਰਟ ਦੇ ਫ਼ੈਸਲੇ ਦੀ ਕੀਤੀ ਸ਼ਲਾਘਾ, ਕਿਸਾਨਾਂ ਦੀਆਂ ਮੰਗਾਂ ਦਾ ਕੀਤਾ ਸਮਰਥਨ
ਸਾਹਮਣੇ ਆ ਰਹੀਆਂ ਖ਼ਬਰਾਂ ਮੁਤਾਬਕ ਬੀਤੀ ਰਾਤ ਕੰਨਸੋਅ ਮਿਲਣ ’ਤੇ ਸਥਾਨਕ ਪੁਲਿਸ, ਕੇਂਦਰੀ ਸੁਰੱਖਿਆ ਬਲਾਂ ਨਾਲ ਮਿਲਕੇ ਫ਼ੌਜ ਵੱਲੋਂ ਪੂਰੇ ਇਲਾਕੇ ਨੂੰ ਘੇਰ ਲਿਆ ਗਿਆ ਹੈ। ਇਹ ਵੀ ਸੂਚਨਾ ਸਾਹਮਣੇ ਆ ਰਹੀ ਹੈਕਿ ਸੁਰੱਖਿਆ ਫ਼ੋਰਸਾਂ ਅਤੇ ਅੱਤਵਾਦੀਆਂ ਵਿਚਕਾਰ ਮੁਠਭੇੜ ਵੀ ਹੋਈ ਹੈ। ਇੱਥੇ ਜਿਕਰ ਕਰਨਾ ਬਣਦਾ ਹੈ ਕਿ ਪਿਛਲੇ ਕੁੱਝ ਹੀ ਦਿਨਾਂ ਵਿਚ ਕਈ ਅੱਤਵਾਦੀ ਹਮਲੇ ਹੋਏ ਹਨ। ਸ਼ੰਕਾ ਜਾਹਰ ਕੀਤੀ ਜਾ ਰਹੀ ਹੈ ਕਿ ਜੰਮੂ ਇਲਾਕੇ ਦੇ ਜੰਗਲਾਂ ਵਿਚ ਅੱਤਵਾਦੀਆਂ ਦੇ ਕਈ ਗਰੁੱਪ ਸਰਗਰਮ ਹਨ, ਜੋ ਆਪਸ ਵਿਚ ਤਾਲਮੇਲ ਕਰਕੇ ਇੰਨ੍ਹਾਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ।
Share the post "ਜੰਮੂ ’ਚ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਪਾਇਆ ਘੇਰਾ, ਜੰਗਲਾਂ ’ਚ ਛੁਪੇ ਹੋਣ ਦੀ ਮਿਲੀ ਸੂਹ"