WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਚੰਡੀਗੜ੍ਹ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੌਮੀ ਸ਼ਾਹਮਰਗਾਂ ਦੇ ਕਾਰਜ਼ਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਚੰਡੀਗੜ੍ਹ, 11 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਸੂਬੇ ਵਿੱਚ ਕੌਮੀ ਮਾਰਗਾਂ ਦੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ। ਸਮੀਖਿਆ ਮੀਟਿੰਗ ਦੌਰਾਨ ਕੈਬਿਨਟ ਮੰਤਰੀ ਹਰਭਜਨ ਸਿੰਘ ਨੇ ਗ੍ਰੀਨਫੀਲਡ ਐਕਸਪ੍ਰੈਸਵੇਅ ਦੇ ਨਿਰਮਾਣ, ਮੌਜੂਦਾ ਸੜਕਾਂ ਦੇ ਨਵੀਨੀਕਰਨ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਸਮੇਤ ਵੱਖ-ਵੱਖ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਮੁਲਾਂਕਣ ਕੀਤਾ। ਉਨ੍ਹਾਂ ਮੁਸਾਫਰਾਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਯਕੀਨੀ ਬਣਾਉਣ ਲਈ ਸਾਰੇ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਨ ਅਤੇ ਇਨ੍ਹਾਂ ਕਾਰਜ਼ਾਂ ਦੀ ਗੁਣਵੱਤਾ ਦੀ ਮਹੱਤਤਾ ’ਤੇ ਜ਼ੋਰ ਦਿੱਤਾ।

ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ 22 ਹਜ਼ਾਰ ਤੋਂ ਵੱਧ ਮਸ਼ੀਨਾਂ: ਖੁੱਡੀਆਂ

ਕੈਬਿਨਟ ਮੰਤਰੀ ਨੇ ਪੀ.ਡਬਲਯੂ.ਡੀ, ਐਮ. ਓ. ਆਰ.ਟੀ.ਐਚ ਅਤੇ ਐਨ.ਐਚ.ਏ.ਆਈ ਦੇ ਅਧਿਕਾਰੀਆਂ ਨੂੰ ਨਾਜ਼ੁਕ ਪ੍ਰੋਜੈਕਟਾਂ ਨੂੰ ਪੂਰਾ ਕਰਨ, ਆਮ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਹੱਲ ਕਰਨ ਅਤੇ ਸਥਾਨਕ ਅਥਾਰਟੀਆਂ ਨਾਲ ਨਜ਼ਦੀਕੀ ਤਾਲਮੇਲ ਬਣਾਈ ਰੱਖਣ ਨੂੰ ਪਹਿਲ ਦੇਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਹਾਈਵੇਅ ਨਾਲ ਸਬੰਧਤ ਪ੍ਰਾਜੈਕਟਾਂ ਨੂੰ ਪ੍ਰਭਾਵਿਤ ਕਰਨ ਵਾਲੇ ਵੱਖ-ਵੱਖ ਮੁੱਦਿਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਪ੍ਰਿਯਾਂਕ ਭਾਰਤੀ, ਮੁੱਖ ਇੰਜਨੀਅਰ ਲੋਕ ਨਿਰਮਾਣ ਵਿਭਾਗ (ਬੀ.ਐਂਡ ਆਰ.) ਜੇ.ਐਸ. ਤੁੰਗ, ਐਮ.ਓ.ਆਰ.ਟੀ.ਐਚ ਅਤੇ ਐਨ.ਐਚ.ਏ.ਆਈ ਦੇ ਨੁਮਾਇੰਦੇ, ਅਤੇ ਲੋਕ ਨਿਰਮਾਣ ਵਿਭਾਗ (ਬੀ.ਐਂਡ.ਆਰ) ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

Related posts

ਮੁੱਖ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਕੋਲ ਪ੍ਰਸਤਾਵਿਤ ਵਾਟਰ ਸੈੱਸ ਦਾ ਮੁੱਦਾ ਉਠਾਇਆ

punjabusernewssite

ਅੱਜ ਨਹੀਂ ਹੋਵੇਗੀ ਚੰਡੀਗੜ੍ਹ ਦੇ ਨਵੇਂ ਮੇਅਰ ਦੀ ਤਾਜਪੋਸ਼ੀ

punjabusernewssite

ਪੰਜਾਬ ਸਰਕਾਰ ਆਪਣੇ ਸੇਵਾਮੁਕਤ ਕਰਮਚਾਰੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ – ਚੀਮਾ

punjabusernewssite