WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਐਸ. ਏ. ਐਸ. ਨਗਰ

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਜਲਦ ਹੀ ਸੂਬੇ ਭਰ ਦੇ ਵੂਮੈੱਨ ਸੈੱਲਾਂ ਦਾ ਦੌਰਾ ਕੀਤਾ ਜਾਵੇਗਾ: ਰਾਜ ਲਾਲੀ ਗਿੱਲ

ਚੇਅਰਪਰਸਨ ਨੇ ਫੇਜ਼ 8 ਮੁਹਾਲੀ ਦੇ ਵੂਮੈਨ ਸੈੱਲ ਦੇ ਦੌਰੇ ਦੌਰਾਨ ਕੀਤਾ ਐਲਾਨ
ਮੁਹਾਲੀ , 11 ਜੁਲਾਈ:ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਪੰਜਾਬ ਦੇ ਸਾਰੇ ਮਹਿਲਾ ਸੈੱਲਾਂ ਦਾ ਸੂਬਾ ਵਿਆਪੀ ਦੌਰਾ ਕਰਨ ਦੀ ਯੋਜਨਾ ਦਾ ਐਲਾਨ ਕੀਤਾ ਹੈ। ਇਹ ਪ੍ਰਗਟਾਵਾ ਉਨ੍ਹਾਂ ਨੇ ਵੂਮੈਨ ਸੈੱਲ, ਫੇਜ਼ -8, ਮੁਹਾਲੀ ਦੇ ਦੌਰੇ ਦੌਰਾਨ ਕੀਤਾ।ਸ੍ਰੀਮਤੀ ਗਿੱਲ ਨੇ ਆਪਣੇ ਦੌਰੇ ਦੌਰਾਨ ਮਹਿਲਾ ਸੈੱਲ ਦੇ ਸਟਾਫ਼ ਨਾਲ ਵੱਖ-ਵੱਖ ਕੇਸਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ।

ਮਾਨਸੂਨ ਸੀਜ਼ਨ ਦੌਰਾਨ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਉਨ੍ਹਾਂ ਰੋਜ਼ਾਨਾ ਦੀਆਂ ਰਿਪੋਰਟਾਂ ਦਾ ਡਾਟਾ ਇਕੱਤਰ ਕੀਤਾ ਅਤੇ ਸੈੱਲ ਦੇ ਬਾਹਰ ਉਡੀਕ ਕਰ ਰਹੇ ਸ਼ਿਕਾਇਤਕਰਤਾਵਾਂ ਨਾਲ ਗੱਲਬਾਤ ਕੀਤੀ।ਇਸ ਤੋਂ ਇਲਾਵਾ, ਸ੍ਰੀਮਤੀ ਗਿੱਲ ਨੇ ਸਾਂਝ ਕੇਂਦਰ ਦਾ ਦੌਰਾ ਕੀਤਾ ਅਤੇ ਜਾਗਰੂਕਤਾ ਪ੍ਰੋਗਰਾਮਾਂ ਬਾਰੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਇਹਨਾਂ ਦੌਰਿਆਂ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਇਹਨਾਂ ਸੁਵਿਧਾਵਾਂ ਕੋਲ ਕੇਸਾਂ ਅਤੇ ਸ਼ਿਕਾਇਤਾਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਾਰੇ ਲਈ ਢੁਕਵੇਂ ਢੰਗ ਉਪਲੱਬਧ ਹਨ।ਸ੍ਰੀਮਤੀ ਗਿੱਲ ਨੇ ਕਿਹਾ ਕਿ ਅਸੀਂ ਸੂਬੇ ਭਰ ਵਿੱਚ ਮਹਿਲਾਵਾਂ ਦੀ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹਾਂ।

 

Related posts

ਐਮ.ਓ.ਯੂ. ਦਾ ਸਮਾਂ ਪੁੱਗਿਆ, ਨਿਵੇਸ਼ ਨੂੰ ਹੁਲਾਰਾ ਦੇਣ ਲਈ ਹੁਣ ਤੋਂ ਉਦਯੋਗਪਤੀਆਂ ਨਾਲ ਦਿਲ ਤੋਂ ਸਮਝੌਤੇ ਹੋਣਗੇ- ਮੁੱਖ ਮੰਤਰੀ

punjabusernewssite

ਦਲਿਤ ਭਾਈਚਾਰੇ ਨੇ ‘ਰਿਜ਼ਰਵੇਸ਼ਨ ਚੋਰ ਫੜੋ’ ਨਾਅਰੇ ਹੇਠ ਮੋਹਾਲੀ ’ਚ ਕੀਤੀ ਵਿਸਾਲ ਰੈਲੀ

punjabusernewssite

ਲੁਧਿਆਣਾ ਵਿੱਚ ਰਿਹਾਇਸ਼ੀ ਤੇ ਵਪਾਰਕ ਅਰਬਨ ਅਸਟੇਟ ਕੀਤੀ ਜਾਵੇਗੀ ਵਿਕਸਿਤ: ਅਮਨ ਅਰੋੜਾ

punjabusernewssite